ਨਸ਼ੇ ਦੀ ਵਿੱਕਰੀ ਸਪਲਾਈ ਅਤੇ ਅਪਰਾਧ ਨੂੰ ਨੱਥ ਪਾਉਣ ਲਈ ਪੁਲਿਸ ਬਚਨਵੱਧ-ਐੱਸ.ਐੱਸ.ਪੀ ਦਿਹਾਤੀ
ਫਿਲੌਰ, 20 ਸਤੰਬਰ (ਵਿਪਨ ਗੈਰੀ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਤੇ ਐੱਸ. ਐੱਸ.
ਫਿਲੌਰ, 20 ਸਤੰਬਰ (ਵਿਪਨ ਗੈਰੀ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਤੇ ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਨੀਤ ਅਹਲਾਵਤ ਆਈ.ਪੀ.ਐੱਸ. ਪੁਲਿਸ ਕਪਤਾਨ, (ਤਫਤੀਸ਼), ਜਲੰਧਰ ਦਿਹਾਤੀ ਅਤੇ ਡੀਐੱਸਪੀ ਫਿਲੌਰ ਭਾਰਤ ਮਸੀਹ ਲੱਧੜ ਦੀ ਅਗਵਾਈ ਹੇਠ ਪੁਲਿਸ ਫੋਰਸ ਵੱਲੋਂ ਸਬ-ਡਵੀਜ਼ਨ ਫਿਲੌਰ ਦੇ ਖੇਤਰ ਵਿੱਚ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫਿਲੌਰ ਲੱਧੜ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਖ-ਵੱਖ ਸੂਚੀਬੱਧ ਅਤੇ ਗੈਰ-ਸੂਚੀਬੱਧ ਵਿਅਕਤੀਆਂ ਖ਼ਿਲਾਫ਼ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ ਐੱਨ.ਡੀ.ਪੀ.ਐੱਸ. ਐਕਟ ਤਹਿਤ 07 ਮੁਕੱਦਮੇ ਦਰਜ ਕਰਕੇ 09 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 275 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਡੀਐੱਸਪੀ ਨੇ ਦਸਿਆ ਕੀ ਨਸ਼ਿਆਂ ਦੇ ਹੌਟਸਪੌਟਸ, ਖਾਲੀ ਮਕਾਨਾਂ, ਸੁੰਨਸਾਨ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਨਾਲ-ਨਾਲ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਤਾਂ ਜੋ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।