18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਟਾਟਾ 407 ਗੱਡੀ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਭੁਲੱਥ, 17 ਸਤੰਬਰ (ਮੇਹਰ ਚੰਦ ਸਿੱਧੂ)-ਬੀਤੀ ਦੇਰ ਰਾਤ ਭੁਲੱਥ ਨਡਾਲਾ ਰੋਡ ’ਤੇ ਕਰਾਈਸਟ ਕਾਨਵੈਂਟ ਕਿੰਗ ਸਕੂਲ ਦੇ ਸਾਹਮਣੇ ਟਾਟਾ 407 ਗੱਡੀ ਤੇ ਸਪਲੈਂਡਰ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਸੜਕ ਹਾਦਸੇ ਦੌਰਾਨ ਮਾਰੇ ਗਏ ਵਿਅਕਤੀ ਜਸਵੰਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਭੁਲੱਥ ਵਾਰਡ ਨੰਬਰ 10 ਦੇ ਭਰਾ ਦਿਲਬਾਗ ਸਿੰਘ ਪੁੱਤਰ ਬਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਜਸਵੰਤ ਸਿੰਘ ਕਸਬਾ ਨਡਾਲਾ ਵਿਖੇ ਸਥਿਤ ਗਰੈਂਡਵਿਲਾ ਪੈਲੇਸ ਵਿਖੇ ਸਰਵਿਸ ਕਰਦਾ ਸੀ ਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ ਸਪਲੈਂਡਰ ‘ਤੇ ਸਵਾਰ ਹੋ ਕੇ ਡਿਊਟੀ ’ਤੇ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਇਹ ਹਾਦਸਾ ਲਗਭਗ ਰਾਤ 8 ਵਜੇ ਤੋਂ ਬਾਅਦ ਵਾਪਰਿਆ ਜਦੋਂ ਉਸ ਦਾ ਭਰਾ ਜਸਵੰਤ ਸਿੰਘ ਭੁਲੱਥ ਨਡਾਲਾ ਰੋਡ ’ਤੇ ਸਥਿਤ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੇ ਸਾਹਮਣੇ ਪੁੱਜਾ ਤਾਂ ਨਡਾਲਾ ਵਾਲੀ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਟਾਟਾ 407 ਗੱਡੀ ਨੰਬਰ ਪੀ. ਬੀ.

Ad Position 21
No active advertisement
ਅਜੀਤ ਡੈਸਕ 18-09-2026
ਭੁਲੱਥ, 17 ਸਤੰਬਰ (ਮੇਹਰ ਚੰਦ ਸਿੱਧੂ)-ਬੀਤੀ ਦੇਰ ਰਾਤ ਭੁਲੱਥ ਨਡਾਲਾ ਰੋਡ ’ਤੇ ਕਰਾਈਸਟ ਕਾਨਵੈਂਟ ਕਿੰਗ ਸਕੂਲ ਦੇ ਸਾਹਮਣੇ ਟਾਟਾ 407 ਗੱਡੀ ਤੇ ਸਪਲੈਂਡਰ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਸੜਕ ਹਾਦਸੇ ਦੌਰਾਨ ਮਾਰੇ ਗਏ ਵਿਅਕਤੀ ਜਸਵੰਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਭੁਲੱਥ ਵਾਰਡ ਨੰਬਰ 10 ਦੇ ਭਰਾ ਦਿਲਬਾਗ ਸਿੰਘ ਪੁੱਤਰ ਬਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਜਸਵੰਤ ਸਿੰਘ ਕਸਬਾ ਨਡਾਲਾ ਵਿਖੇ ਸਥਿਤ ਗਰੈਂਡਵਿਲਾ ਪੈਲੇਸ ਵਿਖੇ ਸਰਵਿਸ ਕਰਦਾ ਸੀ ਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ ਸਪਲੈਂਡਰ ‘ਤੇ ਸਵਾਰ ਹੋ ਕੇ ਡਿਊਟੀ ’ਤੇ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਇਹ ਹਾਦਸਾ ਲਗਭਗ ਰਾਤ 8 ਵਜੇ ਤੋਂ ਬਾਅਦ ਵਾਪਰਿਆ ਜਦੋਂ ਉਸ ਦਾ ਭਰਾ ਜਸਵੰਤ ਸਿੰਘ ਭੁਲੱਥ ਨਡਾਲਾ ਰੋਡ ’ਤੇ ਸਥਿਤ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੇ ਸਾਹਮਣੇ ਪੁੱਜਾ ਤਾਂ ਨਡਾਲਾ ਵਾਲੀ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਟਾਟਾ 407 ਗੱਡੀ ਨੰਬਰ ਪੀ.ਬੀ. 08 ਏ.ਬੀ. 9919 ਦੀ ਜ਼ੋਰਦਾਰ ਟੱਕਰ ਨਾਲ ਵਾਪਰੇ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਰਾਹਗੀਰਾਂ ਅਤੇ ਗੱਡੀ ਦੇ ਡਰਾਈਵਰ ਵਲੋਂ ਚੁੱਕ ਕੇ ਸਿਵਲ ਹਸਪਤਾਲ ਭੁਲੱਥ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਜਾਂਚ ਕਰਨ ’ਤੇ ਮਿ੍ਤਕ ਐਲਾਨ ਦਿੱਤਾ ਗਿਆ | ਦੀ ਖ਼ਬਰ ਸੁਣਦਿਆਂ ਫ਼ਰਾਰ ਹੋ ਗਿਆ | ਭੁਲੱਥ ਪੁਲਿਸ ਨੂੰ ਇਸ ਹਾਦਸੇ ਦੀ ਇਤਲਾਹ ਮਿਲਦਿਆਂ ਟਾਟਾ 407 ਗੱਡੀ ਆਪਣੀ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ | ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਦੌਰਾਨ ਮਾਰੇ ਗਏ ਵਿਅਕਤੀ ਦੀ ਲਾਸ਼ ਕਪੂਰਥਲਾ ਵਿਖੇ ਮੋਰਚਰੀ ਵਿਚ ਭੇਜ ਦਿੱਤੀ ਗਈ ਹੈ ਤੇ ਹਾਦਸੇ ਦੀ ਜਾਂਚ ਚੱਲ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਝੋਨੇ ਦੇ ਸੀਜ਼ਨ ਦੌਰਾਨ ਲਗਭਗ 7.5 ਲੱਖ ਮੀਟ੍ਰਿਕ ਟਨ ਪਰਾਲੀ ਪੈਦਾ ਹੋਣ ਦੇ ਆਸਾਰ-ਅਕਾਸ਼ ਬਾਂਸਲ ਅਗਲੀ ਖ਼ਬਰ ਮੁਹੱਲਾ ਪ੍ਰੀਤ ਨਗਰ ਵਿਖੇ ਘਰ ’ਤੇ ਅਸਮਾਨੀ ਬਿਜਲੀ ਡਿੱਗੀ-ਘਰ ਦੀ ਦੀਵਾਰ ਨੂੰ ਪਹੁੰਚਿਆ ਨੁਕਸਾਨ
Ad Position 24