21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਆਨੰਦ ਕਾਲਜ ਦਾ ਬੀ-ਵੋਕ ਚੌਥੇ ਸਮੈਸਟਰ ਤੇ ਡਿਗਰੀ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 21 ਸਤੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 22-09-2026
ਕਪੂਰਥਲਾ, 21 ਸਤੰਬਰ (ਵਿ.ਪ੍ਰ.)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਐਲਾਨਿਆ ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਬੀ-ਵੋਕ ਚੌਥੇ ਸਮੈਸਟਰ ਤੇ ਡਿਗਰੀ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਬੀ-ਵੋਕ ਚੌਥੇ ਸਮੈਸਟਰ ਦੀ ਵਿਦਿਆਰਥਣ ਨੇ 740 ਅੰਕ ਲੈ ਕੇ ਕਾਲਜ ਵਿਚੋਂ ਪਹਿਲਾ, ਹਰਕੀਰਤ ਤੇ ਰਾਹੁਲ ਨੇ 738 ਅੰਕ ਹਾਸਲ ਕਰਕੇ ਦੂਜਾ ਤੇ ਨਵਜੋਤ ਕੌਰ ਨੇ 736 ਅੰਕ ਹਾਸਲ ਕਰਕੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ਬੀ-ਵੋਕ ਦੀ ਡਿਗਰੀ ਵਿਚ 9.28 ਸੀ.ਜੀ.ਪੀ.ਏ. ਲੈ ਕੇ ਪਹਿਲਾ, ਅਰਸ਼ਪ੍ਰੀਤ ਕੌਰ ਨੇ 9.15 ਸੀ.ਜੀ.ਪੀ.ਏ. ਲੈ ਕੇ ਦੂਜਾ ਤੇ ਗੁਰਲੀਨ ਕੌਰ ਨੇ 9.10 ਸੀ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਸ਼ਾਨਦਾਰ ਨਤੀਜੇ ਲਈ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਾਲਜ ਦੇ ਬੀ-ਵੋਕ ਦੇ ਚੌਥੇ ਸਮੈਸਟਰ ਤੇ ਡਿਗਰੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਅਪਰਾਧੀਆਂ ਦੇ ਹੌਸਲੇ ਬੁਲੰਦ, ਪੁਲਿਸ ਤੇ ਆਮ ਲੋਕ ਵੀ ਸੁਰੱਖਿਅਤ ਨਹੀਂ-ਅਰੁਣ ਖੋਸਲਾ ਅਗਲੀ ਖ਼ਬਰ ਬੱਸ ਦੀ ਉਡੀਕ ਕਰ ਰਹੇ ਵਿਅਕਤੀ ਦੀ ਜੇਬ ਕੱਟ ਕੇ ਮੋਬਾਈਲ ਤੇ ਨਕਦੀ ਚੋਰੀ
Ad Position 24