‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਪਹਿਲੀ ਵਾਰ ਸ਼ਾਮਿਲ ਟੈਨਿਸ ਬਾਲ ਕਿ੍ਕਟ ਦੇ ਮੁਕਾਬਲੇ ਸ਼ੁਰੂ
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਪਿੰਡ ਰਾਮਪੁਰ ਸੁੰਨੜਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਟੈਨਿਸ ਬਾਲ ਕਿ੍ਕਟ ਮੁਕਾਬਲਿਆਂ ਦਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ | ਸੰਬੋਧਨ ਕਰਦਿਆਂ ਡਾ.
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਪਿੰਡ ਰਾਮਪੁਰ ਸੁੰਨੜਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਟੈਨਿਸ ਬਾਲ ਕਿ੍ਕਟ ਮੁਕਾਬਲਿਆਂ ਦਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ | ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਇਸ ਸਾਲ ਪਹਿਲੀ ਵਾਰ ਟੈਨਿਸ ਬਾਲ ਕਿ੍ਕਟ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੇ ਪੰਜੇ ਬਲਾਕਾਂ ‘ਚ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਮੁਕਾਬਲੇ 14 ਸਾਲ ਤੇ ਇਸ ਤੋਂ ਵੱਧ ਉਮਰ ਦੇ ਮਰਦਾਂ ਤੇ ਅ Ï ਰਤਾਂ ਲਈ ਖੁੱਲ੍ਹੇ ਹਨ | ਉਨ੍ਹਾਂ ਦੱਸਿਆ ਕਿ ਕਪੂਰਥਲਾ ਬਲਾਕ ਦੇ ਮੈਚ 16 ਤੇ 17 ਸਤੰਬਰ ਨੂੰ ਸਕੂਲ ਆਫ਼ ਐਮੀਨੈਂਸ ਵਿਖੇ, ਫਗਵਾੜਾ ਬਲਾਕ ਦੇ ਰਾਮਪੁਰ ਸੁੰਨੜਾ, ਸੁਲਤਾਨਪੁਰ ਲੋਧੀ ਦੇ ਅਕਾਲ ਅਕੈਡਮੀ ਸਕੂਲ, ਨਡਾਲਾ ਦੇ ਜੀ.ਐੱਚ.ਐੱਸ. ਖਾਸਾਂ ਅਤੇ ਢਿਲਵਾਂ ਦੇ ਜੀ.ਐੱਸ.ਐੱਸ. ਸਕੂਲ ਵਿਖੇ ਕਰਵਾਏ ਜਾ ਰਹੇ ਹਨ | ਮੁਕਾਬਲੇ ਛੇ-ਛੇ ਓਵਰਾਂ ਦੇ ਫਾਰਮੈਟ ਵਿਚ ਪੁਆਇੰਟ ਪ੍ਰਣਾਲੀ ਅਨੁਸਾਰ ਹੋ ਰਹੇ ਹਨ | ਬਿਹਤਰੀਨ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਚੋਣ ਲਈ ਵਿਚਾਰਿਆ ਜਾਵੇਗਾ |