17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜਸ਼ਨ-ਏ-ਇਨਕਲਾਬ ’ਚ ਵੱਧ ਤੋਂ ਵੱਧ ਨੌਜਵਾਨ ਸ਼ਾਮਿਲ ਹੋਣ : ਜਸਪ੍ਰੀਤ ਸਿੰਘ ਗੁਰਾਇਆ

ਨਡਾਲਾ, 16 ਸਤੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਸਤੰਬਰ ਦਿਨ ਸੋਮਵਾਰ ਨੂੰ ਲੁਧਿਆਣਾ ਦੇ ਪੀ. ਏ.

Ad Position 21
No active advertisement
ਅਜੀਤ ਡੈਸਕ 17-09-2026
ਨਡਾਲਾ, 16 ਸਤੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਸਤੰਬਰ ਦਿਨ ਸੋਮਵਾਰ ਨੂੰ ਲੁਧਿਆਣਾ ਦੇ ਪੀ.ਏ.ਯੂ. ਗਰਾਊਾਡ ਵਿਖੇ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ | ਗੁਰਾਇਆ ਨੇ ਗੱਲਬਾਤ ਦੌਰਾਨ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਅਤੇ ਕੁਰਬਾਨੀ ਨੂੰ ਯਾਦ ਕਰਨਾ ਸਾਡਾ ਫ਼ਰਜ਼ ਹੈ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਉਨ੍ਹਾਂ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੇ ‘ਜਸ਼ਨ-ਏ-ਇਨਕਲਾਬ’ ਸਮਾਗਮ ਵਿਚ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਭੁਲੱਥ ’ਚ ਡਾ. ਤੁਸ਼ਾਰ ਆਹਲੂਵਾਲੀਆ ਵਲੋਂ ਮਰੀਜ਼ ਦੇ ਗੋਡੇ ਦਾ ਸਫ਼ਲ ਰਿਪਲੇਸਮੈਂਟ ਅਗਲੀ ਖ਼ਬਰ ਲੋਕ ਆਪਣੇ ਵੋਟਾਂ ਸੰਬੰਧੀ ਜਮ੍ਹਾਂ ਕਰਵਾਏ ਦਾਅਵੇ ਤੇ ਇਤਰਾਜ਼ ਸਰਕਾਰੀ ਵੈੱਬਸਾਈਟ ’ਤੇ ਦੇਖਣ
Ad Position 24