23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਵਿੱਤ ਮੰਤਰੀ ਚੀਮਾ ਖ਼ਿਲਾਫ਼ ਕੇਸ ਦਰਜ ਹੋਵੇ-ਵਿਧਾਇਕ ਧਾਲੀਵਾਲ ਕਾਂਗਰਸੀਆਂ ਵਲੋਂ ਧਰਨਾ ਲਗਾ ਕੇ ਕੀਤੀ ਕਾਰਵਾਈ ਦੀ ਮੰਗ

ਫਗਵਾੜਾ, 22 ਸਤੰਬਰ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਵਿਖੇ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ’ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਤੁਰੰਤ ਕੇਸ ਦਰਜ ਕਰਕੇ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ’ਚ ਟਾਊਨ ਹਾਲ ਪਾਰਕ ਵਿਖੇ ਧਰਨਾ ਲਗਾਇਆ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਉਪਰੰਤ ਡੀ. ਜੀ.

Ad Position 21
No active advertisement
ਅਜੀਤ ਡੈਸਕ 23-09-2026
ਫਗਵਾੜਾ, 22 ਸਤੰਬਰ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਵਿਖੇ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ’ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਤੁਰੰਤ ਕੇਸ ਦਰਜ ਕਰਕੇ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ’ਚ ਟਾਊਨ ਹਾਲ ਪਾਰਕ ਵਿਖੇ ਧਰਨਾ ਲਗਾਇਆ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਉਪਰੰਤ ਡੀ.ਜੀ.ਪੀ. ਪੰਜਾਬ ਦੇ ਨਾਮ ਐੱਸ.ਪੀ. ਮੇਜਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਚੀਮਾ ਦੇ ਹਲਕਾ ਦਿੜ੍ਹਬਾ ਇਲਾਕੇ ਦੇ ਵਸਨੀਕ ਦਲਿਤ ਗੁਲਜ਼ਾਰ ਸਿੰਘ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਨੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ’ਚ ਪੰਜ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਪਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਂਅ ਐਫ.ਆਈ.ਆਰ. ‘ਚ ਦਰਜ ਕਰਨ ਤੋਂ ਗੁਰੇਜ਼ ਕੀਤਾ ਗਿਆ ਹੈ | ਕਾਂਗਰਸ ਨੇ ਸੁਆਲ ਉਠਾਇਆ ਕਿ ਜੇਕਰ ਮਿ੍ਤਕ ਨੇ ਆਪਣੀ ਮੌਤ ਤੋਂ ਪਹਿਲਾਂ ਦਿੱਤੇ ਬਿਆਨ ‘ਚ ਕਿਸੇ ਵਿਅਕਤੀ ਨੂੰ ਆਪਣੀ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਦੱਸਿਆ ਹੈ ਤਾਂ ਉਸ ਪੱਖ ਦੀ ਵੀ ਕਾਨੂੰਨ ਅਨੁਸਾਰ ਜਾਂਚ ਕਿਉਂ ਨਾ ਕੀਤੀ ਜਾਵੇ | ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜੇਕਰ ਜਾਂਚ ਦੌਰਾਨ ਚੀਮਾ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ | ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਮਾਮਲੇ ‘ਚ ਕਾਂਗਰਸ ਵੱਲੋਂ ਲਗਾਤਾਰ ਵਿੱਤ ਮੰਤਰੀ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ | ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਵੀ ਪਟੀਸ਼ਨ ‘ਤੇ ਸੁਣਵਾਈ ਹੋ ਚੁੱਕੀ ਹੈ ਤੇ ਅਦਾਲਤ ਨੇ ਸਰਕਾਰ ਤੋਂ ਮਾਮਲੇ ਦੀ ਸਥਿਤੀ ਬਾਰੇ ਰਿਪੋਰਟ ਮੰਗੀ ਹੈ | ਇਸ ਮੌਕੇ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਗੁਰਜੀਤ ਵਾਲੀਆ, ਗੁਰਦਿਆਲ ਸਿੰਘ ਭੁੱਲਾਰਾਈ, ਸੰਜੀਵ ਬੁੱਗਾ, ਜਤਿੰਦਰ ਵਰਮਾਨੀ, ਵਿਨੋਦ ਵਰਮਾਨੀ, ਪਰਮਜੀਤ ਧਰਮਕੋਟ, ਹਨੀ ਧਾਲੀਵਾਲ ਸ਼ਹਿਰੀ ਤੇ ਦਿਹਾਤੀ ਦੇ ਸਮੂਹ ਕਾਂਗਰਸੀ ਵਰਕਰ, ਸਮਰਥਕ, ਐਸ.ਸੀ. ਵਿੰਗ, ਮਹਿਲਾ ਵਿੰਗ ਓ.ਬੀ.ਸੀ. ਵਿੰਗ ਅਤੇ ਯੂਥ ਕਾਂਗਰਸ ਦੇ ਆਗੂ, ਪਿੰਡ ਦੇ ਸਰਪੰਚ, ਪੰਚ, ਨੰਬਰਦਾਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਬੈਂਕ ਜਾ ਰਹੇ ਵਿਅਕਤੀ ਕੋਲੋਂ ਦਾਤਰ ਦੀ ਨੋਕ ’ਤੇ 3 ਹਜ਼ਾਰ ਰੁਪਏ ਖੋਹ ਕੇ ਲੁਟੇਰੇ ਫ਼ਰਾਰ ਅਗਲੀ ਖ਼ਬਰ ਭੁਲੱਥ ’ਚ ਬੇਖ਼ੌਫ਼ ਸ਼ਰਾਰਤੀ ਅਨਸਰਾਂ ਨੇ ਰਾਤੋ-ਰਾਤ ਤਿੰਨ ਕਾਰਾਂ ਦੇ ਤੋੜੇ ਸ਼ੀਸ਼ੇ ਸੁਰਿੰਦਰ ਸਿੰਘ ਸੁੰਨੜ ਵਲੋਂ ਸੰਤ ਹ...
Ad Position 24