ਚਾਵਲਾ ਮਾਮਲੇ ’ਤੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਘੇਰੀ ਪੰਜਾਬ ਸਰਕਾਰ, ਬਾਦਲ ਦਲ ਦੀ ਚੁੱਪ ’ਤੇ ਵੀ ਚੁੱਕੇ ਸਵਾਲ
ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਫਗਵਾੜਾ ਸ਼ਹਿਰੀ ਪ੍ਰਧਾਨ ਪਤਵਿੰਦਰ ਸਿੰਘ ਛਾਬੜਾ ਅਤੇ ਦਿਹਾਤੀ ਪ੍ਰਧਾਨ ਜਸਵੀਰ ਸਿੰਘ ਭੁੱਲਾਰਾਈ ਨੇ ਜਾਰੀ ਸਾਂਝੇ ਬਿਆਨ ਵਿਚ ਮੌਜੂਦਾ ਪੰਥਕ ਸਥਿਤੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਅਮਰਜੀਤ ਸਿੰਘ ਚਾਵਲਾ ਮਾਮਲੇ ਦਾ ਜ਼ਿਕਰ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪੁਲਿਸ ਵਲੋਂ ਪਹਿਲਾਂ ਐਫ. ਆਈ.
ਪ
ਪਤਵਿੰਦਰ ਸਿੰਘ ਛਾਬੜਾ ਤੇ ਜਸਵੀਰ ਸਿੰਘ ਭੁੱਲਾਰਾਈ
22-09-2026
ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਫਗਵਾੜਾ ਸ਼ਹਿਰੀ ਪ੍ਰਧਾਨ ਪਤਵਿੰਦਰ ਸਿੰਘ ਛਾਬੜਾ ਅਤੇ ਦਿਹਾਤੀ ਪ੍ਰਧਾਨ ਜਸਵੀਰ ਸਿੰਘ ਭੁੱਲਾਰਾਈ ਨੇ ਜਾਰੀ ਸਾਂਝੇ ਬਿਆਨ ਵਿਚ ਮੌਜੂਦਾ ਪੰਥਕ ਸਥਿਤੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਅਮਰਜੀਤ ਸਿੰਘ ਚਾਵਲਾ ਮਾਮਲੇ ਦਾ ਜ਼ਿਕਰ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪੁਲਿਸ ਵਲੋਂ ਪਹਿਲਾਂ ਐਫ.ਆਈ.ਆਰ. ਦਰਜ ਕਰਨ ਵਿਚ ਦੇਰੀ ਕੀਤੀ ਗਈ ਅਤੇ ਇਸ ਤੋਂ ਬਾਅਦ ਚਾਵਲਾ ਨੂੰ ਗਿ੍ਫ਼ਤਾਰ ਕਰਨ ਦੀ ਬਜਾਏ ਵਿਦੇਸ਼ ਜਾਣ ਦਾ ਮੌਕਾ ਮਿਲ ਗਿਆ | ਉਨ੍ਹਾਂ ਦੋਸ਼ ਲਾਇਆ ਕਿ ਇਸ ਪੂਰੇ ਮਾਮਲੇ ਤੋਂ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਪੁਲਿਸ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ | ਛਾਬੜਾ ਅਤੇ ਭੁੱਲਾਰਾਈ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਮਾਮਲੇ ’ਤੇ ਕੋਈ ਪ੍ਰਤੀਕਿਰਿਆ ਨਾ ਦੇਣ ਅਤੇ ਬਾਦਲ ਦਲ ਦੇ ਪ੍ਰਧਾਨ ਸਮੇਤ ਸਮੁੱਚੀ ਲੀਡਰਸ਼ਿਪ ਵਲੋਂ ਚੁੱਪ ਧਾਰਨ ’ਤੇ ਵੀ ਸਵਾਲ ਚੁੱਕੇ |