ਜ਼ਿਲ੍ਹੇ ’ਚ ਝੋਨੇ ਦੇ ਸੀਜ਼ਨ ਦੌਰਾਨ ਲਗਭਗ 7.5 ਲੱਖ ਮੀਟ੍ਰਿਕ ਟਨ ਪਰਾਲੀ ਪੈਦਾ ਹੋਣ ਦੇ ਆਸਾਰ-ਅਕਾਸ਼ ਬਾਂਸਲ
ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ’ਚ ਝੋਨੇ ਦੇ ਸੀਜ਼ਨ ਦੌਰਾਨ ਲਗਭਗ 7. 5 ਲੱਖ ਮੀਟ੍ਰਿਕ ਟਨ ਝੋਨੇ ਦੀ ਪਰਾਲੀ ਪੈਦਾ ਹੋਣ ਦੇ ਆਸਾਰ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ’ਚੋਂ ਲਗਭਗ 2.
ਝ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸੰਬੰਧੀ ਖੇਤੀਬਾੜੀ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ | ਤਸਵੀਰ : ਤਿਲਕਰਾਜ
18-09-2026
ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ’ਚ ਝੋਨੇ ਦੇ ਸੀਜ਼ਨ ਦੌਰਾਨ ਲਗਭਗ 7.5 ਲੱਖ ਮੀਟ੍ਰਿਕ ਟਨ ਝੋਨੇ ਦੀ ਪਰਾਲੀ ਪੈਦਾ ਹੋਣ ਦੇ ਆਸਾਰ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ’ਚੋਂ ਲਗਭਗ 2.70 ਲੱਖ ਮੀਟ੍ਰਿਕ ਟਨ ਦਾ ਪ੍ਰਬੰਧਨ ਇਨ ਸਿਟੂ ਵਿਧੀਆਂ ਰਾਹੀਂ ਕੀਤਾ ਜਾਵੇਗਾ, ਜਦਕਿ 4.80 ਮੀਟ੍ਰਿਕ ਟਨ ਪਰਾਲੀ ਐਕਸ ਸਿਟੂ ਪ੍ਰਬੰਧਨ ਰਾਹੀਂ ਸੰਭਾਲੀ ਜਾਵੇਗੀ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ ਖੂੰਹਦ ਨੂੰ ਇੱਟਾਂ ਦੇ ਭੱਠਿਆਂ, ਬਾਇਲਰਾਂ/ਬੇਲਰਾਂ ਤੇ ਹੋਰ ਢੁਕਵੀਆਂ ਥਾਵਾਂ ’ਤੇ ਉਤਪਾਦਕ ਵਰਤੋਂ ਲਈ ਭੇਜਿਆ ਜਾਵੇਗਾ ਤੇ ਅਜਿਹਾ ਕਰਨ ਨਾਲ ਕਿਸਾਨਾਂ ਨੂੰ ਪਰਾਲੀ ਖੇਤਾਂ ’ਚ ਸਾੜਨ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨ ਸਮੂਹਾਂ ਰਾਹੀਂ ਫ਼ਸਲੀ ਰਹਿੰਦ ਖੂੰਹਦ ਪ੍ਰਬੰਧਨ ਲਈ 4 ਹਜ਼ਾਰ ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਵਿਚ ਬੇਲਰ, ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ ਡਰਿੱਲ, ਆਰ.ਐਮ.ਬੀ. ਪਲਾਓ, ਮਲਚਰ, ਸਟਰਾਅ ਚਾਪਰ, ਸੁਪਰ ਐਸ.ਐਮ.ਐਸ., ਕਰਾਪ ਰੀਪਰ, ਰੋਟਰੀ ਸਲੈਸ਼ਰ ਤੇ ਟਰੈਕਟਰ ਆਦਿ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਅਤੇ ਅੱਗ ਲਗਾਏ ਬਿਨ੍ਹਾਂ ਅਗਲੀ ਫ਼ਸਲ ਦੀ ਬਿਜਾਈ ਲਈ ਢੁਕਵੀਆਂ ਤਕਨੀਕਾਂ ਅਪਣਾਉਣ ਦੇ ਸਮਰੱਥ ਬਣਾਉਣਗੀਆਂ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਤੇ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਇਕ ਵਿਆਪਕ ਰਣਨੀਤੀ ਉਲੀਕੀ ਗਈ ਹੈ | ਜਿਸ ਵਿਚ ਵਿਗਿਆਨਕ ਫ਼ਸਲੀ ਰਹਿੰਦ ਖੂੰਹਦ ਪ੍ਰਬੰਧਨ, ਪ੍ਰਭਾਵਸ਼ਾਲੀ ਜ਼ਮੀਨੀ ਨਿਗਰਾਨੀ ਤੇ ਕਿਸਾਨਾਂ ਵਿਚ ਵਿਆਪਕ ਜਾਗਰੂਕਤਾ ਪੈਦਾ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਵਿਚ ਪਰਾਲੀ ਖੇਤਾਂ ਵਿਚ ਨਾ ਸੜਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪ੍ਰਸ਼ਾਸਨ ਵਲੋਂ 364 ਨੋਡਲ ਅਫ਼ਸਰ ਤੇ 135 ਕਲੱਸਟਰ ਅਫ਼ਸਰ ਵੱਖ-ਵੱਖ ਪਿੰਡਾਂ ਤੇ ਕਲੱਸਟਰਾਂ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਜਾਣਗੇ, ਜੋ ਸਬੰਧਿਤ ਐਸ.ਡੀ.ਐਮ. ਦੀ ਨਿਗਰਾਨੀ ਹੇਠ ਕਿਸਾਨਾਂ ਨਾਲ ਸੰਪਰਕ ਬਣਾ ਕੇ ਸੰਵਦੇਸ਼ਨਸ਼ੀਲ ਖੇਤਰਾਂ ਦੀ ਪਹਿਚਾਣ ਕਰਨਗੇ, ਜਿੱਥੇ ਵੀ ਪਰਾਲੀ ਸਾੜਨ ਦੀ ਸੰਭਾਵਨਾ ਹੋਵੇਗੀ, ਉੱਥੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਈ ਜਾਵੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ, ਖੇਤੀਬਾੜੀ ਵਿਭਾਗ, ਸਥਾਨਕ ਸਰਕਾਰਾਂ ਤੇ ਖੇਤਰੀ ਅਧਿਕਾਰੀਆਂ ਅਤੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ | ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ |