17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਚਾਇਤ ਸਕੱਤਰਾਂ ਨੇ 6 ਮਹੀਨਿਆਂ ਤੋਂ ਤਨਖ਼ਾਹਾਂ ਦੀ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਕਰ ਕੇ ਦਿੱਤਾ ਧਰਨਾ ਅਗਲੇ ਦੋ ਦਿਨਾਂ ’ਚ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ-ਪੰਚਾਇਤ ਸਕੱਤਰਾਂ ਵਲੋਂ ਚਿਤਾਵਨੀ

ਕਪੂਰਥਲਾ, 16 ਸਤੰਬਰ (ਅਮਰਜੀਤ ਕੋਮਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਕੰਮ ਕਰਦੇ ਪੰਚਾਇਤ ਸਕੱਤਰਾਂ ਨੂੰ ਸਰਕਾਰ ਵਲੋਂ ਪਿਛਲੇ 6 ਮਹੀਨਿਆਂ ਦੀ ਤਨਖ਼ਾਹਾਂ ਦੀ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਪੰਚਾਇਤ ਸਕੱਤਰਾਂ ਨੇ ਕਲਮ ਛੋੜ ਹੜਤਾਲ ਕਰਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਪੰਚਾਇਤ ਸਕੱਤਰ ਹਰਜਿੰਦਰ ਕੁਮਾਰ, ਧਰਮਿੰਦਰ ਸਿੰਘ, ਮਨਜੀਤ ਸਿੰਘ, ਰਸ਼ਪਾਲ ਸਿੰਘ ਨੇ ਕਿਹਾ ਕਿ ਪੰਚਾਇਤ ਸਕੱਤਰਾਂ ਨੂੰ ਲਗਾਤਾਰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਪੰਚਾਇਤ ਸਕੱਤਰ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਤਨਖ਼ਾਹਾਂ ਦੀ ਅਦਾਇਗੀ ਬਾਰੇ ਸਵਾਲ ਪੁੱਛਦੇ ਹਨ ਤਾਂ ਉਨ੍ਹਾਂ ਨੂੰ ਤਨਖ਼ਾਹਾਂ ਸਬੰਧੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਪੰਚਾਇਤ ਸਕੱਤਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪੰਚਾਇਤ ਸਕੱਤਰਾਂ ਨੇ ਦੱਸਿਆ ਕਿ ਬੀ. ਡੀ.

Ad Position 21
No active advertisement
ਅਜੀਤ ਡੈਸਕ 17-09-2026
ਕਪੂਰਥਲਾ, 16 ਸਤੰਬਰ (ਅਮਰਜੀਤ ਕੋਮਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਕੰਮ ਕਰਦੇ ਪੰਚਾਇਤ ਸਕੱਤਰਾਂ ਨੂੰ ਸਰਕਾਰ ਵਲੋਂ ਪਿਛਲੇ 6 ਮਹੀਨਿਆਂ ਦੀ ਤਨਖ਼ਾਹਾਂ ਦੀ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਪੰਚਾਇਤ ਸਕੱਤਰਾਂ ਨੇ ਕਲਮ ਛੋੜ ਹੜਤਾਲ ਕਰਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਪੰਚਾਇਤ ਸਕੱਤਰ ਹਰਜਿੰਦਰ ਕੁਮਾਰ, ਧਰਮਿੰਦਰ ਸਿੰਘ, ਮਨਜੀਤ ਸਿੰਘ, ਰਸ਼ਪਾਲ ਸਿੰਘ ਨੇ ਕਿਹਾ ਕਿ ਪੰਚਾਇਤ ਸਕੱਤਰਾਂ ਨੂੰ ਲਗਾਤਾਰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਪੰਚਾਇਤ ਸਕੱਤਰ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਤਨਖ਼ਾਹਾਂ ਦੀ ਅਦਾਇਗੀ ਬਾਰੇ ਸਵਾਲ ਪੁੱਛਦੇ ਹਨ ਤਾਂ ਉਨ੍ਹਾਂ ਨੂੰ ਤਨਖ਼ਾਹਾਂ ਸਬੰਧੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਪੰਚਾਇਤ ਸਕੱਤਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪੰਚਾਇਤ ਸਕੱਤਰਾਂ ਨੇ ਦੱਸਿਆ ਕਿ ਬੀ.ਡੀ.ਪੀ.ਓ. ਦਫ਼ਤਰ ਵਿਚ ਪੰਚਾਇਤ ਸਕੱਤਰਾਂ ਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਦੇ ਬੈਠਣ ਲਈ ਕੋਈ ਵੀ ਕਮਰਾ ਉਪਲਬਧ ਨਹੀਂ, ਇਸ ਸਬੰਧੀ ਅਧਿਕਾਰੀਆਂ ਨੂੰ ਲਿਖਤੀ ਬੇਨਤੀ ਕਰਨ ਦੇ ਬਾਵਜੂਦ ਵੀ ਅਜੇ ਤੱਕ ਇਸ ਮਾਮਲੇ ਦੀ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਦੀਆਂ ਇਹ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੀ ਹੋਵੇਗੀ | ਰੋਸ ਵਿਖਾਵੇ ਮੌਕੇ ਹਰਜਿੰਦਰ ਕੌਰ, ਜਰਨੈਲ ਸਿੰਘ, ਪਰਮਿੰਦਰ ਸਿੰਘ, ਆਜ਼ਾਦ ਮਸੀਹ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ’ਤੇ ਕਿਸਾਨ ਸਮਰਥਨ ਮੁੱਲ ਤੋਂ ਘੱਟ ਰੇਟ ’ਤੇ ਝੋਨਾ ਵੇਚਣ ਲਈ ਮਜਬੂਰ ਅਗਲੀ ਖ਼ਬਰ ਟਰੈਫ਼ਿਕ ਪੁਲਿਸ ਨੇ ਸੈਮੀਨਾਰ ਰਾਹੀਂ ਸਕੂਲ ਬੱਸ ਚਾਲਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਕੀਤਾ ਜਾਗਰੂਕ ਸ਼ਿਸ਼ੂ ਮਾਡਲ ਸਕੂਲ...
Ad Position 24