18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਾਂਗਰਸੀ ਕੌਂਸਲਰਾਂ ਨੇ ਨਿਗਮ ਕਮਿਸ਼ਨਰ ਅੱਗੇ ਸ਼ਹਿਰ ਦੀਆਂ ਸਮੱਸਿਆਵਾਂ ਰੱਖੀਆਂ

ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਨਾਲਿਆਂ ਦੀ ਸਫ਼ਾਈ, ਬੰਦ ਪਈਆਂ ਸਟਰੀਟ ਲਾਈਟਾਂ ਅਤੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਨਗਰ ਕੌਂਸਲਰ ਸੰਜੀਵ ਬੁੱਗਾ ਦੀ ਅਗਵਾਈ ਹੇਠ ਕਾਂਗਰਸੀ ਕੌਂਸਲਰਾਂ ਦੇ ਵਫ਼ਦ ਨੇ ਅੱਜ ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ| ਵਫ਼ਦ ਨੇ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਦਾ ਜਲਦ ਹੱਲ ਕਰਵਾਉਣ ਦੀ ਮੰਗ ਕੀਤੀ | ਕੌਂਸਲਰਾਂ ਨੇ ਕਿਹਾ ਕਿ ਸ਼ਹਿਰ ਦੇ ਕਈ ਵਾਰਡਾਂ ਵਿੱਚ ਨਾਲਿਆਂ ਦੀ ਸਫ਼ਾਈ ਨਹੀਂ ਹੋ ਰਹੀ, ਜਿਸ ਕਾਰਨ ਬਰਸਾਤ ਦੌਰਾਨ ਪਾਣੀ ਭਰਨ ਦੀ ਸਮੱਸਿਆ ਵਧਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਸਫ਼ਾਈ ਵਿਵਸਥਾ ਨਾਲ ਸਬੰਧਿਤ ਕਰਮਚਾਰੀ ਦੇ ਕੰਮਕਾਜ ‘ਤੇ ਵੀ ਸਵਾਲ ਉਠਾਉਂਦਿਆਂ ਜਾਂਚ ਦੀ ਮੰਗ ਕੀਤੀ |ਕਾਂਗਰਸੀ ਕੌਂਸਲਰਾਂ ਨੇ ਸਟਰੀਟ ਲਾਈਟਾਂ ਦੇ ਰੱਖ-ਰਖਾਅ ਲਈ ਦਿੱਤੇ ਕਰੋੜਾਂ ਰੁਪਏ ਦੇ ਮੇਨਟੀਨੈਂਸ ਠੇਕੇ ‘ਤੇ ਵੀ ਸਵਾਲ ਉਠਾਏ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲਾਈਟਾਂ ਲੰਬੇ ਸਮੇਂ ਤੋਂ ਬੰਦ ਹਨ | ਉਨ੍ਹਾਂ ਠੇਕੇ ਤਹਿਤ ਹੋਏ ਕੰਮ ਅਤੇ ਭੁਗਤਾਨ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇਸ ਵਿਵਸਥਾ ਵਿੱਚ ਭਿ੍ਸ਼ਟਾਚਾਰ ਦੇ ਦੋਸ਼ ਲਗਾਏ | ਹਾਰਟੀਕਲਚਰ ਵਿਭਾਗ ਬਾਰੇ ਕੌਂਸਲਰਾਂ ਨੇ ਦੋਸ਼ ਲਗਾਇਆ ਕਿ ਕਈ ਇਲਾਕਿਆਂ ਵਿੱਚ ਦੋ-ਦੋ ਅਤੇ ਤਿੰਨ-ਤਿੰਨ ਮਹੀਨਿਆਂ ਤੋਂ ਝਾੜੀਆਂ ਅਤੇ ਘਾਹ-ਫੂਸ ਦੀ ਛਾਂਟੀ ਨਹੀਂ ਹੋਈ | ਉਨ੍ਹਾਂ ਐੱਸ. ਡੀ.

Ad Position 21
No active advertisement
ਅਜੀਤ ਡੈਸਕ 19-09-2026
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਨਾਲਿਆਂ ਦੀ ਸਫ਼ਾਈ, ਬੰਦ ਪਈਆਂ ਸਟਰੀਟ ਲਾਈਟਾਂ ਅਤੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਨਗਰ ਕੌਂਸਲਰ ਸੰਜੀਵ ਬੁੱਗਾ ਦੀ ਅਗਵਾਈ ਹੇਠ ਕਾਂਗਰਸੀ ਕੌਂਸਲਰਾਂ ਦੇ ਵਫ਼ਦ ਨੇ ਅੱਜ ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ| ਵਫ਼ਦ ਨੇ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਦਾ ਜਲਦ ਹੱਲ ਕਰਵਾਉਣ ਦੀ ਮੰਗ ਕੀਤੀ | ਕੌਂਸਲਰਾਂ ਨੇ ਕਿਹਾ ਕਿ ਸ਼ਹਿਰ ਦੇ ਕਈ ਵਾਰਡਾਂ ਵਿੱਚ ਨਾਲਿਆਂ ਦੀ ਸਫ਼ਾਈ ਨਹੀਂ ਹੋ ਰਹੀ, ਜਿਸ ਕਾਰਨ ਬਰਸਾਤ ਦੌਰਾਨ ਪਾਣੀ ਭਰਨ ਦੀ ਸਮੱਸਿਆ ਵਧਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਸਫ਼ਾਈ ਵਿਵਸਥਾ ਨਾਲ ਸਬੰਧਿਤ ਕਰਮਚਾਰੀ ਦੇ ਕੰਮਕਾਜ ‘ਤੇ ਵੀ ਸਵਾਲ ਉਠਾਉਂਦਿਆਂ ਜਾਂਚ ਦੀ ਮੰਗ ਕੀਤੀ |ਕਾਂਗਰਸੀ ਕੌਂਸਲਰਾਂ ਨੇ ਸਟਰੀਟ ਲਾਈਟਾਂ ਦੇ ਰੱਖ-ਰਖਾਅ ਲਈ ਦਿੱਤੇ ਕਰੋੜਾਂ ਰੁਪਏ ਦੇ ਮੇਨਟੀਨੈਂਸ ਠੇਕੇ ‘ਤੇ ਵੀ ਸਵਾਲ ਉਠਾਏ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲਾਈਟਾਂ ਲੰਬੇ ਸਮੇਂ ਤੋਂ ਬੰਦ ਹਨ | ਉਨ੍ਹਾਂ ਠੇਕੇ ਤਹਿਤ ਹੋਏ ਕੰਮ ਅਤੇ ਭੁਗਤਾਨ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇਸ ਵਿਵਸਥਾ ਵਿੱਚ ਭਿ੍ਸ਼ਟਾਚਾਰ ਦੇ ਦੋਸ਼ ਲਗਾਏ | ਹਾਰਟੀਕਲਚਰ ਵਿਭਾਗ ਬਾਰੇ ਕੌਂਸਲਰਾਂ ਨੇ ਦੋਸ਼ ਲਗਾਇਆ ਕਿ ਕਈ ਇਲਾਕਿਆਂ ਵਿੱਚ ਦੋ-ਦੋ ਅਤੇ ਤਿੰਨ-ਤਿੰਨ ਮਹੀਨਿਆਂ ਤੋਂ ਝਾੜੀਆਂ ਅਤੇ ਘਾਹ-ਫੂਸ ਦੀ ਛਾਂਟੀ ਨਹੀਂ ਹੋਈ | ਉਨ੍ਹਾਂ ਐੱਸ.ਡੀ.ਓ.ਦੇ ਕੰਮਕਾਜ ‘ਤੇ ਵੀ ਸਵਾਲ ਉਠਾਏ | ਵਫ਼ਦ ਨੇ ਮੰਗ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕਰਕੇ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਂਚ ਕਰਵਾਈ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਸਮੱਸਿਆਵਾਂ ਦਾ ਹੱਲ ਨਾ ਹੋਣ ‘ਤੇ ਉਹ ਧਰਨਾ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ |ਇਸ ਮੌਕੇ ਗੁਰਜੀਤ ਵਾਲੀਆ ਡੈਲੀਗੇਟ ਪੰਜਾਬ, ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ, ਜਤਿੰਦਰ ਵਰਮਾਨੀ, ਦਰਸ਼ਨ ਕਟਾਰੀਆ, ਸੰਜੀਵ ਟੀਟੂ, ਧੀਰਜ, ਗੁਰਪ੍ਰੀਤ ਕੌਰ ਜੰਡੂ, ਮੁਕੇਸ਼ ਭਾਟੀਆ ਸਮੇਤ ਹੋਰ ਨੁਮਾਇੰਦੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਾਰਪੋਰੇਟਾਂ ਦੀ ਹੱਥ ਠੋਕਾ ਭਾਜਪਾ ਸਰਕਾਰ ਲੋਕ ਰਾਜ ਖ਼ਤਮ ਕਰ ਕੇ ਮਨੂੰ ਸਿਰਤੀ ਲਾਗੂ ਕਰਨਾ ਚਾਹੁੰਦੀ : ਵੜੈਚ ਅਗਲੀ ਖ਼ਬਰ ਆਨੰਦ ਕਾਲਜ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਸਬੰਧੀ ਸੈਮੀਨਾਰ ਕਰਵਾਇਆ
Ad Position 24