19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਿਗਮ ਦੇ 50 ਵਾਰਡਾਂ ’ਚ ਸਟਰੀਟ ਲਾਈਟਾਂ ਦੀ ਮੁਰੰਮਤ ’ਤੇ ਲੋੜੀਂਦੇ ਸਾਮਾਨ ’ਤੇ 1.09 ਕਰੋੜ ਰੁਪਏ ਖ਼ਰਚ ਹੋਣਗੇ-ਅਕਾਸ਼ ਬਾਂਸਲ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਲਈ ਕੋਈ ਮੁਸ਼ਕਿਲ ਨਾ ਆਵੇ-ਡੀ.ਸੀ. ਕੰਬਾਈਨਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਉਣ ਦੀ ਹਦਾਇਤ

ਕਪੂਰਥਲਾ, 18 ਸਤੰਬਰ (ਵਿ. ਪ੍ਰ.)

Ad Position 21
No active advertisement
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਤਸਵੀਰ 19-09-2026
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਆਗਾਮੀ ਝੋਨੇ ਦੇ ਸੀਜ਼ਨ ਵਿਚ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਲਈ ਕੋਈ ਮੁਸ਼ਕਿਲ ਨਾ ਆਵੇ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਬੰਧਿਤ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਉਣ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਖ਼ਰੀਦ ਲਈ ਝੋਨਾ ਸੁੱਕਾ ਲਿਆਉਣ ਬਾਰੇ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਇਸ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ 7.88 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੇ ਆਸਾਰ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦਾ ਇਕ ਇਕ ਦਾਣਾ ਮੰਡੀ ਕਿਸੇ ਦੇਰੀ ਦੇ ਚੁੱਕਣ ਵਚਨਬੱਧ ਹੈ, ਬੇਸ਼ਰਤੇ ਕਿ ਝੋਨੇ ਦੀ ਫ਼ਸਲ ਨਮੀ ਦੇ ਨਿਰਧਾਰਿਤ ਮਾਪਦੰਡਾਂ ਨੂੰ ਪੂਰਾ ਕਰਦੀ ਹੋਵੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਸਾਲ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2461 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕੀਤਾ ਗਿਆ ਹੈ | ਉਨ੍ਹਾਂ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੀ ਕੰਬਾਈਨਾਂ ਚਲਾਉਣ ਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ ਨਾਲ ਉਨ੍ਹਾਂ ਦੀ ਕੰਬਾਈਨ ਵੀ ਜਬਤ ਕੀਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੀ ਖ਼ਰੀਦ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਰਾਸ਼ਨ ਕਾਰਡ ਬਣਾਉਣ ਲਈ 50693 ਵਿਅਕਤੀਆਂ ਨੇ ਅਰਜ਼ੀਆਂ ਦਿੱਤੀਆਂ-ਅਕਾਸ਼ ਬਾਂਸਲ ਅਗਲੀ ਖ਼ਬਰ ਪੇ ਕਮਿਸ਼ਨ ਦੇ ਬਕਾਏ, ਮਿਡ-ਡੇ-ਮੀਲ ਦੀ ਰਾਸ਼ੀ ਤੇ ਹੋਰ ਮੰਗਾਂ ਸੰਬੰਧੀ ਜੀ.ਟੀ.ਯੂ. ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਵਿਸ...
Ad Position 24