23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਬੋਧਿਕ ਸੰਪਦਾ ਅਧਿਕਾਰਾਂ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਲੈਕਚਰ ਡੀਨ ਰਿਸਰਚ ਡਾ. ਨਵਲੀਨ ਮੁਲਤਾਨੀ ਨੇ ਵਿਦਿਆਰਥੀਆਂ ਨੂੰ ਦਿੱਤੀ ਖੋਜ ਭਰਪੂਰ ਜਾਣਕਾਰੀ

ਕਪੂਰਥਲਾ, 22 ਸਤੰਬਰ (ਅਮਰਜੀਤ ਸਿੰਘ ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਬੋਧਿਕ ਸੰਪਦਾ ਅਧਿਕਾਰਾਂ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ. ਨਵਲੀਨ ਮੁਲਤਾਨੀ ਡੀਨ ਰਿਸਰਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਡਾ.

Ad Position 21
No active advertisement
ਅਜੀਤ ਡੈਸਕ 23-09-2026
ਕਪੂਰਥਲਾ, 22 ਸਤੰਬਰ (ਅਮਰਜੀਤ ਸਿੰਘ ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਬੋਧਿਕ ਸੰਪਦਾ ਅਧਿਕਾਰਾਂ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ. ਨਵਲੀਨ ਮੁਲਤਾਨੀ ਡੀਨ ਰਿਸਰਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਡਾ. ਨਵਲੀਨ ਮੁਲਤਾਨੀ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਬੌਧਿਕ ਸੰਪਦਾ ਅਧਿਕਾਰਾਂ ਦੀ ਮਹੱਤਤਾ ਅਤੇ ਅਜੋਕੇ ਗਿਆਨ ਆਧਾਰਤ ਸਮਾਜ ਵਿਚ ਇਸਦੀ ਭੂਮਿਕਾ ਬਾਰੇ ਚਾਨਣਾ ਪਾਇਆ | ਉਨ੍ਹਾਂ ਪੇਟੈਂਟ, ਕਾਪੀ ਰਾਈਟ, ਟਰੇਡ ਮਾਰਕ, ਇੰਡਸਟਰੀਅਲ ਡਿਜ਼ਾਈਨ ਅਤੇ ਜਿਓਗ੍ਰਾਫੀਕਲ ਇੰਡੀਕੇਸ਼ਨ ਸਮੇਤ ਬੌਧਿਕ ਸੰਪਦਾ ਦੇ ਵੱਖ-ਵੱਖ ਰੂਪਾਂ ਸਬੰਧੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਾਣਕਾਰੀ ਦਿੱਤੀ | ਡਾ. ਮੁਲਤਾਨੀ ਨੇ ਕਿਹਾ ਕਿ ਖੋਜ, ਨਵੀਨਤਾ, ਰਚਨਾਤਮਿਕਤਾ ਅਤੇ ਨਵੀਂ ਤਕਨੀਕੀ ਸੋਚ ਕਿਸੇ ਵੀ ਗਿਆਨ ਆਧਾਰਤ ਅਰਥ ਵਿਵਸਥਾ ਦੀ ਮਜ਼ਬੂਤ ਨਹੀਂ ਹੈ | ਇਸ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਖੋਜਾਰਥੀਆਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਉਨ੍ਹਾਂ ਦੀ ਨਵੀਂ ਖੋਜ, ਵਿਚਾਰ, ਰਚਨਾ ਤੇ ਤਕਨੀਕੀ ਨਵੀਨਤਾ ਨੂੰ ਕਾਨੂੰਨ ਸੁਰੱਖਿਆ ਕਿਵੇਂ ਪ੍ਰਦਾਨ ਕੀਤੀ ਜਾ ਸਕਦੀ ਹੈ | ਉਨ੍ਹਾਂ ਨੇ ਪੇਟੈਂਟ ਪ੍ਰਾਪਤ ਕਰਨ ਦੀ ਪ੍ਰਕਿਰਿਆ, ਕਾਪੀ ਰਾਈਟ ਦੀ ਸੁਰੱਖਿਆ, ਟਰੇਡ ਮਾਰਕ ਦੀ ਮਹੱਤਤਾ ਅਤੇ ਬੌਧਿਕ ਸੰਪਦਾ ਦੀ ਉਲੰਘਣਾ ਨਾਲ ਸਬੰਧਿਤ ਪੱਖਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਵਿਚ ਮੌਲਿਕ ਸੋਚ, ਖੋਜ ਰੁਚੀ ਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ | ਇਸ ਮੌਕੇ ਰਿਜਨਲ ਸੈਂਟਰ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਡਾ. ਨਵਨੀਤ ਮੁਲਤਾਨੀ ਅਤੇ ਅਧਿਆਪਕਾਂ ਸਮੇਤ ਵਿਦਿਆਰਥੀਆਂ ਦਾ ਇਸ ਸਮਾਗਮ ਸਬੰਧੀ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਕਾਲਜ ਪਿ੍ੰਸੀਪਲ ਡਾ. ਢਿੱਲੋਂ ਵਲੋਂ ਰਿਸੋਰਸ ਪਰਸਨ ਡਾ. ਨਵਲੀਨ ਮੁਲਤਾਨੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਮੰਚ ਦਾ ਸੰਚਾਲਨ ਪ੍ਰੋ. ਦਮਨਜੀਤ ਕੌਰ ਨੇ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਪਿਸਤੌਲ, 2 ਜ਼ਿੰਦਾ ਕਾਰਤੂਸ ਤੇ 200 ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ ਅਗਲੀ ਖ਼ਬਰ ਸਰਕਾਰ ਦੇ ਵਿਕਾਸ ਦਾਅਵਿਆਂ ’ਤੇ ਸਵਾਲ, ਮਾਡਲ ਟਾਊਨ ਵਾਸੀਆਂ ਨੇ ਆਪਣੇ ਖ਼ਰਚੇ ’ਤੇ ਬਣਵਾਈ ਸੜਕ
Ad Position 24