17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਕ ਵਿਖੇ ਮੁਫ਼ਤ ਆਯੁਰਵੈਦਿਕ ਜਾਂਚ ਕੈਂਪ ਲਗਾਇਆ

ਕਪੂਰਥਲਾ, 17 ਸਤੰਬਰ (ਸਡਾਨਾ)-ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਪਰਮਿੰਦਰਜੀਤ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਂਕ ਵਿਖੇ ਮੁਫ਼ਤ ਆਯੂਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਮੌਕੇ ਜਾਣਕਾਰੀ ਦਿੰਦਿਆਂ ਡਾ.

Ad Position 21
No active advertisement
ਅਜੀਤ ਡੈਸਕ 18-09-2026
ਕਪੂਰਥਲਾ, 17 ਸਤੰਬਰ (ਸਡਾਨਾ)-ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਪਰਮਿੰਦਰਜੀਤ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਂਕ ਵਿਖੇ ਮੁਫ਼ਤ ਆਯੂਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਮੌਕੇ ਜਾਣਕਾਰੀ ਦਿੰਦਿਆਂ ਡਾ. ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਆਯੁਰਵੈਦਾਂ ਭਾਰਤ ਦੀ ਪ੍ਰਾਚੀਨ ਇਲਾਜ ਪ੍ਰਣਾਲੀ ਹੈ | ਇਸ ਨਾਲ ਵੱਖ-ਵੱਖ ਬਿਮਾਰੀਆਂ ਦਾ ਸਫ਼ਲ ਇਲਾਜ ਸੰਭਵ ਹੈ | ਸਾਡੇ ਸਮਾਜ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤ ਬਣਾਉਣ ਲਈ ਆਯੁਰਵੈਦ ਤੇ ਯੋਗਾ ਨੂੰ ਅਪਣਾਉਣ ਦੀ ਲੋੜ ਹੈ | ਕੈਂਪ ਦੌਰਾਨ 500 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ਡਾ. ਰੁਪਿੰਦਰ ਕੌਰ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ, ਡਾ. ਕੰਵਰਦੀਪ ਸਿੰਘ, ਡਾ. ਅਮਨਪ੍ਰੀਤ ਕੌਰ, ਡਾ. ਤਰਲੋਕ ਸਿੰਘ ਵਿਰਦੀ, ਡਾ. ਰੇਸ਼ਮ ਸਿੰਘ, ਡਾ. ਮਨਪ੍ਰੀਤ ਕੌਰ, ਡਾ. ਰੁਪਿੰਦਰ ਕੌਰ, ਨਿਸ਼ਾਂਤ ਵਸ਼ਿਸ਼ਟ, ਸਰਿਤਾ ਰਾਣੀ, ਸ਼ੇਰ ਸਿੰਘ, ਬੀਬੀ ਭੋਲੀ ਤੋਂ ਇਲਾਵਾ ਗੁਰਦੁਆਰਾ ਸੰਗਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਆਗੂ ਬਾਬਾ ਸੁਰਿੰਦਰ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਹਰਭਜਨ ਸਿੰਘ ਤੇ ਵਜੀਰ ਸਿੰਘ ਆਦਿ ਨੇ ਆਪਣਾ ਵਿਸ਼ੇਸ਼ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਤੇ ਸਮਾਜ ਵਿਰੋਧੀ ਸਰਗਰਮੀਆਂ ਨੂੰ ਠੱਲ੍ਹ ਪਾਈ ਜਾਵੇ-ਸ਼ੰਮੀ ਅਗਲੀ ਖ਼ਬਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਪਰਲ ਕੰਪਨੀ ਪੀੜਤਾਂ ਨੂੰ ਨਹੀਂ ਮਿਲਿਆ ਇਨਸਾਫ਼-ਬਿੱਟੂ ਖੱਖ
Ad Position 24