ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੁਕਾਬਲੇ ਕਰਵਾਏ
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਦੇ ਮੁਖੀ ਪ੍ਰੋ.
ਅ
ਅਰਬਨ ਅਸਟੇਟ ਵਿਖੇ ਦੌਰਾ ਕਰਨ ਮੌਕੇ ਡਾ. ਚੱਬੇਵਾਲ | ਤਸਵੀਰ : ਚਾਨਾ
19-09-2026
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਦੇ ਮੁਖੀ ਪ੍ਰੋ. ਜਸਵੀਰ ਕੌਰ ਵੱਲੋਂ ਵਿਸ਼ਵ ਓਜ਼ੋਨ ਦਿਵਸ ਦੇ ਸਬੰਧ ਵਿੱਚ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੁਕਾਬਲੇ ਕਰਵਾਏ | ਇਸ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਓਜ਼ੋਨ ਪਰਤ ਦੀ ਮਹੱਤਤਾ, ਇਸ ਦੀ ਸੁਰੱਖਿਆ ਅਤੇ ਵਾਤਾਵਰਨ ਸੰਭਾਲ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਨੂੰ ਆਪਣੇ ਪੋਸਟਰਾਂ ਰਾਹੀਂ ਪੇਸ਼ ਕੀਤਾ | ਵਿਦਿਆਰਥੀਆਂ ਨੇ ਆਪਣੇ ਰਚਨਾਤਮਕ ਵਿਚਾਰਾਂ ਰਾਹੀਂ ਓਜ਼ੋਨ ਪਰਤ ਨੂੰ ਹੋ ਰਹੇ ਨੁਕਸਾਨ ਅਤੇ ਇਸ ਦੀ ਸੁਰੱਖਿਆ ਲਈ ਲੋੜੀਂਦੇ ਉਪਰਾਲਿਆਂ ਬਾਰੇ ਸੰਦੇਸ਼ ਦਿੱਤਾ | ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਦੇ ਨਾਲ-ਨਾਲ ਉਨ੍ਹਾਂ ਦੀ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਵੀ ਨਜ਼ਰ ਆਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ | ਮੁਕਾਬਲੇ ਦੇ ਅੰਤ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਸੁਖਪਾਲ ਸਿੰਘ ਕੋਆਰਡੀਨੇਟਰ ਗਰਲਜ਼ ਵਿੰਗ,ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਰਮਨ,ਪ੍ਰੋ. ਪ੍ਰਵੀਨ ਕੌਰ, ਪ੍ਰੋ.ਰਮਨਪ੍ਰੀਤ ਕੌਰ ਤੇ ਰਜਿੰਦਰ ਸਿੰਘ ਆਦਿ ਹਾਜ਼ਰ ਸਨ |