18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸੜਕ ਹਾਦਸੇ ’ਚ ਪੀੜਤ ਵਿਅਕਤੀਆਂ ਦੀ ਮਦਦ ਕਰਨ ਵਾਲੇ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ ਤੇ ਨਗਦ ਇਨਾਮ-ਰੰਧਾਵਾ ਕੇਂਦਰੀ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਵਲੋਂ ਗੁੱਡ ਸਮਾਰਟੀਅਨ ਸਕੀਮ ਸ਼ੁਰੂ

ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)-ਕੇਂਦਰ ਸਰਕਾਰ ਦੇ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਵਲੋਂ ਸੜਕ ਹਾਦਸਿਆਂ ਦੇ ਪੀੜਤਾਂ ਦੀ ਤੁਰੰਤ ਮਦਦ ਕਰਨ ਤੇ ਵੱਧ ਤੋਂ ਵੱਧ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਗੁੱਡ ਸਮਾਰਟੀਅਨ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਹਾਦਸਿਆਂ ਤੋਂ ਬਾਅਦ ਪਹਿਲੇ 60 ਮਿੰਟਾਂ ਭਾਵ ‘ਗੋਲਡਨ ਆਵਰ’ ਦੌਰਾਨ ਜ਼ਖ਼ਮੀਆਂ ਨੂੰ ਬਿਨ੍ਹਾਂ ਦੇਰੀ ਹਸਪਤਾਲ ਪਹੁੰਚਾਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਜ਼ਖ਼ਮੀਆਂ ਦਾ ਇਲਾਜ ਸਮੇਂ ਸਿਰ ਯਕੀਨੀ ਬਣਾ ਕੇ ਉਨ੍ਹਾਂ ਦੀ ਜਾਨ ਬਚਾਉਣ ਦੀ ਸੰਭਾਵਨਾ ਵਧਾਈ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਕਰਮ ਸਿੰਘ ਰੰਧਾਵਾ ਰਿਜਨਲ ਟਰਾਂਸਪੋਰਟ ਅਫ਼ਸਰ ਕਪੂਰਥਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਸੜਕ ਹਾਦਸੇ ਵਿਚ ਪੀੜਤ ਦੀ ਜਾਨ ਬਚਾਉਣ ਵਿਚ ਮਦਦ ਕਰਨ ਵਾਲੇ ਕਿਸੇ ਵੀ ਆਮ ਨਾਗਰਿਕ ਨੂੰ ਜੋ ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਪਹੁੰਚਾਉਂਦਾ ਹੈ, ਐਂਬੂਲੈਂਸ ਜਾਂ ਪੁਲਿਸ ਨੂੰ ਸੂਚਿਤ ਕਰਦਾ ਹੈ ਜਾਂ ਮੁੱਢਲੀ ਸਹਾਇਤਾ ਪ੍ਰਦਾਨ ਕਰਦਾ ਹੈ, ਨੂੰ 5 ਹਜ਼ਾਰ ਦਾ ਨਗਦ ਇਨਾਮ ਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਇਕ ਵਿਅਕਤੀ ਨੂੰ ਸਾਲ ਵਿਚ ਵੱਧ ਤੋਂ ਵੱਧ 5 ਵਾਰ ਇਹ ਇਨਾਮ ਮਿਲ ਸਕਦਾ ਹੈ ਅਤੇ ਰਾਸ਼ਟਰੀ ਪੱਧਰ ‘ਤੇ ਹਰ ਸਾਲ ਚੁਣੇ ਗਏ 10 ਸਭ ਤੋਂ ਵੱਧ ਗੁੱਡ ਸਮਾਰਟੀਅਨ ਵਿਚੋਂ ਹਰੇਕ ਨੂੰ 1 ਲੱਖ ਰੁਪਏ ਇਨਾਮ ਦਿੱਤਾ ਜਾਵੇਗਾ | ਰਿਜਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਕੀਮ ਨੂੰ ਲਾਗੂ ਕੀਤਾ ਗਿਆ ਹੈ | ਜਿਸ ਤਹਿਤ ਯੋਗ ਵਿਅਕਤੀ ਨੂੰ ਲੋੜੀਂਦੀ ਪੁਸ਼ਟੀ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ 5 ਹਜ਼ਾਰ ਰੁਪਏ ਦੀ ਰਕਮ ਅਦਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੜਕ ਹਾਦਸੇ ਵਿਚ ਪੀੜਤ ਵਿਅਕਤੀਆਂ ਦੀ ਮਦਦ ਕਰਨ ਵਾਲੇ ਵਿਅਕਤੀਆਂ ਨੂੰ ਪੂਰੀ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਤੇ ਉਨ੍ਹਾਂ ਨੂੰ ਪੁਲਿਸ ਵਲੋਂ ਬੇਲੋੜੀ ਪੁੱਛਗਿੱਛ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ | ਹਰਕਰਮ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਆਪਣੀ ਪਹਿਚਾਣ ਗੁਪਤ ਵੀ ਰੱਖ ਸਕਦੇ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਸੜਕ ਹਾਦਸੇ ਵਿਚ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਵਿਚ ਪਹੁੰਚਾਉਣ ਵਾਲੇ ਵਿਅਕਤੀ ਨੂੰ ਹਸਪਤਾਲ ਵਿਚ ਰੁਕਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਤੇ ਮਦਦ ਕਰਨ ਕਾਰਨ ਉਸ ‘ਤੇ ਆਮ ਤੌਰ ‘ਤੇ ਕੋਈ ਸਿਵਲ ਜਾਂ ਫ਼ੌਜਦਾਰੀ ਜ਼ਿੰਮੇਵਾਰੀ ਨਹੀਂ ਬਣਦੀ | ਰਿਜਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪ ਲਾਈਨ ਨੰਬਰ 01822-233777 ‘ਤੇ ਸੰਪਰਕ ਕੀਤਾ ਜਾ ਸਕਦਾ ਹੈ |

Ad Position 21
No active advertisement
ਅਜੀਤ ਡੈਸਕ 19-09-2026

Ad Position 22
No active advertisement
ਪਿਛਲੀ ਖ਼ਬਰ ਕਲੀਨਿਕ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰੇ ਪੰਜਾਬ ਸਰਕਾਰ : ਭਾਕਿਯੂ ਕਾਦੀਆਂ ਮੰਡੀਆਂ ਵਿਚ ਝੋਨੇ ਦੇ ਅੰਬਾਰ, ਘੱਟ ਭਾਅ...
Ad Position 24