16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਡਾ. ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਚੀਦਾ

ਭੁਲੱਥ, 16 ਸਤੰਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਸੂਬੇ ’ਚ ਪਿਛਲੇ ਕੁਝ ਸਮੇਂ ਤੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਲਗਾਤਾਰ ਕੀਤੀ ਜਾ ਰਹੀ ਤੋੜ-ਭੰਨ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕਰਦੀ ਹੈ | ਇਹ ਪ੍ਰਗਟਾਵਾ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਰਦਿਆਂ ਕਿਹਾ ਕਿ ਦਲਿਤ ਅਤੇ ਪਛੜੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਇਹ ਘਿਣਾਉਣੀਆਂ ਹਰਕਤਾਂ ਸੂਬੇ ਅੰਦਰ ਲਗਾਤਾਰ ਵਾਪਰ ਰਹੀਆਂ ਹਨ, ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਇਸ ਗੰਭੀਰ ਮੁੱਦੇ ’ਤੇ ਪੂਰੀ ਤਰ੍ਹਾਂ ਚੁੱਪ ਧਾਰੀ ਬੈਠਾ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਡਾ.

Ad Position 21
No active advertisement
ਅਜੀਤ ਡੈਸਕ 17-09-2026
ਭੁਲੱਥ, 16 ਸਤੰਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਸੂਬੇ ’ਚ ਪਿਛਲੇ ਕੁਝ ਸਮੇਂ ਤੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਲਗਾਤਾਰ ਕੀਤੀ ਜਾ ਰਹੀ ਤੋੜ-ਭੰਨ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕਰਦੀ ਹੈ | ਇਹ ਪ੍ਰਗਟਾਵਾ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਰਦਿਆਂ ਕਿਹਾ ਕਿ ਦਲਿਤ ਅਤੇ ਪਛੜੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਇਹ ਘਿਣਾਉਣੀਆਂ ਹਰਕਤਾਂ ਸੂਬੇ ਅੰਦਰ ਲਗਾਤਾਰ ਵਾਪਰ ਰਹੀਆਂ ਹਨ, ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਇਸ ਗੰਭੀਰ ਮੁੱਦੇ ’ਤੇ ਪੂਰੀ ਤਰ੍ਹਾਂ ਚੁੱਪ ਧਾਰੀ ਬੈਠਾ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਹਨਾਂ ਘਟਨਾਵਾਂ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਬੇਨਕਾਬ ਕਰਨਾ ਸਮੇਂ ਦੀ ਮੁੱਖ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ ਅਗਲੀ ਖ਼ਬਰ ਕਰੀਬ ਚਾਰ ਸਾਲਾਂ ਤੋਂ ਗੰਦਾ ਪਾਣੀ ਪੀਣ ਲਈ ਮਜਬੂਰ ਵਰਿੰਦਰ ਨਗਰ ਵਾਸੀ
Ad Position 24