16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁ : ਬਾਉਲੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਡਾਲਾ, 15 ਸਤੰਬਰ (ਰਘਬਿੰਦਰ ਸਿੰਘ)-ਸਥਾਨਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਤੋਂ ਪਹਿਲਾਂ 3 ਸਤੰਬਰ ਤੋਂ ਸੰਗਤਾਂ ਦੇ ਘਰਾਂ ਵਿਖੇ ਅੰਮਿ੍ਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲੇ ਕਥਾਵਾਚਕ ਅਤੇ ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ ਅੰਮਿ੍ਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ | ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ |ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਦੇ ਮੈਨੇਜਰ ਭਾਈ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਵਿਚ ਪ੍ਰਧਾਨ ਅਜੀਤ ਸਿੰਘ ਖੱਖ, ਗੁਰਨਾਮ ਸਿੰਘ ਸਲੈਚ, ਸੁਖਜਿੰਦਰ ਸਿੰਘ ਜੌਹਲ, ਹਰਚਰਨ ਸਿੰਘ ਖ਼ਾਲਸਾ, ਮੋਹਨ ਸਿੰਘ, ਸੁਰਿੰਦਰ ਸਿੰਘ, ਭਾਈ ਗੁਰਸੇਵਕ ਸਿੰਘ, ਬਾਬਾ ਬਲਵਿੰਦਰ ਸਿੰਘ ਦਿੱਲੀ ਵਾਲੇ, ਪਲਵਿੰਦਰ ਸਿੰਘ ਘੋਤੜਾ, ਬਲਵਿੰਦਰ ਸਿੰਘ ਮੁਲਤਾਨੀ, ਜਸਪ੍ਰੀਤ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਦਲਜਿੰਦਰ ਸਿੰਘ ਘੋਤੜਾ, ਹਰਜਿੰਦਰ ਸਿੰਘ ਭਦਾਸ, ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

Ad Position 22
No active advertisement
ਪਿਛਲੀ ਖ਼ਬਰ ਸੈਲਫਮੇਡ ਸਮਾਰਟ ਸਕੂਲ ਸ਼ੇਖੂਪੁਰ ਦੇ ਸਟਾਫ਼ ਵਲੋਂ ਸਟੇਟ ਐਵਾਰਡੀ ਅਧਿਆਪਕ ਸੰਤੋਖ ਸਿੰਘ ਮੱਲੀ ਦਾ ਸਨਮਾਨ ਅਗਲੀ ਖ਼ਬਰ ਰੋਬੋਟ ਅੱਜ ਦੇ ਆਧੁਨਿਕ ਸਮਾਜ ਦਾ ਅਹਿਮ ਹਿੱਸਾ ਬਣ ਚੁੱਕਾ ਹੈ-ਡਾ. ਰਜੇਸ਼ ਗਰੋਵਰ ਇੰਜੀਨੀਅਰਿੰਗ ਦਿਵਸ ’ਤੇ ਸਾਇੰਸ ਸਿਟੀ...
Ad Position 24