14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੀ.ਯੂ. ਦੀਆਂ ਸੈਨੇਟ ਚੋਣਾਂ ’ਚ ਅੱਖਰ ਮੰਚ ਵਲੋਂ ਗਰੈਜੂਏਟ

ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਅੱਖਰ ਮੰਚ ਕਪੂਰਥਲਾ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋ ਰਹੀਆਂ ਸੈਨੇਟ ਚੋਣਾਂ ’ਚ ਗਰੈਜੂਏਟ ਹਲਕੇ ਤੋਂ ਚੋਣ ਲੜ ਰਹੇ ਪੰਜਾਬੀ ਭਾਸ਼ਾ ਦੇ ਉੱਘੇ ਵਿਦਵਾਨ ਡਾ. ਸੁਖਦੇਵ ਸਿੰਘ ਸਿਰਸਾ ਦੀ ਹਿਮਾਇਤ ਕੀਤੀ ਜਾਵੇਗੀ | ਇਹ ਫ਼ੈਸਲਾ ਅੱਖਰ ਮੰਚ ਨਾਲ ਸਬੰਧਿਤ ਨਾਮਵਰ ਲੇਖਕਾਂ ਤੇ ਬੁੱਧੀਜੀਵੀਆਂ ਦੀ ਮੰਚ ਦੇ ਪ੍ਰਧਾਨ ਤੇ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਲਿਆ ਗਿਆ | ਮੀਟਿੰਗ ਵਿਚ ਉਚੇਚੇ ਤੌਰ ‘ਤੇ ਸ਼ਾਮਿਲ ਹੋਏ ਉੱਘੇ ਸ਼ਾਇਰ ਸੁਰਜੀਤ ਜੱਜ ਨੇ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਅੱਖਰ ਮੰਚ ਕਪੂਰਥਲਾ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋ ਰਹੀਆਂ ਸੈਨੇਟ ਚੋਣਾਂ ’ਚ ਗਰੈਜੂਏਟ ਹਲਕੇ ਤੋਂ ਚੋਣ ਲੜ ਰਹੇ ਪੰਜਾਬੀ ਭਾਸ਼ਾ ਦੇ ਉੱਘੇ ਵਿਦਵਾਨ ਡਾ. ਸੁਖਦੇਵ ਸਿੰਘ ਸਿਰਸਾ ਦੀ ਹਿਮਾਇਤ ਕੀਤੀ ਜਾਵੇਗੀ | ਇਹ ਫ਼ੈਸਲਾ ਅੱਖਰ ਮੰਚ ਨਾਲ ਸਬੰਧਿਤ ਨਾਮਵਰ ਲੇਖਕਾਂ ਤੇ ਬੁੱਧੀਜੀਵੀਆਂ ਦੀ ਮੰਚ ਦੇ ਪ੍ਰਧਾਨ ਤੇ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਲਿਆ ਗਿਆ | ਮੀਟਿੰਗ ਵਿਚ ਉਚੇਚੇ ਤੌਰ ‘ਤੇ ਸ਼ਾਮਿਲ ਹੋਏ ਉੱਘੇ ਸ਼ਾਇਰ ਸੁਰਜੀਤ ਜੱਜ ਨੇ ਡਾ. ਸਿਰਸਾ ਦੇ ਅਗਾਂਹਵਧੂ ਨਜ਼ਰੀਏ ਤੇ ਲਗਾਤਾਰ ਕੀਤੇ ਜਾ ਰਹੇ ਸੰਘਰਸ਼ਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਪੂਰਥਲਾ ਜ਼ਿਲ੍ਹੇ ਦੀਆਂ ਸਾਰੀਆਂ ਅਦਬੀ ਸਭਾਵਾਂ ਨੂੰ ਡਾ. ਸੁਖਦੇਵ ਸਿੰਘ ਸਿਰਸਾ ਦੀ ਹਮਾਇਤ ਕਰਨ ਦੀ ਅਪੀਲ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉੱਘੇ ਲੇਖਕ ਪ੍ਰੋ. ਕੁਲਵੰਤ ਸਿੰਘ ਔਜਲਾ, ਉੱਘੇ ਲੇਖਕ ਤੇ ਆਲੋਚਕ ਡਾ. ਸਰਦੂਲ ਸਿੰਘ ਔਜਲਾ, ਸਟੇਟ ਐਵਾਰਡੀ ਸਰਵਣ ਸਿੰਘ ਔਜਲਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ, ਪ੍ਰੋ. ਪ੍ਰੀਤਮ ਸਿੰਘ ਭੰਗੂ ਨੇ ਵੀ ਉੱਘੇ ਲੇਖਕ ਤੇ ਚਿੰਤਕ ਹਰਵਿੰਦਰ ਭੰਡਾਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸ਼ਨਾਖ਼ਤ ਨੂੰ ਬਚਾਉਣ ਲਈ ਡਾਕਟਰ ਸਿਰਸਾ ਵਰਗੇ ਸੂਝਵਾਨ ਤੇ ਬੇਬਾਕ ਸੈਨੇਟਰ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ ਨੇੜੇ ਗੰਦਗੀ ਦੇ ਲੱਗੇ ਢੇਰ ਅਗਲੀ ਖ਼ਬਰ ਮਾਮੂਲੀ ਗੱਲ ਨੂੰ ਲੈ ਕੇ ਹੋਈ ਲੜਾਈ ’ਚ ਤਿੰਨ ਔਰਤਾਂ ਸਮੇਤ ਪੰਜ ਵਿਅਕਤੀ ਜ਼ਖਮੀ
Ad Position 24