17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਂ-ਬੋਲੀ ਦੇ ਮਾਣ ਲਈ 23 ਨੂੰ ਵਿਸ਼ਵ ਭਰ ਦੇ ਪੰਜਾਬੀ ਹੋਣਗੇ ਇੱਕਜੁੱਟ

ਸੁਲਤਾਨਪੁਰ ਲੋਧੀ, 16 ਸਤੰਬਰ (ਨਰੇਸ਼ ਹੈਪੀ)-ਪੰਜਾਬੀ ਭਾਸ਼ਾ ਦੀ ਮਹੱਤਤਾ, ਮਾਣ ਤੇ ਵਿਸ਼ਵ ਪੱਧਰ ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਸਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਲਈ ਇੱਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ ਨੂੰ ਸ਼ਾਮ 3 ਵਜੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ | ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ ਅਤੇ ਸਾਹਿਤਕ ਤੇ ਸਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ | ਫਾਊਂਡੇਸ਼ਨ ਦੇ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ ਅਤੇ ਸਮਾਜਿਕ ਤੇ ਸਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਰੋਹ ’ਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਪੰਜਾਬੀਆਂ ਦੀ ਪਹਿਚਾਣ, ਵਿਰਾਸਤ, ਸਭਿਆਚਾਰ ਅਤੇ ਸਾਂਝੀ ਚੇਤਨਾ ਦੀ ਆਵਾਜ਼ ਹੈ | ਉਨ੍ਹਾਂ ਦੱਸਿਆ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ | ਸੁਖਦੇਵ ਸਿੰਘ ਜੱਜ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਡਾ.

Ad Position 21
No active advertisement
ਅਜੀਤ ਡੈਸਕ 17-09-2026
ਸੁਲਤਾਨਪੁਰ ਲੋਧੀ, 16 ਸਤੰਬਰ (ਨਰੇਸ਼ ਹੈਪੀ)-ਪੰਜਾਬੀ ਭਾਸ਼ਾ ਦੀ ਮਹੱਤਤਾ, ਮਾਣ ਤੇ ਵਿਸ਼ਵ ਪੱਧਰ ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਸਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਲਈ ਇੱਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ ਨੂੰ ਸ਼ਾਮ 3 ਵਜੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ | ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ ਅਤੇ ਸਾਹਿਤਕ ਤੇ ਸਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ | ਫਾਊਂਡੇਸ਼ਨ ਦੇ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ ਅਤੇ ਸਮਾਜਿਕ ਤੇ ਸਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਰੋਹ ’ਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਪੰਜਾਬੀਆਂ ਦੀ ਪਹਿਚਾਣ, ਵਿਰਾਸਤ, ਸਭਿਆਚਾਰ ਅਤੇ ਸਾਂਝੀ ਚੇਤਨਾ ਦੀ ਆਵਾਜ਼ ਹੈ | ਉਨ੍ਹਾਂ ਦੱਸਿਆ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ | ਸੁਖਦੇਵ ਸਿੰਘ ਜੱਜ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਪੰਜਾਬੀ ਨੂੰ ਆਰਟੀਫਿਸ਼ਲ ਇੰਟੈਲੀਜੈਂਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਧ ਤੋਂ ਵੱਧ ਪੰਜਾਬੀ ਸਾਹਿਤ ਨੂੰ ਇੰਟਰਨੈੱਟ ‘ਤੇ ਸਾਂਝਾ ਕਰਨ ਦਾ ਉਪਰਾਲਾ ਕੀਤਾ ਜਾਵੇਗਾ | ਸੁਖਦੇਵ ਸਿੰਘ ਜੱਜ ਨੇ ਦੱਸਿਆ ਕਿ 23 ਸਤੰਬਰ ਨੂੰ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਹੋਣ ਵਾਲੇ ਸਮਾਰੋਹ ਵਿਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਜ਼ਰੂਰੀ ਹੈ ਤੇ ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਾਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਐਕਸੀਅਨ ਦਫ਼ਤਰ ਦੇ ਬਾਹਰ ਲਗਭਗ 2 ਘੰਟੇ ਦਿੱਤਾ ਧਰਨਾ ਅਗਲੀ ਖ਼ਬਰ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ
Ad Position 24