22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਕਾਲੀ ਆਗੂ ਆਹਲੀ ਵਲੋਂ ਵਰਕਰਾਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਪੰਜਾਬ ਦੇ ਲੋਕ ਹੁਣ ਇੱਕ ਅਜਿਹੀ ਸਰਕਾਰ ਦੀ ਉਡੀਕ ਕਰ ਰਹੇ ਹਨ ਜੋ ਸਿਰਫ਼ ਇਸ਼ਤਿਹਾਰਾਂ ਅਤੇ ਐਲਾਨਾਂ ਤੱਕ ਸੀਮਤ ਨਾ ਹੋਵੇ, ਸਗੋਂ ਜ਼ਮੀਨੀ ਪੱਧਰ ’ਤੇ ਸਮਾਜ ਦੇ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਸਮਝਦੀ ਹੋਵੇ ਅਤੇ ਵਿਕਾਸ, ਰੁਜ਼ਗਾਰ, ਖੇਤੀਬਾੜੀ, ਸਿੱਖਿਆ, ਸਿਹਤ, ਜਨਤਕ ਸਹੂਲਤਾਂ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਨੂੰ ਤਰਜੀਹ ਦਿੰਦੀ ਹੋਵੇ | ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਹ ਪੰਜਾਬ ਦੇ ਹਰ ਵਰਗ ਨੂੰ ਲਾਭ ਪ੍ਰਦਾਨ ਕਰੇਗੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਗਤੀ ਦੇਵੇਗੀ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਵੱਲੋਂ ਦਿੱਤਾ ਗਿਆ ਫ਼ਤਵਾ ਸੂਬੇ ਦੀ ਭਵਿੱਖੀ ਦਿਸ਼ਾ ਨਿਰਧਾਰਿਤ ਕਰੇਗਾ | ਇਸ ਮੌਕੇ ਤੇ ਸਤਬੀਰ ਸਿੰਘ, ਸਾਬਕਾ ਸਰਪੰਚ ਗੁਰਮੇਜ ਸਿੰਘ, ਹਰਜਿੰਦਰ ਸਿੰਘ ਸ਼ੇਖ਼ ਮਾਂਗਾ, ਪ੍ਰਕਾਸ਼ ਸਿੰਘ, ਦਿਲਬਾਗ ਸਿੰਘ ਦੇਸਲ, ਸ਼ਿੰਦਰ ਸਿੰਘ ਫੱਤੂਢੀਂਗਾ, ਮੰਗਲ ਸਿੰਘ, ਬੱਬੂ ਪੀ. ਏ.

Ad Position 21
No active advertisement
ਅਜੀਤ ਡੈਸਕ 22-09-2026
ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਪੰਜਾਬ ਦੇ ਲੋਕ ਹੁਣ ਇੱਕ ਅਜਿਹੀ ਸਰਕਾਰ ਦੀ ਉਡੀਕ ਕਰ ਰਹੇ ਹਨ ਜੋ ਸਿਰਫ਼ ਇਸ਼ਤਿਹਾਰਾਂ ਅਤੇ ਐਲਾਨਾਂ ਤੱਕ ਸੀਮਤ ਨਾ ਹੋਵੇ, ਸਗੋਂ ਜ਼ਮੀਨੀ ਪੱਧਰ ’ਤੇ ਸਮਾਜ ਦੇ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਸਮਝਦੀ ਹੋਵੇ ਅਤੇ ਵਿਕਾਸ, ਰੁਜ਼ਗਾਰ, ਖੇਤੀਬਾੜੀ, ਸਿੱਖਿਆ, ਸਿਹਤ, ਜਨਤਕ ਸਹੂਲਤਾਂ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਨੂੰ ਤਰਜੀਹ ਦਿੰਦੀ ਹੋਵੇ | ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਹ ਪੰਜਾਬ ਦੇ ਹਰ ਵਰਗ ਨੂੰ ਲਾਭ ਪ੍ਰਦਾਨ ਕਰੇਗੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਗਤੀ ਦੇਵੇਗੀ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਵੱਲੋਂ ਦਿੱਤਾ ਗਿਆ ਫ਼ਤਵਾ ਸੂਬੇ ਦੀ ਭਵਿੱਖੀ ਦਿਸ਼ਾ ਨਿਰਧਾਰਿਤ ਕਰੇਗਾ | ਇਸ ਮੌਕੇ ਤੇ ਸਤਬੀਰ ਸਿੰਘ, ਸਾਬਕਾ ਸਰਪੰਚ ਗੁਰਮੇਜ ਸਿੰਘ, ਹਰਜਿੰਦਰ ਸਿੰਘ ਸ਼ੇਖ਼ ਮਾਂਗਾ, ਪ੍ਰਕਾਸ਼ ਸਿੰਘ, ਦਿਲਬਾਗ ਸਿੰਘ ਦੇਸਲ, ਸ਼ਿੰਦਰ ਸਿੰਘ ਫੱਤੂਢੀਂਗਾ, ਮੰਗਲ ਸਿੰਘ, ਬੱਬੂ ਪੀ.ਏ. ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਜੀ ਦੀ ਸੇਵਾ ਨੂੰ ਸਮਰਪਿਤ ਕੀਤਾ ਰਾਸ਼ਨ ਵੰਡ ਸਮਾਗਮ ਅਗਲੀ ਖ਼ਬਰ ਪ੍ਰੇਮਜੋਤ ਪਬਲਿਕ ਸਕੂਲ ਨੇ ਵਿਸ਼ਵ ਕਾਰ ਫ਼੍ਰੀ ਦਿਵਸ ’ਤੇ ਸਾਈਕਲ ਰੈਲੀ ਕਰਵਾਈ
Ad Position 24