16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦੇਸ਼ ਦੇ ਨਵ-ਨਿਰਮਾਣ ’ਚ ਇੰਜ. ਵਿਸ਼ਵੇਸ਼ਵਰੀਆ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਪ੍ਰੋ. ਅਰਵਿੰਦ ਕੁਮਾਰ ਬੰਸਲ ਆਈ.ਕੇ.ਜੀ.ਪੀ.ਟੀ.ਯੂ. ਦੇ ਮੁੱਖ ਕੈਂਪਸ ’ਚ ਕਰਵਾਇਆ ਇੰਜੀਨੀਅਰ ਦਿਵਸ ਸਬੰਧੀ ਸਮਾਗਮ

ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਈ. ਕੇ.

Ad Position 21
repet_subhas-goyals [Copy P29]
ਦੇਸ਼ ਦੇ ਨਵ-ਨਿਰਮਾਣ ’ਚ ਇੰਜ. ਵਿਸ਼ਵੇਸ਼ਵਰੀਆ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਪ੍ਰੋ. ਅਰਵਿੰਦ ਕੁਮਾਰ ਬੰਸਲ 16-09-2026
ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਚ ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਦੇ ਸਹਿਯੋਗ ਨਾਲ ਇੰਜੀਨੀਅਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਪ੍ਰੋ. ਡਾ . ਅਰਵਿੰਦ ਕੁਮਾਰ ਬੰਸਲ ਮੁੱਖ ਮਹਿਮਾਨ ਵਜੋਂ ਤੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਦੇ ਆਰੰਭ ਵਿਚ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਪ੍ਰੋ. ਡਾ. ਰਾਜੀਵ ਚੋਹਾਨ ਨੇ ਇੰਜੀਨੀਅਰ ਦਿਵਸ ਦੇ ਇਤਿਹਾਸ ਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਯੂਨੀਵਰਸਿਟੀ ਵਲੋਂ ਭਾਰਤ ਰਤਨ ਮੋਕਸ਼ਗੁੰਡਮ ਵਿਸ਼ਵੇਸ਼ਵਰੀਆ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਸਿੰਚਾਈ, ਹੜ੍ਹ ਤੇ ਜਲ ਸਰੋਤ ਪ੍ਰਬੰਧਨ ਵਿਚ ਇੰਜੀਨੀਅਰ ਵਿਸ਼ਵੇਸ਼ਵਰੀਆ ਵਲੋਂ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ | ਇਸ ਤੋਂ ਪਹਿਲਾਂ ਪੋ੍ਰ. ਡਾ. ਅਰਵਿੰਦ ਕੁਮਾਰ ਬੰਸਲ ਨੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਆਗਾਜ਼ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਯੂਨੀਵਰਸਿਟੀ ਦੇ ਸਾਰੇ ਫੈਕਲਟੀ ਮੈਂਬਰਾਂ, ਅਧਿਕਾਰੀਆਂ ਤੇ ਯੂਨੀਵਰਸਿਟੀ ਦੇ ਸਟਾਫ਼ ਨੂੰ ਇੰਜੀਨੀਅਰ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇੰਜੀਨੀਅਰ ਵਿਸ਼ਵੇਸ਼ਵਰੀਆ ਵਲੋਂ ਦੇਸ਼ ਦੇ ਨਵ ਨਿਰਮਾਣ ਵਿਚ ਪਾਏ ਗਏ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ | ਸਮਾਗਮ ਨੂੰ ਡਾ. ਨਵਦੀਪਕ ਸੰਧੂ ਨੇ ਸੰਬੋਧਨ ਕਰਦਿਆਂ ਇੰਜੀਨੀਅਰ ਵਿਸ਼ਵੇਸ਼ਵਰੀਆ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਵਲੋਂ ਇੰਜੀਨੀਅਰਿੰਗ ਦੇ ਖੇਤਰ ਵਿਚ ਕੀਤੇ ਗਏ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ, ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਕੁਇਜ, ਈ ਸਪੋਰਟਸ, ਆਡੀਆਥਾਨ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ਲਾਘਾਯੋਗ ਕਦਮ-ਭੰਮਰਾ, ਦਲਬੀਰ
Ad Position 24