ਡਾ: ਅੰਬੇਡਕਰ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲੇ ਸ਼ਰਾਰਤੀ ਅਨਸਰ ਖ਼ਿਲਾਫ਼ ਕਾਰਵਾਈ ਦੀ ਮੰਗ
ਭੁਲੱਥ, 17 ਸਤੰਬਰ (ਮੇਹਰ ਚੰਦ ਸਿੱਧੂ)-ਡਾ. ਭੀਮ ਰਾਓ ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਤੇ ਉਨ੍ਹਾਂ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲੇ ਸ਼ਰਾਰਤੀ ਅਨਸਰ ਬਾਝ ਨਾ ਆਏ ਤਾਂ ਅੰਬੇਡਕਰਵਾਦੀ ਲੋਕ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ|ਇਹ ਪ੍ਰਗਟਾਵਾ ਕਰਦਿਆਂ ਐਸ.
ਭੁਲੱਥ, 17 ਸਤੰਬਰ (ਮੇਹਰ ਚੰਦ ਸਿੱਧੂ)-ਡਾ. ਭੀਮ ਰਾਓ ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਤੇ ਉਨ੍ਹਾਂ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲੇ ਸ਼ਰਾਰਤੀ ਅਨਸਰ ਬਾਝ ਨਾ ਆਏ ਤਾਂ ਅੰਬੇਡਕਰਵਾਦੀ ਲੋਕ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ|ਇਹ ਪ੍ਰਗਟਾਵਾ ਕਰਦਿਆਂ ਐਸ.ਸੀ. ਡਿਪਾਰਟਮੈਂਟ ਦੇ ਹਲਕਾ ਚੇਅਰਮੈਨ ਕਾਂਗਰਸੀ ਆਗੂ ਬਲਵਿੰਦਰ ਕੁਮਾਰ ਬਜਾਜ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੱਲਬਾਤ ਕਰਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਲੁਧਿਆਣਾ ਵਿਚ ਡਾ. ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਈ ਗਈ, ਤੇ ਹੁਣ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜ ਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜੋ ਕਿ ਮੌਜੂਦਾ ਸਰਕਾਰ ਦੀਆਂ ਨਕਾਮੀਆਂ ਦਾ ਨਤੀਜਾ ਹੈ, ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰ ਬਾਝ ਆਉਣ , ਨਹੀਂ ਤਾਂ ਆਉਣ ਵਾਲੇ ਦਿਨਾਂ ਅੰਦਰ ਇਸ ਮੁੱਦੇ ਨੂੰ ਲੈ ਕੇ ਵੱਡਾ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਤੋਂ ਅੰਬੇਡਕਰਵਾਦੀ ਲੋਕ ਪਿੱਛੇ ਨਹੀਂ ਹਟਣਗੇ | ਇਸ ਮੌਕੇ ਪਵਨ ਕੁਮਾਰ, ਵਿਜੇ ਕੁਮਾਰ ਹਮੀਰਾ, ਅ ਜੀਤ ਸਿੰਘ ਘੁੰਮਣ , ਚਰਨਜੀਤ ਸਿੰਘ ਹੰਸ ਚੇਅਰਮੈਨ ਐਸ ਸੀ ਡਿਪਾਰਟਮੈਂਟ ਕਪੂਰਥਲਾ, ਅਵਤਾਰ ਸਿੰਘ, ਦੀਰਾਜ ਭੱਟੀ, ਵਿਨੋਦ ਜ਼ਖਮੀ, ਗੁਰਦੇਵ ਸਿੰਘ ਦੇਬੀ, ਦਲੇਰ ਸਿੰਘ ਕਰਨੈਲ ਗੰਜ ਤੇ ਹੋਰ ਹਾਜ਼ਰ ਸਨ |