21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਨੂੰ ਸਮਰਪਿਤ ਸਮਾਗਮ 23 ਨੂੰ ਇਤਿਹਾਸਕ ਸਮਾਰੋਹ ’ਚ ਵਿਸ਼ਵ ਭਰ ਦੇ ਪੰਜਾਬੀ ਹੋਣਗੇ ਇਕਜੁੱਟ-ਪ੍ਰਧਾਨ ਧੂਰੀ, ਡਾਇਰੈਕਟਰ ਜੱਜ

ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਪੰਜਾਬੀ ਭਾਸ਼ਾ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਸਬੰਧੀ ਇੱਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ 2026 ਨੂੰ ਸ਼ਾਮ 3 ਵਜੇ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪਣਾ ਪੰਜਾਬ ਫਾਊਂਡੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਫਾਊਂਡੇਸ਼ਨ ਦੇ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਦੱਸਿਆ ਕਿ ‘ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤਾ ਗਿਆ ਸੀ| ਉਨ੍ਹਾਂ ਕਿਹਾ ਕਿ ਇਸ ਸਾਲ ਇਸ ਮੁਹਿੰਮ ਨੂੰ ਹੋਰ ਵਿਸ਼ਾਲ ਬਣਾਉਣ ਲਈ ਪੰਜਾਬ ਸਮੇਤ ਦੇਸ਼ ਵਿਦੇਸ਼ ਵਿੱਚ ਵਿਸ਼ਵ ਪੰਜਾਬੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ| ਇਸ ਸਮਾਰੋਹ ਲਈ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ ਅਤੇ ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ| ਅਕਾਲ ਐਜ਼ੂੁਕੇਸ਼ਨਲ ਗਰੁੱਪ ਸੁਲਤਾਨਪੁਰ ਲੋਧੀ ਦੇ ਐੱਮ.

Ad Position 21
No active advertisement
ਦੁਕਾਨ ਦੇ ਨਾਲ ਵਾਲੀ ਗਲੀ ’ਚ ਖੜ੍ਹਾ ਮੋਟਰਸਾਈਕਲ ਚੋਰੀ 21-09-2026
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਪੰਜਾਬੀ ਭਾਸ਼ਾ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਸਬੰਧੀ ਇੱਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ 2026 ਨੂੰ ਸ਼ਾਮ 3 ਵਜੇ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪਣਾ ਪੰਜਾਬ ਫਾਊਂਡੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਫਾਊਂਡੇਸ਼ਨ ਦੇ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਦੱਸਿਆ ਕਿ ‘ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤਾ ਗਿਆ ਸੀ| ਉਨ੍ਹਾਂ ਕਿਹਾ ਕਿ ਇਸ ਸਾਲ ਇਸ ਮੁਹਿੰਮ ਨੂੰ ਹੋਰ ਵਿਸ਼ਾਲ ਬਣਾਉਣ ਲਈ ਪੰਜਾਬ ਸਮੇਤ ਦੇਸ਼ ਵਿਦੇਸ਼ ਵਿੱਚ ਵਿਸ਼ਵ ਪੰਜਾਬੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ| ਇਸ ਸਮਾਰੋਹ ਲਈ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ ਅਤੇ ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ| ਅਕਾਲ ਐਜ਼ੂੁਕੇਸ਼ਨਲ ਗਰੁੱਪ ਸੁਲਤਾਨਪੁਰ ਲੋਧੀ ਦੇ ਐੱਮ.ਡੀ. ਅਤੇ ਸੰਸਥਾ ਦੇ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਪੰਜਾਬੀਆਂ ਦੀ ਪਹਿਚਾਣ, ਵਿਰਾਸਤ, ਸੱਭਿਆਚਾਰ ਅਤੇ ਸਾਂਝੀ ਚੇਤਨਾ ਦੀ ਆਵਾਜ਼ ਹੈ, ਅਤੇ ਇਹ ਦਿਨ ਮਾਂ-ਬੋਲੀ ਪੰਜਾਬੀ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ, ਪਿਆਰ ਅਤੇ ਮਾਣ ਦਾ ਪ੍ਰਗਟਾਵਾ ਹੋਣਾ ਚਾਹੀਦਾ ਹੈ, ਜਿਸਦੇ ਚਲਦੇ ਉਹ ਅਪੀਲ ਕਰਦੇ ਹਨ ਕਿ ਹਰ ਪੰਜਾਬੀ 23 ਸਤੰਬਰ ਨੂੰ ਆਪਣੇ ਹਸਤਾਖਰ ਪੰਜਾਬੀ ਵਿੱਚ ਕਰੇ, ਆਪਣੀ ਕੋਈ ਇੱਕ ਲਿਖਤ ਸੋਸ਼ਲ ਮੀਡੀਆ ’ਤੇ ਸਾਂਝੀ ਕਰੇ ਅਤੇ ਆਪਣੇ ਹੱਥੀਂ ਪੰਜਾਬੀ ਦੀ ਪੈਂਤੀ ਲਿਖ ਕੇ ਦੂਜਿਆਂ ਨਾਲ ਸਾਂਝੀ ਕਰੇ| ਉਨ੍ਹਾਂ ਕਿਹਾ ਕਿ 23 ਸਤੰਬਰ ਨੂੰ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਹੋਣ ਵਾਲੇ ਸਮਾਰੋਹ ਵਿੱਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਜ਼ਰੂਰੀ ਹੈ, ਇਸ ਲਈ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਂਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ|
Ad Position 22
No active advertisement
ਪਿਛਲੀ ਖ਼ਬਰ ਚਾਵਲ ਮਿੱਲਾਂ ਵਿਚ ਲੱਗੀ 8 ਲੱਖ ਕਣਕ ਦੀ ਬੋਰੀ ਝੋਨੇ ਦੇ ਸੀਜ਼ਨ ’ਚ ਖ਼ਰੀਦ ਏਜੰਸੀਆਂ ਲਈ ਬਣ ਸਕਦੀ ਵੱਡੀ ਚਣੌਤੀ ਸਰਕਾਰੀ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ 28 ਸਤੰਬਰ ਤੋਂ ਹੋਣਗੇ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਖਿਡਾਰੀ ਆਨਲਾਈਨ ਪੋਰਟਲ...
Ad Position 24