20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਸਾਉਦੀ ਅਰਬ ’ ਚ ਫਸੇ 2 ਪੰਜਾਬੀਆਂ ਦੀ ਵਤਨ ਵਾਪਸੀ

ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਸਾਉਦੀ ਅਰਬ ’ਚ ਮੁਸ਼ਕਿਲ ਹਾਲਾਤਾਂ ’ਚ ਫਸੇ ਦੋ ਪੰਜਾਬੀਆਂ ਦੀ ਸੁਰੱਖਿਅਤ ਭਾਰਤ ਵਾਪਸੀ ਹੋਈ ਹੈ | ਜ਼ਿਲ੍ਹਾ ਤਰਨ ਤਾਰਨ ਦੇ ਰਾਜਿੰਦਰਪਾਲ ਸਿੰਘ ਦੀ ਲਗਭਗ ਤਿੰਨ ਸਾਲ ਬਾਅਦ 31 ਅਗਸਤ ਨੂੰ ਵਤਨ ਵਾਪਸੀ ਹੋਈ, ਜਦਕਿ ਅੰਮਿ੍ਤਸਰ ਨਾਲ ਸੰਬੰਧਿਤ ਜਸਬੀਰ ਸਿੰਘ ਵੀ 8 ਮਹੀਨਿਆਂ ਤੋਂ ਵਿਦੇਸ਼ ’ਚ ਫਸੇ ਰਹਿਣ ਮਗਰੋਂ 3 ਸਤੰਬਰ ਨੂੰ ਆਪਣੇ ਪਰਿਵਾਰ ਕੋਲ ਪਹੁੰਚ ਗਿਆ | ਅੱਜ ਰਾਜਿੰਦਰਪਾਲ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਆਪਣੀ ਹੱਡਬੀਤੀ ਸਾਂਝੀ ਕਰਦਿਆਂ ਦੱਸਿਆ ਕਿ ਉਸ ਨੂੰ ਅਜਿਹੇ ਮਾਮਲੇ ’ਚ ਗਿ੍ਫ਼ਤਾਰ ਕੀਤਾ ਗਿਆ, ਜਿਸ ਵਿਚ ਉਸ ਦੇ ਨਾਲ ਜਾ ਰਹੇ ਟਰੱਕਾਂ ਦੇ ਸਾਮਾਨ ਵਿਚ ਕਥਿਤ ਤੌਰ ’ਤੇ ਕੁੱਝ ਬਰਾਮਦ ਹੋਇਆ ਸੀ | ਉਸ ਨੇ ਦੱਸਿਆ ਕਿ ਬੇਗੁਨਾਹ ਹੋਣ ਦੇ ਬਾਵਜੂਦ ਕੰਪਨੀ ਨਾਲ ਸੰਬੰਧਿਤ ਕਾਗਜ਼ਾਤ ਕਾਰਨ ਉਸ ਨੂੰ ਲੰਬਾ ਸਮਾਂ ਜੇਲ੍ਹ ਵਿਚ ਰਹਿਣਾ ਪਿਆ | ਸਜ਼ਾ ਪੂਰੀ ਹੋਣ ਮਗਰੋਂ ਵੀ ਵਾਪਸੀ ’ਚ ਲੰਬੀ ਦੇਰੀ ਹੋਈ | ਰਾਜਿੰਦਰਪਾਲ ਸਿੰਘ ਦੇ ਪਰਿਵਾਰ ਨੇ 8 ਦਸੰਬਰ ਨੂੰ ਸੰਤ ਸੀਚੇਵਾਲ ਨਾਲ ਸੰਪਰਕ ਕਰਕੇ ਉਸ ਦੀ ਵਾਪਸੀ ਲਈ ਮਦਦ ਦੀ ਅਪੀਲ ਕੀਤੀ ਸੀ | ਪਰਿਵਾਰ ਅਨੁਸਾਰ ਰਾਜਿੰਦਰਪਾਲ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਲੰਬੇ ਸਮੇਂ ਤੱਕ ਭਾਰਤ ਨਹੀਂ ਆ ਸਕਿਆ | ਇੱਕ ਵਾਰ ਵਾਪਸੀ ਦੀ ਪ੍ਰਕਿਰਿਆ ਲਗਭਗ ਮੁਕੰਮਲ ਹੋਣ ਦੇ ਬਾਵਜੂਦ ਦਸਤਾਵੇਜ਼ਾਂ ਸਬੰਧੀ ਇਤਰਾਜ਼ ਕਾਰਨ ਉਸ ਨੂੰ ਏਅਰਪੋਰਟ ਤੋਂ ਮੁੜ ਜੇਲ੍ਹ ਭੇਜ ਦਿੱਤਾ ਗਿਆ | ਇਸੇ ਤਰ੍ਹਾਂ ਅੰਮਿ੍ਤਸਰ ਦੇ ਜਸਬੀਰ ਸਿੰਘ ਦੇ ਪਰਿਵਾਰ ਨੇ 7 ਜਨਵਰੀ ਨੂੰ ਸੰਤ ਸੀਚੇਵਾਲ ਕੋਲ ਪਹੁੰਚ ਕਰਕੇ ਮਦਦ ਦੀ ਅਪੀਲ ਕੀਤੀ ਸੀ | ਲਗਾਤਾਰ ਪੈਰਵੀ ਤੋਂ ਬਾਅਦ ਉਹ 3 ਸਤੰਬਰ ਨੂੰ ਭਾਰਤ ਪਰਤਿਆ | ਪਰਿਵਾਰ ਨੇ ਲੰਬੇ ਇੰਤਜ਼ਾਰ ਤੋਂ ਬਾਅਦ ਪੁੱਤਰ ਦੀ ਵਾਪਸੀ ਨੂੰ ਵੱਡੀ ਰਾਹਤ ਦੱਸਦਿਆਂ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ | ਰਾਜਿੰਦਰਪਾਲ ਦੀ ਮਾਤਾ ਨੇ ਭਾਵੁਕ ਹੁੰਦਿਆਂ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ | ਸੰਤ ਸੀਚੇਵਾਲ ਵੱਲੋਂ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਵਿਦੇਸ਼ ਜਾਣ ਲਈ ਕਿਸੇ ਵੀ ਏਜੰਟ ਜਾਂ ਵਿਚੋਲੇ ‘ਤੇ ਭਰੋਸਾ ਕਰਨ ਤੋਂ ਪਹਿਲਾਂ ਉਸ ਦੀ ਪੂਰੀ ਜਾਂਚ-ਪੜਤਾਲ ਕੀਤੀ ਜਾਵੇ |

Ad Position 21
No active advertisement
ਅਜੀਤ ਡੈਸਕ 20-09-2026

Ad Position 22
No active advertisement
ਪਿਛਲੀ ਖ਼ਬਰ ਰੇਲਵੇ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਸ਼ਾਨੋ-ਸ਼ੌਕਤ ਨਾਲ ਆਰੰਭ
Ad Position 24