ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਸਬੰਧ ’ਚ ਸਟੇਟ ਗੁਰਦੁਆਰਾ ਸਾਹਿਬ ’ਚ ਸਮਾਗਮ
ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)-ਭਾਰਤੀ ਜਨਤਾ ਪਾਰਟੀ ਅੱਜ ਮੰਡਲ ਸ਼ਹਿਰੀ 1 ਦੇ ਪ੍ਰਧਾਨ ਕਮਲਜੀਤ ਪ੍ਰਭਾਕਰ ਤੇ ਮੰਡਲ 2 ਦੇ ਪ੍ਰਧਾਨ ਲੱਕੀ ਸਰਪੰਚ ਦੀ ਅਗਵਾਈ ਵਿਚ ਸਥਾਨਕ ਸਟੇਟ ਗੁਰਦੁਆਰਾ ਸਾਹਿਬ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ | ਇਸ ਮੌਕੇ ਨਰਿੰਦਰ ਮੋਦੀ ਦੀ ਤੰਦਰੁਸਤੀ ਤੇ ਲੰਬੀ ਉਮਰ ਦੀ ਕਾਮਨਾ ਦੀ ਅਰਦਾਸ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਜਪਾ ਵਲੋਂ ਪ੍ਰਧਾਨ ਮੰਤਰੀ ਦਾ ਜਨਮ ਦਿਨ ਸੇਵਾ ਸੰਕਲਪ ਵਜੋਂ ਮਨਾਇਆ ਜਾ ਰਿਹਾ ਹੈ | ਉਨ੍ਹਾਂ ਪ੍ਰਧਾਨ ਮੰਤਰੀ ਵਲੋਂ ਦੇਸ਼ ਨੂੰ ਬੁਲੰਦੀਆਂ ‘ਤੇ ਲਿਜਾਣ ਤੇ ਵੱਖ-ਵੱਖ ਵਰਗਾਂ ਦੇ ਲੋਕਾਂ ਦੇ ਉਥਾਨ ਲਈ ਭਲਾਈ ਸਕੀਮਾਂ ਸ਼ੁਰੂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਹਨ, ਉੱਥੇ ਗੁੰਡਾਗਰਦੀ ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਈ ਗਈ ਹੈ | ਉਨ੍ਹਾਂ ਨੌਜਵਾਨਾਂ ਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਯੋਗਦਾਨ ਪਾਉਣ | ਸਮਾਗਮ ਵਿਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਨਗਰ ਕੌਂਸਲਰ ਵਿੱਕੀ ਗੁਜਰਾਲ, ਭਾਜਪਾ ਦੇ ਐਸ. ਸੀ.
ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)-ਭਾਰਤੀ ਜਨਤਾ ਪਾਰਟੀ ਅੱਜ ਮੰਡਲ ਸ਼ਹਿਰੀ 1 ਦੇ ਪ੍ਰਧਾਨ ਕਮਲਜੀਤ ਪ੍ਰਭਾਕਰ ਤੇ ਮੰਡਲ 2 ਦੇ ਪ੍ਰਧਾਨ ਲੱਕੀ ਸਰਪੰਚ ਦੀ ਅਗਵਾਈ ਵਿਚ ਸਥਾਨਕ ਸਟੇਟ ਗੁਰਦੁਆਰਾ ਸਾਹਿਬ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ | ਇਸ ਮੌਕੇ ਨਰਿੰਦਰ ਮੋਦੀ ਦੀ ਤੰਦਰੁਸਤੀ ਤੇ ਲੰਬੀ ਉਮਰ ਦੀ ਕਾਮਨਾ ਦੀ ਅਰਦਾਸ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਜਪਾ ਵਲੋਂ ਪ੍ਰਧਾਨ ਮੰਤਰੀ ਦਾ ਜਨਮ ਦਿਨ ਸੇਵਾ ਸੰਕਲਪ ਵਜੋਂ ਮਨਾਇਆ ਜਾ ਰਿਹਾ ਹੈ | ਉਨ੍ਹਾਂ ਪ੍ਰਧਾਨ ਮੰਤਰੀ ਵਲੋਂ ਦੇਸ਼ ਨੂੰ ਬੁਲੰਦੀਆਂ ‘ਤੇ ਲਿਜਾਣ ਤੇ ਵੱਖ-ਵੱਖ ਵਰਗਾਂ ਦੇ ਲੋਕਾਂ ਦੇ ਉਥਾਨ ਲਈ ਭਲਾਈ ਸਕੀਮਾਂ ਸ਼ੁਰੂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਹਨ, ਉੱਥੇ ਗੁੰਡਾਗਰਦੀ ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਈ ਗਈ ਹੈ | ਉਨ੍ਹਾਂ ਨੌਜਵਾਨਾਂ ਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਯੋਗਦਾਨ ਪਾਉਣ | ਸਮਾਗਮ ਵਿਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਨਗਰ ਕੌਂਸਲਰ ਵਿੱਕੀ ਗੁਜਰਾਲ, ਭਾਜਪਾ ਦੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਉਲ, ਮੰਡਲ ਸਦਰ ਦੇ ਪ੍ਰਧਾਨ ਬਲਵੰਤ ਸਿੰਘ ਬੂਟਾਂ, ਮੱਸਾ ਸਿੰਘ ਮਾਡਲ ਟਾਊਨ ਵਾਲੇ, ਡਾ. ਪ੍ਰਦੀਪ ਕੌਸ਼ਲ ਮੰਡਲ ਪ੍ਰਧਾਨ, ਪ੍ਰਦੀਪ ਸੂਦ ਸਿਧਵਾਂ ਦੋਨਾ, ਸੁਨੀਲ ਅਰੋੜਾ, ਦਵਿੰਦਰ ਧੀਰ, ਬਲਵਿੰਦਰ ਸਿੰਘ ਰਾਈਆਂਵਾਲ, ਮਿਰਜਾਰਾਮ, ਬਲਵੰਤ ਵਡਾਲਾ, ਸਾਹਿਲ ਵਾਲੀਆ, ਰਵਿੰਦਰ ਚੌਹਾਨ, ਰਾਜਨ ਠਿੱਗੀ, ਦੀਪੂ ਔਜਲਾ, ਕਰਨ ਰਾਜਪੂਤ, ਸੁਰਜੀਤ ਸਿੰਘ ਛਿੰਦਾ ਆਦਿ ਆਗੂ ਹਾਜ਼ਰ ਸਨ |