2 ਮੋਟਰਸਾਈਕਲਾਂ ਦੀ ਟੱਕਰ ’ਚ 5 ਵਿਅਕਤੀ ਗੰਭੀਰ ਜ਼ਖ਼ਮੀ
ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਤੋਤੀ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਪੰਜ ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਰਕੇਸ਼ ਵਾਸੀ ਲਾਟੀਆਂਵਾਲ ਨੇ ਦੱਸਿਆ ਕਿ ਉਹ ਲੇਬਰ ਦਾ ਕੰਮ ਕਰਦਾ ਹੈ ਅਤੇ ਅੱਜ ਆਪਣੇ ਸਾਥੀ ਮਲਕੀਤ ਸਿੰਘ ਅਤੇ ਕੇਹਰ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਉਨ੍ਹਾਂ ਦੀ ਟੱਕਰ ਇਕ ਮੋਟਰਸਾਈਕਲ ਨਾਲ ਹੋ ਗਈ, ਜਿਸ ‘ਤੇ ਤੇਜ ਪੁੱਤਰ ਅਜਮੇਰ ਸਿੰਘ ਵਾਸੀ ਨਕੋਦਰ ਅਤੇ ਉਸ ਸਾਥੀ ਅਮਨ ਸਵਾਰ ਸਨ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਅਜੀਤ ਡੈਸਕ
16-09-2026