16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਨਗਰ ਕੀਰਤਨ ਅੱਜ ਬਟਾਲਾ ਤੋਂ ਪੁੱਜੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

ਸੁਲਤਾਨਪੁਰ ਲੋਧੀ, 15 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਯਾਦ ਦੇ ਵਿਚ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੈਨੇਜਰ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕਰਵਾਇਆ ਗਿਆ ਜਿਸ ’ਚ ਉੱਚ ਕੋਟੀ ਦੇ ਰਾਗੀ, ਕਵੀਸ਼ਰੀ, ਢਾਡੀ ਤੇ ਕਥਾਵਾਚਕਾਂ ਨੇ ਹਾਜ਼ਰੀ ਭਰੀ | ਪੁਰਾਣੀ ਰਵਾਇਤ ਅਨੁਸਾਰ ਅੱਜ ਸ਼ਾਮ ਨੂੰ ਬਟਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਬੱਸਾਂ ਤੇ ਕਾਰਾਂ ਵਿਚ ਸਵਾਰ ਹੋ ਕੇ ਸ਼ਰਧਾਲੂ ਸੰਗਤਾਂ ਨਾਮ ਸਿਮਰਨ ਕਰਦੀਆਂ ਹੋਈਆਂ ਮਠਿਆਈਆਂ ਤੇ ਫਲ ਆਦਿ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜੀਆਂ ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਅਵਤਾਰ ਸਿੰਘ ਨੇ ਭਰਵਾਂ ਸਵਾਗਤ ਕੀਤਾ | ਉਨ੍ਹਾਂ ਇਸ ਮੌਕੇ ਬਟਾਲਾ ਤੋਂ ਸੰਗਤਾਂ ਲੈ ਕੇ ਪੁੱਜੇ ਐਡਵੋਕੇਟ ਰਜਿੰਦਰ ਸਿੰਘ ਪਦਮ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਗੁਰਜੋਤ ਸਿੰਘ ਪਦਮ, ਅਮਰੀਕ ਸਿੰਘ ਆਦਿ ਦਾ ਸਨਮਾਨ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਕੀਤਾ | ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ 16 ਸਤੰਬਰ ਦਿਨ ਬੁੱਧਵਾਰ ਅੱਜ ਸਵੇਰੇ ਠੀਕ 9 ਵਜੇ ਬਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ | ਵਿਆਹ ਪੁਰਬ ਦੀ ਖ਼ੁਸ਼ੀ ਵਿਚ ਪੂਰਾ ਦਿਨ ਦੂਰ ਦੁਰਾਡੇ ਤੋਂ ਹਜ਼ਾਰਾਂ ਸ਼ਰਧਾਲੂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈਆਂ | ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਰੰਗ ਬਰੰਗੀਆਂ ਝੰਡੀਆਂ ਲੜੀਆਂ ਤੇ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਹੈ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਰੱਬ, ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਹਰਜਿੰਦਰ ਸਿੰਘ ਹੈੱਡ ਗ੍ਰੰਥੀ, ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਚੰਚਲ ਸਿੰਘ ਤੇ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਮਨਵਿੰਦਰ ਪਾਲ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਕਾਹਨ ਦਾਸ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ, ਭਾਈ ਹਰਜੀਤ ਸਿੰਘ ਪ੍ਰਚਾਰਕ, ਡਾ. ਨਿਰਵੈਰਲ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ, ਜਸਵੀਰ ਸਿੰਘ, ਅਵਤਾਰ ਸਿੰਘ, ਗੁਰਭੇਜ ਸਿੰਘ, ਵਿਕਰਮਜੀਤ ਸਿੰਘ, ਬਾਬਾ ਜਗੀਰ ਸਿੰਘ, ਜਰਨੈਲ ਸਿੰਘ ਅਕਾਊਾਟੈਂਟ, ਕੈਸ਼ੀਅਰ ਸੁਖਵਿੰਦਰ ਸਿੰਘ ਤੇ ਪਵਨਦੀਪ ਸਿੰਘ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਸੁਖਜਿੰਦਰ ਸਿੰਘ ਮੀਡੀਆ ਇੰਚਾਰਜ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਠੱਟਾ, ਅਮਨਪ੍ਰੀਤ ਸਿੰਘ ਬੂਲੇ, ਸਲਵੰਤ ਸਿੰਘ ਸਟੋਰ ਕੀਪਰ ਆਦਿ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੈਨਿਕ ਭਲਾਈ ਬੋਰਡ ਦੀ ਮੀਟਿੰਗ ’ਚ ਸਾਬਕਾ ਸੈਨਿਕਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਅਗਲੀ ਖ਼ਬਰ ਨੇਤਰਹੀਣ ਆਸ਼ਰਮ ਸਪਰੋੜ ਵਿਖੇ 300 ਦੇ ਕਰੀਬ ਗ੍ਰੰਥੀ ਸਿੰਘ ਸਨਮਾਨਿਤ
Ad Position 24