ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਵੱਖ-ਵੱਖ ਵਾਹਨਾਂ ਦੀ ਜਾਂਚ
ਭੁਲੱਥ, 17 ਸਤੰਬਰ (ਮਨਜੀਤ ਸਿੰਘ ਰਤਨ)-ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਵਾਹਨ ਚਾਲਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਕਸਦ ਨਾਲ ਡੀ. ਐਸ.
ਭੁਲੱਥ, 17 ਸਤੰਬਰ (ਮਨਜੀਤ ਸਿੰਘ ਰਤਨ)-ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਵਾਹਨ ਚਾਲਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਕਸਦ ਨਾਲ ਡੀ.ਐਸ.ਪੀ. ਭੁਲੱਥ ਸੁਖਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਵੱਖ-ਵੱਖ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਦੌਰਾਨ ਵਾਹਨਾਂ ਦੇ ਕਾਗਜ਼ਾਤ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨਾਂ ਦੀ ਅੰਦਰੋਂ-ਬਾਹਰੋਂ ਤਲਾਸ਼ੀ ਵੀ ਲਈ ਗਈ | ਚੈਕਿੰਗ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਵਾਹਨ ਚਾਲਕਾਂ ਤੋਂ ਡਰਾਈਵਿੰਗ ਲਾਇਸੈਂਸ, ਆਰ.ਸੀ., ਬੀਮਾ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਪੁੱਛਗਿੱਛ ਕੀਤੀ ਗਈ | ਇਸ ਤੋਂ ਇਲਾਵਾ ਵਾਹਨਾਂ ਵਿਚ ਸਵਾਰ ਵਿਅਕਤੀਆਂ ਦੀ ਵੀ ਪੁੱਛਗਿੱਛ ਕੀਤੀ ਗਈ ਅਤੇ ਸ਼ੱਕੀ ਹਾਲਾਤਾਂ ਵਿਚ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਮੌਕੇ ਡੀਐਸਪੀ ਸੁਖਪਾਲ ਸਿੰਘ ਨੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਲੋੜੀਂਦੇ ਕਾਗਜ਼ਾਤ ਪੂਰੇ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਹੀ ਸੜਕਾਂ ‘ਤੇ ਵਾਹਨ ਚਲਾਉਣ | ਉਨ੍ਹਾਂ ਕਿਹਾ ਕਿ ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਤੇ ਚਲਾਨ ਕੀਤੇ ਜਾਣਗੇ | ਲੋੜ ਪੈਣ ‘ਤੇ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨਾਂ ਨੂੰ ਥਾਣੇ ਵਿਚ ਬੰਦ ਵੀ ਕੀਤਾ ਜਾਵੇਗਾ | ਇਸ ਮੌਕੇ ਐਸ.ਐਚ.ਓ. ਭੁਲੱਥ ਹਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੁਲਾਜ਼ਮ ਹਾਜ਼ਰ ਸਨ |