ਲਾਇਲਪੁਰ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਸੰਬੰਧੀ ਸਮਾਗਮ ਕਰਵਾਇਆ
ਕਪੂਰਥਲਾ, 17 ਸਤੰਬਰ (ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦੇ ਰਾਜਨੀਤਿਕ ਸ਼ਾਸਤਰ ਵਿਭਾਗ ਵਲੋਂ ਰੈੱਡ ਰੀਬਨ ਕਲੱਬ ਅਤੇ ਐਨ. ਐਸ.
ਕਪੂਰਥਲਾ, 17 ਸਤੰਬਰ (ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦੇ ਰਾਜਨੀਤਿਕ ਸ਼ਾਸਤਰ ਵਿਭਾਗ ਵਲੋਂ ਰੈੱਡ ਰੀਬਨ ਕਲੱਬ ਅਤੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਰਚਨਾਤਮਿਕ ਤੇ ਵਿਚਾਰਪੂਰਨ ਪੋਸਟਾਂ ਰਾਹੀਂ ਲੋਕਤੰਤਰ ਪ੍ਰਤੀ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮਾਜ ਵਿਚ ਲੋਕਤੰਤਰਿਕ ਕਦਰਾਂ ਕੀਮਤਾਂ ਦੀ ਮਹੱਤਤਾ ‘ਤੇ ਚਾਨਣਾ ਪਾਇਆ | ਉਨ੍ਹਾਂ ਨੇ ਲੋਕਤੰਤਰ ਵਿਚ ਆਜ਼ਾਦੀ, ਸਮਾਨਤਾ, ਨਿਆਂ, ਲੋਕਾਂ ਦੀ ਭਾਗੀਦਾਰੀ, ਸਹਿਣਸ਼ੀਲਤਾ ਤੇ ਦੂਜਿਆਂ ਦੇ ਅਧਿਕਾਰ ਪ੍ਰਤੀ ਸਤਿਕਾਰ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪ੍ਰੋ. ਕਿਰਨਦੀਪ ਕੌਰ ਮੁਖੀ ਰਾਜਨੀਤਿਕ ਸ਼ਾਸਤਰ ਵਿਭਾਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਸੁਤੰਤਰ ਮੀਡੀਆ ਤੇ ਸਰਗਰਮ ਨਾਗਰਿਕਾਂ ਦੀ ਅਹਿਮ ਭੂਮਿਕਾ ਹੈ | ਉਨ੍ਹਾਂ ਕਿਹਾ ਕਿ ਆਜ਼ਾਦ ਪ੍ਰੈੱਸ ਇਕ ਮਹੱਤਵਪੂਰਨ ਨਿਗਰਾਨ ਵਜੋਂ ਕੰਮ ਕਰਦੀ ਹੈ ਤੇ ਸ਼ਾਸਨ ਵਿਚ ਜਵਾਬਦੇਹੀ ਯਕੀਨੀ ਬਣਾਉਣ ਲਈ ਸਹਾਇਕ ਹੁੰਦੀ ਹੈ | ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਬੀ.ਏ. ਤੀਜੇ ਸਮੈਸਟਰ ਦੀ ਵਿਦਿਆਰਥਣ ਸੁਖਦਮਨ ਕੌਰ ਨੇ ਪਹਿਲਾ, ਰਜਿੰਦਰ ਸਿੰਘ ਨੇ ਦੂਜਾ ਤੇ ਸੁਖਰਾਜ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਜੇਤੂ ਵਿਦਿਆਰਥੀਆਂ ਤੋਂ ਇਲਾਵਾ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ ਤੇ ਪ੍ਰੋ. ਮਨਜੋਤ ਕੌਰ ਵੀ ਹਾਜ਼ਰ ਸਨ |