16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕਰੀਬ ਚਾਰ ਸਾਲਾਂ ਤੋਂ ਗੰਦਾ ਪਾਣੀ ਪੀਣ ਲਈ ਮਜਬੂਰ ਵਰਿੰਦਰ ਨਗਰ ਵਾਸੀ

ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)- ਸ਼ਹਿਰ ਦੇ ਵਰਿੰਦਰ ਨਗਰ ਦੀ ਗਲੀ ਨੰਬਰ-1 ‘ਚ ਪਿਛਲੇ ਕਈ ਸਾਲਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਬਣੀ ਹੋਈ ਹੈ | ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਘਰਾਂ ‘ਚ ਗੰਦਾ ਪਾਣੀ ਆਉਣ ਕਾਰਨ ਉਹ ਅਤੇ ਉਨ੍ਹਾਂ ਦੇ ਬੱਚੇ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ | ਕਈ ਵਾਰ ਨਗਰ ਨਿਗਮ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆ ਦਾ ਸਥਾਈ ਹੱਲ ਨਹੀਂ ਹੋ ਸਕਿਆ | ਇਲਾਕਾ ਵਾਸੀ ਸੁਰਿੰਦਰ ਸੈਣੀ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਉਹ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਈ ਵਾਰ ਮੌਕੇ ‘ਤੇ ਬੁਲਾ ਕੇ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ, ਪਰ ਹਰ ਵਾਰ ਕਰਮਚਾਰੀ ਮੌਕਾ ਦੇਖ ਕੇ ਵਾਪਸ ਚਲੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਪਾਣੀ ਦੀਆਂ ਟੈਂਕੀਆਂ ਵੀ ਕਾਲੀਆਂ ਹੋਈਆਂ ਪਈਆਂ ਹਨ | ਉਨ੍ਹਾਂ ਕਿਹਾ ਕਿ ਸਮੱਸਿਆ ਸਬੰਧੀ ਵੀਡੀਓ ਵੀ ਨਗਰ ਨਿਗਮ ਅਧਿਕਾਰੀਆਂ ਨੂੰ ਭੇਜੀ ਜਾ ਚੁੱਕੀ ਹੈ ਅਤੇ ਮੇਅਰ ਦੇ ਧਿਆਨ ਵਿਚ ਵੀ ਮਾਮਲਾ ਲਿਆਂਦਾ ਗਿਆ ਹੈ, ਪਰ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ | ਇਸੇ ਤਰ੍ਹਾਂ ਦਵਿੰਦਰ ਕੌਰ ਨੇ ਦੱਸਿਆ ਕਿ ਉਹ ਕਈ ਵਾਰ ਨਿਗਮ ਕੋਲ ਸ਼ਿਕਾਇਤ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਨਿਗਮ ਵੱਲੋਂ ਹਰ ਵਾਰ ਇਹ ਕਿਹਾ ਜਾਂਦਾ ਹੈ ਕਿ ਨਵੀਂ ਪਾਈਪ ਪਾਈ ਜਾਵੇਗੀ, ਪਰ ਅਜੇ ਤੱਕ ਕੋਈ ਕੰਮ ਸ਼ੁਰੂ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਇਸ ਸਮੱਸਿਆ ਦਾ ਪੱਕਾ ਹੱਲ ਕਰਵਾਉਂਦਿਆਂ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਏ, ਤਾਂ ਜੋ ਲੋਕਾਂ ਤੇ ਖਾਸ ਕਰਕੇ ਬੱਚਿਆਂ ਨੂੰ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਨਾ ਹੋਣਾ ਪਵੇ | ਨਿਗਮ ਸਿਰਫ਼ ਦਾਅਵਿਆਂ ਤੱਕ ਹੀ ਸੀਮਿਤ , ਜ਼ਮੀਨੀ ਹਕੀਕਤ ਕੁੱਝ ਹੋਰ ਹੀ : ਸੰਜੀਵ ਬੁੱਗਾ ਕੌਂਸਲਰ ਇਸ ਸਬੰਧੀ ਗੱਲਬਾਤ ਕਰਦਿਆਂ ਇਲਾਕੇ ਦੇ ਕੌਂਸਲਰ ਸੰਜੀਵ ਬੁੱਗਾ ਨੇ ਦੱਸਿਆ ਕਿ ਇਹ ਸਮੱਸਿਆ ਨੀਵੇਂ ਇਲਾਕੇ ‘ਚ ਆ ਰਹੀ ਹੈ ਤੇ ਨਿਗਮ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ | ਉਨ੍ਹਾਂ ਕਿਹਾ ਕਿ ਸੀਵਰੇਜ ਭਰੇ ਹੋਏ ਹਨ ਜਿਸ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ‘ਚ ਗੰਦਾ ਪਾਣੀ ਮਿਕਸ ਹੋ ਜਾਂਦਾ ਹੈ ਤੇ ਲੋਕਾਂ ਦੀਆਂ ਟੂਟੀਆਂ ‘ਚ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ਤੇ ਵੀ ਕਈ ਵਾਰ ਇਸ ਸਮੱਸਿਆ ਲਈ ਨਿਗਮ ਨੂੰ ਕਹਿ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੈ | ਉਨ੍ਹਾਂ ਕਿਹਾ ਕਿ ਨਿਗਮ ਸਿਰਫ਼ ਦਾਅਵਿਆਂ ਤੱਕ ਹੀ ਸੀਮਿਤ ਹੈ ਜਦਕਿ ਹਕੀਕਤ ਕੁੱਝ ਹੋਰ ਹੀ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਵੱਲ ਨਗਰ ਨਿਗਮ ਤੁਰੰਤ ਧਿਆਨ ਦੇਵੇ ਤੇ ਇਸ ਦਾ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ |

Ad Position 21
No active advertisement
ਅਜੀਤ ਡੈਸਕ 17-09-2026

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਚੀਦਾ ਅਗਲੀ ਖ਼ਬਰ ਨਡਾਲਾ ਤੋਂ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਬੱਸ ਰਵਾਨਾ
Ad Position 24