16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ

ਬੇਗੋਵਾਲ, 16 ਸਤੰਬਰ (ਸੁਖਜਿੰਦਰ ਸਿੰਘ)-ਅੱਜ ਸਥਾਨਕ ਕਸਬੇ ਦੇ ਟਾਂਡਾ ਰੋਡ ‘ਤੇ ਪ੍ਰਵਾਸੀ ਮਜ਼ਦੂਰਾਂ ਲਈ ਬਣੇ ਰਿਹਾਇਸ਼ੀ ਕੁਆਰਟਰਾਂ ‘ਚ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਛੱਤ ਉੱਤੋਂ ਡਿੱਗਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਬੇਗੋਵਾਲ ਦੇ ਏ. ਐਸ.

Ad Position 21
No active advertisement
ਅਜੀਤ ਡੈਸਕ 17-09-2026
ਬੇਗੋਵਾਲ, 16 ਸਤੰਬਰ (ਸੁਖਜਿੰਦਰ ਸਿੰਘ)-ਅੱਜ ਸਥਾਨਕ ਕਸਬੇ ਦੇ ਟਾਂਡਾ ਰੋਡ ‘ਤੇ ਪ੍ਰਵਾਸੀ ਮਜ਼ਦੂਰਾਂ ਲਈ ਬਣੇ ਰਿਹਾਇਸ਼ੀ ਕੁਆਰਟਰਾਂ ‘ਚ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਛੱਤ ਉੱਤੋਂ ਡਿੱਗਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਬੇਗੋਵਾਲ ਦੇ ਏ.ਐਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਮਾਨ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਬੇਗੋਵਾਲ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਸਦੇ ਰਿਹਾਇਸ਼ੀ ਕਵਾਟਰ ਟਾਂਡਾ ਰੋਡ ਬੇਗੋਵਾਲ ‘ਤੇ ਹੈ ਜਿਸ ਵਿਚ ਕੁਝ ਕਮਰੇ ਪ੍ਰਵਾਸੀ ਮਜ਼ਦੂਰਾਂ ਨੂੰ ਕਿਰਾਏ ‘ਤੇ ਦਿੱਤੇ ਹੋਏ ਹਨ ਅਤੇ ਬੀਤੀ ਰਾਤ ਇੱਕ ਪ੍ਰਵਾਸੀ ਉਨ੍ਹਾਂ ਦੀ ਇਸ ਰਿਹਾਇਸ਼ ਵਿਚ ਦਾਖਲ ਹੋਇਆ ਤੇ ਮਕਾਨ ਦੀ ਉੱਪਰਲੀ ਮੰਜ਼ਿਲ ‘ਤੇ ਚਲਾ ਗਿਆ ਜਿੱਥੇ ਇਸ ਪ੍ਰਵਾਸੀ ਮਜ਼ਦੂਰ ਪੌੜੀਆਂ ਵਾਲੇ ਸਥਾਨ ਤੋਂ ਹੇਠਾਂ ਡਿੱਗਣ ਨਾਲ ਉਸ ਦੀ ਮੌਤ ਹੋ ਗਈ ਹੈ | ਜਿਸਦੀ ਸ਼ਨਾਖ਼ਤ ਨਹੀਂ ਹੋਈ ਹੈ | ਏ.ਐਸ.ਆਈ. ਜਸਵੀਰ ਸਿੰਘ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਮੌਕੇ ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੁੱਛਗਿੱਛ ਕੀਤੀ ਗਈ ਹੈ ਪਰ ਅਜੇ ਤੱਕ ਇਸ ਲਾਸ਼ ਦੀ ਸ਼ਨਾਖ਼ਤ ਨਹੀਂ ਹੋ ਸਕੀ ਜਿਸ ਨੂੰ ਸ਼ਨਾਖ਼ਤ ਲਈ 72 ਘੰਟੇ ਮੋਰਚਰੀ ਵਿਚ ਰੱਖਿਆ ਜਾ ਰਿਹਾ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਚੌਧਰੀਆਂ ਵਿਖੇ ਨਗਰ ਕੀਰਤਨ ਪੁੱਜਣ ’ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਡਾ. ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਚੀਦਾ
Ad Position 24