21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 551 ਦਿਨਾਂ ਵਿਚ 76990 ਨਸ਼ਾ ਤਸਕਰ ਫੜ੍ਹੇ-ਸੱਜਣ ਸਿੰਘ ਚੀਮਾ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਜੜ੍ਹੋਂ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ਤਹਿਤ 551 ਦਿਨਾਂ ਵਿਚ 76990 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਜ਼ਮੀਨੀ ਪੱਧਰ ਤੇ ਲੈ ਕੇ ਜਾ ਰਹੀ ਹੈ | ਇਸ ਸਬੰਧੀ ‘ਅਜੀਤ’ ਨਾਲ਼ ਗੱਲਬਾਤ ਕਰਦਿਆਂ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੋਈ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਹੀ ਨਹੀਂ ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਵਚਨਬੱਧ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ 2007 ਤੋਂ 2017 ਤੱਕ ਰਾਜ਼ ਕਰਨ ਵਾਲ਼ੀ ਪਾਰਟੀ ਦੇ ਆਗੂ ਅੱਜ ਪੰਜਾਬ ਵਿਚ ‘ਨਸ਼ਾ ਮੁਕਤ ਪੰਜਾਬ ਯਾਤਰਾ ‘ ਕੱਢ ਰਹੇ ਹਨ ਜਦ ਕਿ ਹਕੀਕਤ ਇਹ ਹੈ ਕਿ ਇਸ ਸਮੇਂ ਦੌਰਾਨ ਪੰਜਾਬ ਵਿਚ ਸਭ ਤੋਂ ਨਸ਼ਾ ਸਪਲਾਈ ਹੋਇਆ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਜਾਣਦੇ ਹਨ ਕਿ ਨਸ਼ਾ ਕਿੱਥੋਂ ਸਪਲਾਈ ਹੋ ਰਿਹਾ ਹੈ ਅਤੇ ਉੱਥੇ ਕਿਹੜੀ ਪਾਰਟੀ ਦੀ ਸਰਕਾਰ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਦੋਹਰੇ ਮਾਪਦੰਡ ਅਪਣਾ ਰਹੀ ਹੈ | ਵਿਕਾਸ ਕਾਰਜਾਂ ਲਈ ਮਿਲਣ ਵਾਲੇ ਫ਼ੰਡਾਂ ਨੂੰ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਰੋਕਿਆ ਹੈ |ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਆਪ ਆਗੂ ਜਸਵਿੰਦਰ ਕੌਰ ਟਿੱਬਾ, ਚੇਅਰਮੈਨ ਸੁਖਵਿੰਦਰ ਸਿੰਘ ਸੌਂਦ ਸਰਪੰਚ ਠੱਟਾ ਨਵਾਂ, ਸਰਪੰਚ ਬਿਕਰਮ ਸਿੰਘ ਉੱਚਾ,ਐਸ ਡੀ ਓ ਸੁਖਦੇਵ ਸਿੰਘ ਟਿੱਬਾ, ਹਲਕਾ ਕੋਆਰਡੀਨੇਟਰ ਗੁਰਵਿੰਦਰ ਕੌਰ ਸਰਪੰਚ, ਸਰਪੰਚ ਸੁਖਵਿੰਦਰ ਸਿੰਘ ਨੱਥੂਪੁਰ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 21-09-2026

Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਕਰ ਕੇ ਇਲਾਕੇ ਵਿਚ ਦਹਿਸ਼ਤ ਫੈਲਾਉਣ ਵਾਲੇ ਗਰੋਹ ਦਾ ਕੀਤਾ ਪਰਦਾਫ਼ਾਸ਼ 3 ਨੌਜਵਾਨਾਂ ਪਾਸੋਂ 7 ਮੋਟਰਸਾਈਕਲ... ਅਗਲੀ ਖ਼ਬਰ ਚਾਵਲ ਮਿੱਲਾਂ ਵਿਚ ਲੱਗੀ 8 ਲੱਖ ਕਣਕ ਦੀ ਬੋਰੀ ਝੋਨੇ ਦੇ ਸੀਜ਼ਨ ’ਚ ਖ਼ਰੀਦ ਏਜੰਸੀਆਂ ਲਈ ਬਣ ਸਕਦੀ ਵੱਡੀ ਚਣੌਤੀ ਸਰਕਾਰੀ...
Ad Position 24