18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਾਰਪੋਰੇਟਾਂ ਦੀ ਹੱਥ ਠੋਕਾ ਭਾਜਪਾ ਸਰਕਾਰ ਲੋਕ ਰਾਜ ਖ਼ਤਮ ਕਰ ਕੇ ਮਨੂੰ ਸਿਰਤੀ ਲਾਗੂ ਕਰਨਾ ਚਾਹੁੰਦੀ : ਵੜੈਚ

ਕਾਲਾ ਸੰਘਿਆਂ, 18 ਸਤੰਬਰ (ਸੰਘਾ)-ਕਾਲਾ ਸੰਘਿਆਂ ਘੋਲ ਦੇ 7 ਨਕਸਲੀ ਲਹਿਰ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ ਮੌਕੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੇ ਸੀਨੀਅਰ ਆਗੂ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਵੱਲੋਂ ਨਕਸਲੀ ਲਹਿਰ ਦੇ ਸ਼ਹੀਦਾਂ ਦੀ ਯਾਦਗਾਰ ਤੇ ਝੰਡਾ ਲਹਿਰਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਉਪਰੰਤ ਇਨਕਲਾਬ ਨਾਅਰਿਆਂ ਨਾਲ ਮਾਰਚ ਕਰਦਿਆਂ ਦਾਣਾ ਮੰਡੀ ਕਾਲ਼ਾ ਸੰਘਿਆਂ ਵਿਖੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਮੌਕੇ ਕੀਤੀ ਵਿਸ਼ਾਲ ਸਿਆਸੀ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਕਾਰਪੋਰੇਟਾਂ ਦੀ ਹੱਥ ਠੋਕਾ ਕੇਂਦਰ ਦੀ ਭਾਜਪਾ ਸਰਕਾਰ ਲੋਕ ਰਾਜ ਖ਼ਤਮ ਕਰਕੇ ਮਨੂੰ ਸਿਮਰਤੀ ਲਾਗੂ ਕਰਨਾ ਚਾਹੁੰਦੀ ਹੈ | ਸੀਨੀਅਰ ਆਗੂ ਗੁਰਮੁਖ ਸਿੰਘ, ਨਿਰਮਲ ਸਿੰਘ ਸ਼ੇਰਪੁਰ ਸੱਧਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ, ਕਾਮਰੇਡ ਲੁਭਾਇਆ ਸਿੰਘ ਕਾਲਾ ਸੰਘਿਆਂ, ਸੁਰਿੰਦਰ ਸਿੰਘ ਗ਼ਦਰੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਭੈਣ ਸੁਰਿੰਦਰ ਕੌਰ ਭੁੱਲਰ ਨੇ ਕਾਲਾ ਸੰਘਿਆਂ ਘੋਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਵਲੋਂ ਕਵੀਸ਼ਰੀ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਨਿਭਾਈ |

Ad Position 21
No active advertisement
ਅਜੀਤ ਡੈਸਕ 19-09-2026

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਵਿਖੇ ਗੁਰਮਤਿ ਸਮਾਗਮ 20 ਨੂੰ ਅਗਲੀ ਖ਼ਬਰ ਕਾਂਗਰਸੀ ਕੌਂਸਲਰਾਂ ਨੇ ਨਿਗਮ ਕਮਿਸ਼ਨਰ ਅੱਗੇ ਸ਼ਹਿਰ ਦੀਆਂ ਸਮੱਸਿਆਵਾਂ ਰੱਖੀਆਂ
Ad Position 24