21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਖੇਡਾਂ ਵਤਨ ਪੰਜਾਬ ਦੀਆਂ ਤਹਿਤ 28 ਸਤੰਬਰ ਤੋਂ ਹੋਣਗੇ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਖਿਡਾਰੀ ਆਨਲਾਈਨ ਪੋਰਟਲ ਰਾਹੀਂ ਰਜਿਸਟਰੇਸ਼ਨ ਕਰਵਾਉਣ-ਕੁਲਵਿੰਦਰ ਸਿੰਘ

ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਮੁਕਾਬਲੇ ਤੋਂ ਬਾਅਦ ਹੁਣ 28 ਸਤੰਬਰ ਤੋਂ 3 ਅਕਤੂਬਰ ਤੱਕ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕੁੱਲ 22 ਖੇਡਾਂ ਦੇ ਮੁਕਾਬਲੇ ਹੋਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਅੰਡਰ 14, ਅੰਡਰ 17, ਅੰਡਰ 21,ਅੰਡਰ 21-30, ਅੰਡਰ 31-40, ਅੰਡਰ 41-50, ਅੰਡਰ 51-60, ਅੰਡਰ 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ | ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 28 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ, ਐਮ. ਜੀ.

Ad Position 21
No active advertisement
ਅਜੀਤ ਡੈਸਕ 21-09-2026
ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਮੁਕਾਬਲੇ ਤੋਂ ਬਾਅਦ ਹੁਣ 28 ਸਤੰਬਰ ਤੋਂ 3 ਅਕਤੂਬਰ ਤੱਕ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕੁੱਲ 22 ਖੇਡਾਂ ਦੇ ਮੁਕਾਬਲੇ ਹੋਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਅੰਡਰ 14, ਅੰਡਰ 17, ਅੰਡਰ 21,ਅੰਡਰ 21-30, ਅੰਡਰ 31-40, ਅੰਡਰ 41-50, ਅੰਡਰ 51-60, ਅੰਡਰ 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ | ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 28 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ, ਐਮ.ਜੀ.ਐਨ. ਸਕੂਲ ਕਪੂਰਥਲਾ, ਆਰ.ਸੀ.ਏ. ਕਪੂਰਥਲਾ, ਲਾਰਡ ਮਹਾਂਵੀਰ ਜੈਨ ਪਬਲਿਕ ਸਕੂਲ ਫਗਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ, ਆਰ.ਪੀ.ਡੀ. ਕੁਸ਼ਤੀ ਅਖਾੜਾ ਫਗਵਾੜਾ, ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ, ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ, ਰਾਮਗੜੀਆ ਕਾਲਜ ਫਗਵਾੜਾ, ਗੌਰਡਿਆ ਜਿੰਮ ਨਡਾਲਾ ਤੇ ਸਕੂਲ ਆਫ਼ ਐਮੀਨੈਂਸ ਕਪੂਰਥਲਾ ਵਿਚ ਐਥਲੈਟਿਕਸ, ਕਬੱਡੀ ਨੈਸ਼ਨਲ ਤੇ ਸਰਕਲ ਸਟਾਈਲ, ਵਾਲੀਬਾਲ, ਖੋ-ਖੋ, ਬਾਸਕਿਟਬਾਲ, ਕਿੱਕ ਬਾਕਸਿੰਗ, ਫੁੱਟਬਾਲ, ਕੁਸ਼ਤੀ, ਗਤਕਾ, ਟੇਬਲ ਟੈਨਿਸ, ਚੈੱਸ, ਤੈਰਾਕੀ, ਸ਼ੂਟਿੰਗ, ਰੋਲਰ ਸਕੇਟਿੰਗ, ਲਾਅਨ ਟੈਨਿਸ, ਹਾਕੀ, ਵੇਟ ਲਿਫ਼ਟਿੰਗ, ਪਾਵਰ ਲਿਫ਼ਟਿੰਗ, ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਹੋਣਗੇ | ਉਨ੍ਹਾਂ ਕਿਹਾ ਕਿ ਲੜਕੇ ਤੇ ਲੜਕੀਆਂ ਦੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ਵੱਖ-ਵੱਖ ਮਿਤੀਆਂ ਵਿਚ ਕਰਵਾਏ ਜਾਣਗੇ | ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਪੰਜਾਬ ਖੇਡ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਤੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਵਿਖੇ ਹੈਲਪ ਡੈਸਕ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਨੂੰ ਸਮਰਪਿਤ ਸਮਾਗਮ 23 ਨੂੰ ਇਤਿਹਾਸਕ ਸਮਾਰੋਹ ’ਚ ਵਿਸ਼ਵ ਭਰ... ਅਗਲੀ ਖ਼ਬਰ ਗੁਰੂ ਰਾਮਦਾਸ ਇਨਕਲੇਵ ਵੈਲਫੇਅਰ ਸੁਸਾਇਟੀ ਸੈਦੋ ਭੁਲਾਣਾ ਦੀ ਨਵੀਂ ਕਮੇਟੀ ਦੀ ਚੋਣ
Ad Position 24