15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼ਹੀਦਾਂ ਦੀ ਯਾਦ ’ਚ ਚਾਨਾ ਪਰਿਵਾਰ ਨੇ ਸਾਲਾਨਾ ਸਮਾਗਮ ਕਰਵਾਇਆ

ਫਗਵਾੜਾ, 15 ਸਤੰਬਰ (ਪ. ਪ)-ਪੰਜਵੀਂ ਪਾਤਿਸ਼ਾਹੀ ਸ੍ਰੀ ਗੁਰੂ ਅਰਜੁਨ ਦੇਵ ਜੀ, ਸ਼ਹੀਦ ਬਾਬਾ ਦੀਪ ਸਿੰਘ, ਸ਼ਹੀਦ ਬਾਬਾ ਕਰਤਾਰ ਸਿੰਘ ਦੀ ਪਵਿੱਤਰ ਯਾਦ ’ਚ ਚਾਨਾ ਪਰਿਵਾਰ ਵਲੋਂ ਅਕਾਲੀ ਗੁਰਦੁਆਰਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸ਼ਮਸ਼ੇਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਪੋ੍.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫਗਵਾੜਾ, 15 ਸਤੰਬਰ (ਪ.ਪ)-ਪੰਜਵੀਂ ਪਾਤਿਸ਼ਾਹੀ ਸ੍ਰੀ ਗੁਰੂ ਅਰਜੁਨ ਦੇਵ ਜੀ, ਸ਼ਹੀਦ ਬਾਬਾ ਦੀਪ ਸਿੰਘ, ਸ਼ਹੀਦ ਬਾਬਾ ਕਰਤਾਰ ਸਿੰਘ ਦੀ ਪਵਿੱਤਰ ਯਾਦ ’ਚ ਚਾਨਾ ਪਰਿਵਾਰ ਵਲੋਂ ਅਕਾਲੀ ਗੁਰਦੁਆਰਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸ਼ਮਸ਼ੇਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਪੋ੍. ਜਸਵੰਤ ਸਿੰਘ ਗੰਡਮ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਸਾਨੂੰ ਆਪਣੀ ਕੌਮ ਦੇ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਤੇ ਆਪਣੀਆਂ ਪੀੜ੍ਹੀਆਂ ਨੂੰ ਵੀ ਇਸ ਸੰਬੰਧੀ ਜਾਣੂ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਅਵਤਾਰ ਸਿੰਘ ਸ਼ੇਰਗਿੱਲ, ਅਕਾਲੀ ਦਲ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਨਾ, ਦਲਜੀਤ ਰਾਜੂ, ਕੌਂਸਲਰ ਮੁਨੀਸ਼ ਪ੍ਰਭਾਕਰ, ਬਲਾਕ ਕਾਂਗਰਸ ਪ੍ਰਧਾਨ ਤਯੱਸਵੀ ਭਾਰਦਵਾਜ, ਐਸ.ਡੀ.ਐਮ. ਅਮਨਪਾਲ ਸਿੰਘ, ਐਸ.ਪੀ. ਮੇਜਰ ਸਿੰਘ, ਡੀ.ਐਸ.ਪੀ. ਪਲਵਿੰਦਰ ਸਿੰਘ, ਸਾਈ ਮੋਹਨ ਸਿੰਘ, ਸਰਬਜੀਤ ਸਿੰਘ ਚਾਨਾ, ਬਹਾਦਰ ਸਿੰਘ ਸੰਗਤਪੁਰ, ਗੁਰਬਖਸ਼ ਸਿੰਘ ਅਠੌਲੀ, ਬਲਬੀਰ ਸਿੰਘ ਗੰਡਮ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਕੌਰ, ਸਾਬਕਾ ਪ੍ਰਧਾਨ ਐਡਵੋਕੇਟ ਕਰਨਜੋਤ ਸਿੰਘ ਝਿੱਕਾ, ਐਡਵੋਕੇਟ ਨਵਨੀਤ ਕੌਰ ਭਾਟੀਆ, ਐਡਵੋਕੇਟ ਪ੍ਰਭਜੋਤ ਸਿੰਘ, ਐਡਵੋਕੇਟ ਨਿਤੀਸ਼ ਭਾਰਦਵਾਜ, ਐਡਵੋਕੇਟ ਗੁਰਦੀਪ ਸਿੰਘ ਸੰਗਰ, ਅਜੀਤ ਸਿੰਘ ਵਾਲੀਆ, ਗੁਰਮੀਤ ਸਿੰਘ ਰੱਤੂ, ਗਗਨ ਨਈਅਰ ਸਮੇਤ ਕਈ ਪ੍ਰਮੁੱਖ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ’ਚ ਹਿੰਦੀ ਭਾਸ਼ਾ ਦੇ ਸਨਮਾਨ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਮੋਠਾਂਵਾਲਾ ਵਿਖੇ ਮੂੰਗਫਲੀ ਦੀ ਕਾਸ਼ਤ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
Ad Position 24