14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਡਾ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਰੋਸ ਵਜੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ

ਫਗਵਾੜਾ, 14 ਸਤੰਬਰ (ਹਰਜੋਤ ਸਿੰਘ ਚਾਨਾ)-ਪਿਛਲੇ ਦਿਨੀਂ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕੀਤੀ ਗਈ ਛੇੜਛਾੜ ਦੀ ਘਟਨਾ ਦੇ ਰੋਸ ਵਜੋਂ ਅੱਜ ਫਗਵਾੜਾ ਦੀਆਂ ਸਮੂਹ ਬਹੁਜਨ ਸਮਾਜ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ਮਾਰਚ ’ਚ ਅੰਬੇਡਕਰ ਸੈਨਾ ਮੂਲਨਿਵਾਸੀ, ਗੁਰੂ ਰਵਿਦਾਸ ਟਾਈਗਰ ਫੋਰਸ, ਭਗਵਾਨ ਵਾਲਮੀਕਿ ਐਕਸ਼ਨ ਕਮੇਟੀ, ਯੁਵਾ ਵਿਕਾਸ ਮੋਰਚਾ, ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਸਮੇਤ ਹੋਰ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਰੋਸ ਮਾਰਚ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫਗਵਾੜਾ, 14 ਸਤੰਬਰ (ਹਰਜੋਤ ਸਿੰਘ ਚਾਨਾ)-ਪਿਛਲੇ ਦਿਨੀਂ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕੀਤੀ ਗਈ ਛੇੜਛਾੜ ਦੀ ਘਟਨਾ ਦੇ ਰੋਸ ਵਜੋਂ ਅੱਜ ਫਗਵਾੜਾ ਦੀਆਂ ਸਮੂਹ ਬਹੁਜਨ ਸਮਾਜ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ਮਾਰਚ ’ਚ ਅੰਬੇਡਕਰ ਸੈਨਾ ਮੂਲਨਿਵਾਸੀ, ਗੁਰੂ ਰਵਿਦਾਸ ਟਾਈਗਰ ਫੋਰਸ, ਭਗਵਾਨ ਵਾਲਮੀਕਿ ਐਕਸ਼ਨ ਕਮੇਟੀ, ਯੁਵਾ ਵਿਕਾਸ ਮੋਰਚਾ, ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਸਮੇਤ ਹੋਰ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਰੋਸ ਮਾਰਚ ਡਾ. ਅੰਬੇਡਕਰ ਪਾਰਕ, ਗੁਰੂ ਹਰਗੋਬਿੰਦ ਨਗਰ ਫਗਵਾੜਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ‘ਚੋਂ ਹੁੰਦਾ ਹੋਇਆ ਪੇਪਰ ਚੌਕ ਜੀ.ਟੀ. ਰੋਡ ਵਿਖੇ ਪਹੁੰਚਿਆ | ਜਿੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਹੱਥਾਂ ‘ਚ ਵੱਖ-ਵੱਖ ਤਖ਼ਤੀਆਂ ਸਨ, ਜਿਨ੍ਹਾਂ ‘ਤੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਨਾਅਰੇ ਲਿਖੇ ਹੋਏ ਸਨ | ਅੰਬੇਡਕਰ ਸੈਨਾ ਮੂਲ ਨਿਵਾਸੀ ਦੇ ਪੰਜਾਬ ਪ੍ਰਧਾਨ ਹਰਭਜਨ ਸੁਮਨ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀ ਮੂਰਤੀ ਨਾਲ ਹੋਈ ਬੇਅਦਬੀ ਦੀ ਘਟਨਾ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਜੇਕਰ ਦੋਸ਼ੀ ਪੁਲੀਸ ਦੀ ਗਿ੍ਫ਼ਤ ਤੋਂ ਬਾਹਰ ਹਨ ਤਾਂ ਇਹ ਬੇਹੱਦ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਮੇਤ ਜਿੱਥੇ-ਜਿੱਥੇ ਵੀ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀਆਂ ਮੂਰਤੀਆਂ ਸਥਾਪਿਤ ਹਨ, ਉੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ, ਲੋੜੀਂਦੀ ਲਾਈਟ ਦਾ ਪ੍ਰਬੰਧ ਕੀਤਾ ਜਾਵੇ ਅਤੇ ਮੂਰਤੀਆਂ ਦੀ ਸੁਰੱਖਿਆ ਲਈ ਹੋਰ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ | ਇਸ ਮੌਕੇ ਅੰਬੇਡਕਰ ਸੈਨਾ ਮੂਲਨਿਵਾਸੀ ਦੋਆਬਾ ਦੇ ਪ੍ਰਧਾਨ ਬਲਵਿੰਦਰ ਬੋਧ, ਦੇਹਾਤੀ ਪ੍ਰਧਾਨ ਮਨਜੀਤ ਮਾਨ, ਯੁਵਾ ਵਿਕਾਸ ਮੋਰਚਾ ਦੇ ਪ੍ਰਧਾਨ ਅਨੂ ਸਹੋਤਾ, ਵਾਲਮੀਕਿ ਐਕਸ਼ਨ ਕਮੇਟੀ ਦੇ ਪ੍ਰਧਾਨ ਧਰਮਵੀਰ ਸੇਠੀ, ਗੁਰੂ ਰਵਿਦਾਸ ਟਾਈਗਰ ਫੋਰਸ ਦੇ ਚੇਅਰਮੈਨ ਯਸ਼ ਬਰਨਾ, ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਤੋਂ ਘਨਸ਼ਿਆਮ, ਅਸ਼ੋਕ ਖੋਥੜਾ, ਪੀਟਰ ਪਲਾਹੀ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਪਸੀ ਰੰਜਿਸ਼ ਦਾ ਮਾਮਲਾ ਹੈ, ਪੁਲਿਸ ਵਲੋਂ ਕਿਸੇ ਨੂੰ ਬਖ਼ਸ਼ਿਆ ਅਗਲੀ ਖ਼ਬਰ ਐਮ.ਏ.ਸੀ.ਪੀ. ਕੇਸ ’ਚ ਇੰਜੀਨੀਅਰ ਦੀ ਇਤਿਹਾਸਕ ਕਾਨੂੰਨੀ ਜਿੱਤ ਦੀ ਖ਼ੁਸ਼ੀ ’ਚ ਆਰ.ਸੀ.ਐਫ. ’ਚ ਸਮਾਗਮ
Ad Position 24