ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਕਾਰਵਾਈ ਕੀਤੀ ਤੇਜ਼
ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ‘ਤੇ, ਕਪੂਰਥਲਾ ਵਿਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ | ਵਿਭਾਗ ਵਲੋਂ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼ਰਾਬ ਦੀ ਗੈਰ-ਕਾਨੂੰਨੀ ਢੋਆ-ਢੁਆਈ ਅਤੇ ਆਵਾਜਾਈ ਨੂੰ ਰੋਕਣ ਲਈ ਵਿਸ਼ੇਸ਼ ਇਨਫੋਰਸਮੈਂਟ (ਚੈਕਿੰਗ) ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਸ਼ਹਿਰ ਵਿਚ ਨਜਾਇਜ਼ ਸ਼ਰਾਬ ਲਿਆਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੋਕਣ ਅਤੇ ਸਖ਼ਤ ਨਜ਼ਰ ਰੱਖਣ ਲਈ ਭੁਲੱਥ-ਭੋਗਪੁਰ ਰੋਡ ਅਤੇ ਭੁਲੱਥ-ਕਰਤਾਰਪੁਰ ਰੋਡ ‘ਤੇ ਚੈਕਿੰਗ ਨਾਕੇ ਲਗਾਏ ਗਏ | ਇਹ ਚੈਕਿੰਗ ਮੁਹਿੰਮ ਏ . ਸੀ.
ਪ
ਪਿੰਡ ਰਾਮਗੜ੍ਹ ਨੇੜੇ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਐਕਸਾਈਜ਼ ਇੰਸਪੈਕਟਰ ਜਤਿੰਦਰਪਾਲ ਸਿੰਘ, ਪੁਲਸ ਕਰਮਚਾਰੀ ਆਦਿ | ਤਸਵੀਰ: ਮਨਜੀਤ ਸਟੂਡੀਓ
22-09-2026
ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ‘ਤੇ, ਕਪੂਰਥਲਾ ਵਿਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ | ਵਿਭਾਗ ਵਲੋਂ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼ਰਾਬ ਦੀ ਗੈਰ-ਕਾਨੂੰਨੀ ਢੋਆ-ਢੁਆਈ ਅਤੇ ਆਵਾਜਾਈ ਨੂੰ ਰੋਕਣ ਲਈ ਵਿਸ਼ੇਸ਼ ਇਨਫੋਰਸਮੈਂਟ (ਚੈਕਿੰਗ) ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਸ਼ਹਿਰ ਵਿਚ ਨਜਾਇਜ਼ ਸ਼ਰਾਬ ਲਿਆਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੋਕਣ ਅਤੇ ਸਖ਼ਤ ਨਜ਼ਰ ਰੱਖਣ ਲਈ ਭੁਲੱਥ-ਭੋਗਪੁਰ ਰੋਡ ਅਤੇ ਭੁਲੱਥ-ਕਰਤਾਰਪੁਰ ਰੋਡ ‘ਤੇ ਚੈਕਿੰਗ ਨਾਕੇ ਲਗਾਏ ਗਏ | ਇਹ ਚੈਕਿੰਗ ਮੁਹਿੰਮ ਏ . ਸੀ. (ਆਬਕਾਰੀ) ਕਪੂਰਥਲਾ ਰੇਂਜ ਅਤੇ ਆਬਕਾਰੀ ਅਫ਼ਸਰ, ਕਪੂਰਥਲਾ ਦੀ ਦੇਖ-ਰੇਖ ਹੇਠ ਫਗਵਾੜਾ ਸਰਕਲ ਦੇ ਆਬਕਾਰੀ ਇੰਸਪੈਕਟਰਾਂ ਜਤਿੰਦਰਪਾਲ ਸਿੰਘ ਅਤੇ ਸਿਮਰਨਪ੍ਰੀਤ ਸਿੰਘ ਵੱਲੋਂ ਆਬਕਾਰੀ ਪੁਲਿਸ ਦੇ ਨਾਲ ਮਿਲ ਕੇ ਚਲਾਈ ਗਈ | ਇਨਫੋਰਸਮੈਂਟ ਟੀਮਾਂ ਨੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਸ਼ੱਕੀ ਰੂਟਾਂ ‘ਤੇ ਸਖ਼ਤ ਨਿਗਰਾਨੀ ਰੱਖੀ | ਫ਼ੀਲਡ ਸਟਾਫ਼ ਨੂੰ ਸ਼ਰਾਬ ਦੀ ਗੈਰ-ਕਾਨੂੰਨੀ ਢੋਆ-ਢੁਆਈ, ਕਬਜ਼ੇ ਜਾਂ ਵਿਕਰੀ ਨਾਲ ਸਬੰਧਿਤ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ | ਆਬਕਾਰੀ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿਚ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਜਾਰੀ ਰਹਿਣਗੀਆਂ | ਨਜਾਇਜ਼ ਸ਼ਰਾਬ ਦੀ ਆਵਾਜਾਈ ਨੂੰ ਰੋਕਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਕਰਨ ਲਈ ਸੰਵੇਦਨਸ਼ੀਲ ਰੂਟਾਂ ਤੇ ਥਾਵਾਂ ‘ਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਜਾਇਜ਼ ਸ਼ਰਾਬ ਦੇ ਕੋਹੜ ਨੂੰ ਨੱਥ ਪਾਉਣ ਅਤੇ ਆਬਕਾਰੀ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਵਿਭਾਗ ਨੇ ਸ਼ਰਾਬ ਬਣਾਉਣ, ਢੋਆ-ਢੁਆਈ ਕਰਨ, ਆਪਣੇ ਕੋਲ ਰੱਖਣ ਅਤੇ ਵੇਚਣ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਨਿਗਰਾਨੀ ਅਤੇ ਚੈਕਿੰਗ ਤੇਜ਼ ਕਰ ਦਿੱਤੀ ਹੈ |