ਵਿਅਕਤੀ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕੀਤਾ
ਫਗਵਾੜਾ, 14 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਡੱਡਲ ਮੁਹੱਲਾ ਵਿਖੇ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੀ ਸੂਚਨਾ ਮਿਲੀ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਸਿਆਦ ਨੇ ਦੱਸਿਆ ਕਿ ਉਹ ਰਣਜੀਤ ਨਗਰ ਵਿਖੇ ਰਹਿੰਦਾ ਹੈ ਤੇ ਉਸਦੀ ਭੈਣ ਜੋ ਡੱਡਲ ਮੁਹੱਲਾ ਵਿਖੇ ਰਹਿੰਦੀ ਹੈ ਉਹ ਆਪਣੀ ਭੈਣ ਪਾਸ ਆਇਆ ਸੀ | ਜਿਸ ਦੌਰਾਨ ਉਸਦੀ ਭੈਣ ਦੀ ਆਪਣੇ ਮਕਾਨ ਮਾਲਕ ਨਾਲ ਪੈਸਿਆਂ ਨੂੰ ਲੈ ਕੇ ਗੱਲਬਾਤ ਚੱਲ ਰਹੀ ਸੀ ਤਾਂ ਉੱਥੇ ਸਾਹਮਣੇ ਤੋਂ ਇੱਕ ਵਿਅਕਤੀ ਨੇ ਦਖ਼ਲ ਦੇਣਾ ਸ਼ੁਰੂ ਕਰ ਦਿੱਤਾ ਜਦੋਂ ਉਨ੍ਹਾਂ ਰੋਕਿਆ ਤਾਂ ਉਕਤ ਵਿਅਕਤੀ ਨੇ ਆਪਣੇ ਸਾਥੀ ਬੁਲਾ ਕੇ ਉਸਦੀ ਕੁੱਟਮਾਰ ਕੀਤੀ ਤੇ ਉਸਦੇ ਸਿਰ ‘ਚ ਕਿਰਪਾਨ ਮਾਰ ਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਘਟਨਾ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ |
ਘਟਨਾ ਸੰਬੰਧੀ ਜਾਣਕਾਰੀ ਦਿੰਦਾ ਹੋਇਆ ਪੀੜਤ ਮੁਹੰਮਦ ਸਿਆਦ |
15-09-2026