ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ’ਚ ਗੁਰਮਤਿ ਸਮਾਗਮ
ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ਕਪੂਰਥਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਜਾਏ ਗਏ ਧਾਰਮਿਕ ਦੀਵਾਨ ’ਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਬਾਅਦ ਵਿਚ ਉੱਘੇ ਕਥਾਵਾਚਕ ਭਾਈ ਦਿਲਬਾਗ ਸਿੰਘ ਬਲੇਰ ਤੇ ਭਾਈ ਗੁਰਮੁਖ ਸਿੰਘ ਐਮ. ਏ.
ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ਕਪੂਰਥਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਜਾਏ ਗਏ ਧਾਰਮਿਕ ਦੀਵਾਨ ’ਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਬਾਅਦ ਵਿਚ ਉੱਘੇ ਕਥਾਵਾਚਕ ਭਾਈ ਦਿਲਬਾਗ ਸਿੰਘ ਬਲੇਰ ਤੇ ਭਾਈ ਗੁਰਮੁਖ ਸਿੰਘ ਐਮ.ਏ.ਤੇ ਭਾਈ ਅਵਤਾਰ ਸਿੰਘ ਦੂਲੋਵਾਲ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ| ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਾਲਿਆਂ ਨੇ ਬਾਬਾ ਬੁੱਢਾ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਕੇ ਗੁਰੂ ਵਾਲੀਆਂ ਬਣਨ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਗਿਆਨੀ ਗੁਰਦੀਪ ਸਿੰਘ ਕਾਹਨਪੁਰੀ ਤੇ ਜਥੇਦਾਰ ਜਤਿੰਦਰ ਸਿੰਘ ਤੁੜ ਵਲੋਂ ਨਿਭਾਈ ਗਈ | ਇਸ ਮੌਕੇ ਮੀਰੀ ਪੀਰੀ ਗਤਕਾ ਅਖਾੜੇ ਨਾਲ ਸਬੰਧਿਤ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ | ਇਸ ਮੌਕੇ ਗੁਰੂ ਘਰ ਵਲੋਂ ਬਾਬਾ ਅਮਰੀਕ ਸਿੰਘ ਖੁਖਰੈਣ ਨੇ ਬਾਬਾ ਹਰਜਿੰਦਰ ਸਿੰਘ ਸਪਰੋੜ ਥੇਹ ਹਜ਼ੂਰ ਸਾਹਿਬ ਵਾਲੇ, ਬਾਬਾ ਹਰਜੀਤ ਸਿੰਘ ਠੱਟਾ, ਬਾਬਾ ਬਲਬੀਰ ਸਿੰਘ ਰਾਜਸਥਾਨੀ ਤਰਨਾ ਦਲ, ਭਾਈ ਹੀਰਾ ਸਿੰਘ ਟਾਹਲੀ ਸਾਹਿਬ ਵਾਲੇ, ਭਾਈ ਸੁੱਖਾ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਸੀਨੀਅਰ ਅਕਾਲੀ ਆਗੂ ਜਥੇਦਾਰ ਦਵਿੰਦਰ ਸਿੰਘ ਢਪਈ ਤੋਂ ਇਲਾਵਾ ਕਵੀਸ਼ਰਾਂ ਤੇ ਕਥਾਵਾਚਕਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ | ਸਮਾਗਮ ਵਿਚ ਬਾਬਾ ਇੰਦਰ ਸਿੰਘ, ਸਾਬਕਾ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਭਾਈ ਕਰਮਜੀਤ ਸਿੰਘ, ਭਾਈ ਦਵਿੰਦਰ ਸਿੰਘ ਸੈਫਲਾਬਾਦ, ਭਾਈ ਮੰਗਲ ਸਿੰਘ ਸੈਫਲਾਬਾਦ, ਯਾਦਵਿੰਦਰ ਸਿੰਘ ਸਰਪੰਚ ਉੱਚਾ, ਗੁਰਿੰਦਰ ਸਿੰਘ ਗੋਗਾ ਉੱਚਾ ਇੰਦਰਜੀਤ ਸਿੰਘ ਮਿਆਣੀ, ਨੰਬਰਦਾਰ ਸਤਨਾਮ ਸਿੰਘ ਸੈਫਲਾਬਾਦ, ਸਰਪੰਚ ਸੁਖਵਿੰਦਰ ਸਿੰਘ ਬਲੇਰਖਾਨਪੁਰ, ਸੁਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੋਪੀ ਯੂ.ਕੇ., ਮਹੰਤਾ ਸਿੰਘ, ਦਵਿੰਦਰ ਸਿੰਘ ਢਪਈ, ਧਰਮ ਸਿੰਘ ਰੰਧਾਵਾ, ਨਿਰੰਜਣ ਸਿੰਘ, ਹਰਦਿਆਲ ਸਿੰਘ ਰੰਧਾਵਾ ਆਦਿ ਹਾਜ਼ਰ ਸਨ |