21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਲੋਕ ਕਿਰਾਏਦਾਰ ਰੱਖਣ ਤੋਂ ਪਹਿਲਾਂ ਉਸ ਦੀ ਜਾਣਕਾਰੀ ਥਾਣੇ ’ਚ ਜ਼ਰੂਰ ਦੇਣ : ਐਸ.ਐਚ.ਓ. ਹਰਜਿੰਦਰ ਸਿੰਘ

ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਕਿਸੇ ਬਾਹਰੀ ਵਿਅਕਤੀ ਨੂੰ ਕਮਰਾ ਆਦਿ ਕਿਰਾਏ ‘ਤੇ ਦੇਣ ਤੋਂ ਪਹਿਲਾਂ ਉਸ ਦੀ ਜਾਣਕਾਰੀ ਥਾਣਾ ਭੁਲੱਥ ਵਿਖੇ ਜ਼ਰੂਰ ਦਿੱਤੀ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਭੁਲੱਥ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਐਸ. ਐਚ.

Ad Position 21
No active advertisement
ਅਜੀਤ ਡੈਸਕ 21-09-2026
ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਕਿਸੇ ਬਾਹਰੀ ਵਿਅਕਤੀ ਨੂੰ ਕਮਰਾ ਆਦਿ ਕਿਰਾਏ ‘ਤੇ ਦੇਣ ਤੋਂ ਪਹਿਲਾਂ ਉਸ ਦੀ ਜਾਣਕਾਰੀ ਥਾਣਾ ਭੁਲੱਥ ਵਿਖੇ ਜ਼ਰੂਰ ਦਿੱਤੀ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਭੁਲੱਥ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਐਸ.ਐਚ.ਓ. ਹਰਜਿੰਦਰ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਸਰਦੀਆਂ ਦੀ ਆਮਦ ਹੁੰਦਿਆਂ ਹੀ ਜਿੱਥੇ ਬਾਹਰੋਂ ਲੋਕ ਗਰਮ ਕੋਟੀਆਂ ਸ਼ਾਲ ਆਦਿ ਵੇਚਣ ਲਈ ਆਉਂਦੇ ਹਨ ਜਿਨ੍ਹਾਂ ਬਾਰੇ ਕੋਈ ਵੀ ਜਾਣਕਾਰੀ ਸੰਬੰਧਿਤ ਥਾਣੇ ਵਿਚ ਨਹੀਂ ਦਿੱਤੀ ਜਾਂਦੀ ਇਸ ਦੀ ਆੜ ਵਿਚ ਗਲਤ ਅਨਸਰ ਕਈ ਗਲਤ ਕੰਮਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਹਨ | ਜਿਨ੍ਹਾਂ ਨੂੰ ਬਾਅਦ ਵਿਚ ਕਾਬੂ ਕਰਨ ਵਿਚ ਮੁਸ਼ਕਿਲ ਹੁੰਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਹਤਿਆਤ ਵੱਜੋ ਕਿਰਾਏਦਾਰ ਨੂੰ ਰੱਖਣ ਤੋਂ ਪਹਿਲਾਂ ਉਸ ਦੀ ਸਾਰੀ ਜਾਣਕਾਰੀ ਭੁਲੱਥ ਥਾਣੇ ਵਿਚ ਜ਼ਰੂਰ ਦਿੱਤੀ ਜਾਵੇ ਤਾਂ ਕਿ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ |
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਖੇਡਾਂ ’ ਚ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਰਹੀ ਝੰਡੀ ਅਗਲੀ ਖ਼ਬਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਕੀਤਾ ਸਨਮਾਨਿਤ
Ad Position 24