20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਡਿਊਟੀ ’ ਤੇ ਤਾਇਨਾਤ ਏ . ਐਸ . ਆਈ . ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦੇਣਾ ਬਹੁਤ ਹੀ ਮੰਦਭਾਗੀ ਘਟਨਾ - ਖਹਿਰਾ

ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਸ੍ਰੀ ਅੰਮਿ੍ਤਸਰ ਵਿਖੇ ਡਿਊਟੀ ’ਤੇ ਤਾਇਨਾਤ ਏ. ਐਸ.

Ad Position 21
No active advertisement
ਅਜੀਤ ਡੈਸਕ 20-09-2026
ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਸ੍ਰੀ ਅੰਮਿ੍ਤਸਰ ਵਿਖੇ ਡਿਊਟੀ ’ਤੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਨੂੰ ਚਿੱਟੇ ਦਿਨ 2 ਸਕੂਟਰੀ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਸ਼ਹੀਦ ਕਰ ਦੇਣ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ | ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਸੂਬਾ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਡਾਵਾਂ ਡੋਲ ਨਜ਼ਰ ਆ ਰਹੀ ਹੈ, ਕਿਉਂਕਿ ਅਜਿਹੀਆਂ ਘਟਨਾਵਾਂ ਕਰਕੇ ਅਰਾਜਕਤਾ ਵਰਗਾ ਮਾਹੌਲ ਪੰਜਾਬ ਅੰਦਰ ਬਣਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਮੁਲਾਜ਼ਮ ਵੀ ਡਿਊਟੀ ਦੌਰਾਨ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਸ ਦੇ ਹੱਥ ਹੈ? ਉਨ੍ਹਾਂ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਹਰਜੀਤ ਸਿੰਘ ਨੂੰ ਸਲੂਟ ਕਰਦਿਆਂ ਕਿਹਾ ਕਿ ਉਸਦੀ ਮੌਤ ਦੇ ਜ਼ਿੰਮੇਵਾਰ ਅਨਸਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਕੇ ਸਜ਼ਾ ਦੇਣੀ ਚਾਹੀਦੀ ਹੈ | 19 ਸਤੰਬਰ ਸਿੱਧੂ 4 ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ , ਕੇਸ ਦਰਜ ਅਗਲੀ ਖ਼ਬਰ ਸ੍ਰੀ ਰਾਧਾ ਜਨਮ ਅਸ਼ਟਮੀ ਦੇ ਸੰਬੰਧ ਵਿਚ ਪ੍ਰਾਚੀਨ ਸ੍ਰੀ ਮਹਾਰਾਣੀ ਸਾਹਿਬਾ ਮੰਦਰ ਤੋਂ ਸ੍ਰੀ ਰਾਧਾ ਕ੍ਰਿਸ਼ਨ ਸੰਧਿਆ ਫੇਰੀ...
Ad Position 24