ਨੌਜਵਾਨਾਂ ਨੂੰ ਵੋਟ ਬਣਾਉਣ ਤੇ ਸਹੀ ਇਸਤੇਮਾਲ ਲਈ ਕੀਤਾ ਜਾਵੇਗਾ ਜਾਗਰੂਕ-ਐਸ.ਡੀ.ਐਮ. ਰੁਪਿੰਦਰਪਾਲ ਸਿੰਘ
ਭੁਲੱਥ, 15 ਸਤੰਬਰ (ਮਨਜੀਤ ਸਿੰਘ ਰਤਨ)-18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਐੱਸ. ਡੀ.
ਭੁਲੱਥ, 15 ਸਤੰਬਰ (ਮਨਜੀਤ ਸਿੰਘ ਰਤਨ)-18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਐੱਸ.ਡੀ.ਐੱਮ. ਭੁਲੱਥ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਵੀਪ ਦੇ ਨੋਡਲ ਅਫਸਰਾਂ ਦੀ ਇੱਕ ਮੀਟਿੰਗ ਕੀਤੀ ਗਈ | ਇਸ ਮੌਕੇ ਐੱਸ.ਡੀ.ਐੱਮ. ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ | ਹਲਕਾ ਕੋਆਰਡੀਨੇਟਰ ਪ੍ਰੋਫੈਸਰ ਬਲਬੀਰ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ | ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਚੋਣਾਂ ਸਮੇਂ ਬਿਨਾਂ ਕਿਸੇ ਲਾਲਚ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ |