23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ ਅੱਜ

ਕਪੂਰਥਲਾ, 22 ਸਤੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 23-09-2026
ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਇੰਡੀਅਨ ਰੇਲਵੇ ਇੰਪਲਾਈਜ਼ ਫੈੱਡਰੇਸ਼ਨ ਦੇ ਸੱਦੇ ‘ਤੇ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਰੇਲਵੇ ਕਰਮਚਾਰੀਆਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 23 ਸਤੰਬਰ ਨੂੰ ਸਵੇਰੇ 7:30 ਵਜੇ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਦੱਸਿਆ ਕਿ ਅੱਜ ਇਨ੍ਹਾਂ ਮੰਗਾਂ ਸਬੰਧੀ ਯੂਨੀਅਨ ਵਲੋਂ ਵੱਡੇ ਪੱਧਰ ਆਰ.ਸੀ.ਐਫ. ਪੰਫਲੇਟ ਵੰਡੇ ਗਏ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਦੇ ਮੁਲਾਜ਼ਮਾਂ ਦੀ ਮੰਗ ਹੈ ਕਿ ਭਾਰਤੀ ਰੇਲਵੇ ਵਿਚ ਪਈਆਂ ਲੱਖਾਂ ਖਾਲੀ ਅਸਾਮੀਆਂ ‘ਤੇ ਨਿਯਮਤ ਭਰਤੀ ਕੀਤੀ ਜਾਵੇ, ਰੇਲਵੇ ਦੇ ਨਿੱਜੀਕਰਨ, ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ, ਸਿੱਧੇ ਵਿਦੇਸ਼ ਨਿਵੇਸ਼, ਠੇਕੇਦਾਰੀ ਤੇ ਆਊਟ ਸੋਰਸਿੰਗ ‘ਤੇ ਤੁਰੰਤ ਰੋਕ ਲਗਾਈ ਜਾਵੇ, ਚਾਰ ਕਿਰਤ ਕੋਡ ਰੱਦ ਕੀਤੇ ਜਾਣ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ | ਉਨ੍ਹਾਂ ਮੁਲਾਜ਼ਮਾਂ ਨੂੰ ਇਸ ਰੋਸ ਵਿਖਾਵੇ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀਜ਼ ਦੇ ਮੈਂਬਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ’ਚ ਗੁਰਮਤਿ ਸਮਾਗਮ
Ad Position 24