23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਿਆਂ ਵਿਰੁੱਧ ਭਾਜਪਾ ਦੀ ਯਾਤਰਾ 28 ਨੂੰ ਨਡਾਲਾ ਪੁੱਜੇਗੀ

ਸੁਲਤਾਨਪੁਰ ਲੋਧੀ, 22 ਸਤੰਬਰ (ਨਰੇਸ਼ ਹੈਪੀ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਾਕੇਸ਼ ਕੁਮਾਰ ਨੀਟੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਕਪੂਰਥਲਾ ਦੇ ਭਾਜਪਾ ਪ੍ਰਧਾਨ ਚੇਤਨ ਸੂਰੀ ਉਚੇਚੇ ਤੌਰ ‘ਤੇ ਪੁੱਜੇ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ 18 ਸਤੰਬਰ ਤੋਂ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਅਗਵਾਈ ਹੇਠ ਨਸ਼ਾ ਭਜਾਓ, ਪੰਜਾਬ ਬਚਾਓ ਯਾਤਰਾ ਸ਼ੁਰੂ ਕਰ ਦਿੱਤੀ ਗਈ ਹੈ ਜੋ 27 ਸਤੰਬਰ ਨੂੰ ਸੁਲਤਾਨਪੁਰ ਲੋਧੀ ਸ਼ਾਮ ਨੂੰ ਪੁੱਜੇਗੀ ਅਤੇ 28 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ ਪੁਰਾਣਾ ਹਸਪਤਾਲ, ਪੁੱਡਾ ਗਰਾੳਾੂਡ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਿਤ ਹੋਈ ਹੈ ਕਿਉਂਕਿ ਪੰਜਾਬ ਵਿਚ ਅਮਨ ਕਾਨੂੰਨ ਨਾਮ ਦੀ ਕੋਈ ਵੀ ਚੀਜ਼ ਨਹੀਂ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਠੱਪ ਹੋ ਗਈ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਯਾਤਰਾ ਦਾ ਹਿੱਸਾ ਬਣਨ | ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਹੋਵੇਗੀ ਅਤੇ ਪੰਜਾਬ ਨਸ਼ਾ ਮੁਕਤ ਹੋਵੇਗਾ | ਸੁਲਤਾਨਪੁਰ ਲੋਧੀ ਪੁੱਜਣ ਤੇ ਰਕੇਸ਼ ਕੁਮਾਰ ਨੀਟੂ ਹਲਕਾ ਇੰਚਾਰਜ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦਾ ਭਰਵਾਂ ਸਵਾਗਤ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਨੇ ਹਲਕੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ 28 ਸਤੰਬਰ ਨੂੰ ਸੁਲਤਾਨਪੁਰ ਤੋਂ ਕੱਢੀ ਜਾ ਰਹੀ ਨਸ਼ਾ ਭਜਾਓ ਪੰਜਾਬ ਬਚਾਓ ਯਾਤਰਾ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ | ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਰਕੇਸ਼ ਪੁਰੀ, ਚਤਰ ਸਿੰਘ ਜੋਸਨ, ਅਸ਼ਵਨੀ ਸ਼ਰਮਾ, ਅਸ਼ੋਕ ਕਨੌਜੀਆ ਪ੍ਰਧਾਨ, ਰਵਿੰਦਰ ਜੈਨ, ਰਜਿੰਦਰ ਕੁਮਾਰ ਅਰੋੜਾ, ਮੁਕੇਸ਼ ਧੀਰ, ਜ਼ਿਲ੍ਹਾ ਮੀਤ ਪ੍ਰਧਾਨ ਅਜੇ ਸ਼ੰਕਰ ਜੋਸ਼ੀ, ਪ੍ਰੇਮ ਭਗਤ, ਜਸਪਾਲ ਸਿੰਘ ਰਿੰਕੂ, ਸਰਬਜੀਤ ਕੌਰ ਜ਼ਿਲ੍ਹਾ ਮੀਤ ਪ੍ਰਧਾਨ ਮਹਿਲਾ ਮੋਰਚਾ, ਰੇਖਾ ਆਦਿ ਵੀ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 23-09-2026

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਨਾ ਸ਼ੁਰੂ ਹੋਣ ਕਰਕੇ ਕਿਸਾਨਾਂ ਦੀ ਹੋ ਰਹੀ ਅੰਨ੍ਹੀ ਲੁੱਟ, ਕਿਸਾਨ ਪ੍ਰੇਸ਼ਾਨ-ਕਿਸਾਨ ਆਗੂ ਝੋਨੇ... ਅਗਲੀ ਖ਼ਬਰ ਮਾਰਕੀਟ ਕਮੇਟੀ ਭੁਲੱਥ ਦੇ ਨਵਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਦੀ ਤਾਜਪੋਸ਼ੀ ਸਮਾਗਮ 25 ਨੂੰ
Ad Position 24