23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਝੋਨੇ ਦੀ ਸਰਕਾਰੀ ਖ਼ਰੀਦ ਨਾ ਸ਼ੁਰੂ ਹੋਣ ਕਰਕੇ ਕਿਸਾਨਾਂ ਦੀ ਹੋ ਰਹੀ ਅੰਨ੍ਹੀ ਲੁੱਟ, ਕਿਸਾਨ ਪ੍ਰੇਸ਼ਾਨ-ਕਿਸਾਨ ਆਗੂ ਝੋਨੇ ਦੀ ਸਰਕਾਰੀ ਖ਼ਰੀਦ ਇਕ ਅਕਤੂਬਰ ਤੋਂ ਸ਼ੁਰੂ ਹੋਵੇਗੀ-ਜਸਜੀਤ ਕੌਰ ਡੀ.ਐਫ.ਐਸ.ਸੀ.

ਹੁਸੈਨਪੁਰ, 22 ਸਤੰਬਰ (ਤਰਲੋਚਨ ਸਿੰਘ ਸੋਢੀ)-ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਤਿਆਰ ਹੋਣ ਉਪਰੰਤ ਕਿਸਾਨ ਮੰਡੀਆਂ ਵਿਚ ਲਿਆਉਣ ਲਈ ਤਿਆਰ ਅਤੇ ਲਿਆ ਵੀ ਰਹੇ ਹਨ ਪਰ ਸਰਕਾਰੀ ਖ਼ਰੀਦ ਨਾ ਹੋਣ ਕਰਕੇ ਜਿੱਥੇ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ, ਉੱਥੇ ਕਿਸਾਨਾਂ ਨੂੰ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਰਦੂਲ ਸਿੰਘ ਸਰਪੰਚ ਸਿਆਲ, ਕਿਸਾਨ ਯੂਨੀਅਨ ਦੇ ਆਗੂ ਸਤਨਾਮ ਸਿੰਘ ਸੋਢੀ ਖੈੜਾ, ਖ਼ਾਲਸਾ ਮਾਰਬਲ ਹਾਊਸ ਆਰ. ਸੀ.

Ad Position 21
No active advertisement
ਅਜੀਤ ਡੈਸਕ 23-09-2026
ਹੁਸੈਨਪੁਰ, 22 ਸਤੰਬਰ (ਤਰਲੋਚਨ ਸਿੰਘ ਸੋਢੀ)-ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਤਿਆਰ ਹੋਣ ਉਪਰੰਤ ਕਿਸਾਨ ਮੰਡੀਆਂ ਵਿਚ ਲਿਆਉਣ ਲਈ ਤਿਆਰ ਅਤੇ ਲਿਆ ਵੀ ਰਹੇ ਹਨ ਪਰ ਸਰਕਾਰੀ ਖ਼ਰੀਦ ਨਾ ਹੋਣ ਕਰਕੇ ਜਿੱਥੇ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ, ਉੱਥੇ ਕਿਸਾਨਾਂ ਨੂੰ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਰਦੂਲ ਸਿੰਘ ਸਰਪੰਚ ਸਿਆਲ, ਕਿਸਾਨ ਯੂਨੀਅਨ ਦੇ ਆਗੂ ਸਤਨਾਮ ਸਿੰਘ ਸੋਢੀ ਖੈੜਾ, ਖ਼ਾਲਸਾ ਮਾਰਬਲ ਹਾਊਸ ਆਰ.ਸੀ.ਐਫ਼. ਦੇ ਐਮ.ਡੀ. ਸੁਖਬੀਰ ਸਿੰਘ ਖ਼ਾਲਸਾ, ਉੱਘੇ ਸਮਾਜ ਸੇਵਕ ਅਤੇ ਕਿਸਾਨ ਆਗੂ ਨਿਰਮਲ ਸਿੰਘ ਦਦਰਾਲ, ਸਮਾਜਸੇਵੀ ਗੁਰਮੇਲ ਸਿੰਘ ਚਾਹਲ ਪ੍ਰਧਾਨ ਤੇ ਬਾਬਾ ਬੀਰ ਸਿੰਘ ਇੰਟਰਪਰਾਈਜ਼ ਆਰ.ਸੀ.ਐਫ਼. ਦੇ ਐਮ.ਡੀ. ਗੁਰਦਿਆਲ ਸਿੰਘ ਠੱਟਾ ਨੇ ਦੱਸਿਆ ਕਿ ਸਰਕਾਰ ਵੱਲੋਂ ਅਜੇ ਸਰਕਾਰੀ ਖ਼ਰੀਦ ਸ਼ੁਰੂ ਨਾ ਕਰਨ ਕਰਕੇ ਅਤੇ ਕਿਸਾਨਾਂ ਵੱਲੋਂ ਬੀਜਿਆ ਗਿਆ ਝੋਨਾ ਤਿਆਰ ਹੋਣ ਕਾਰਨ ਕਿਸਾਨਾਂ ਨੂੰ ਵੱਢ ਕੇ ਮੰਡੀਆਂ ਵਿਚ ਲਿਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਪਰ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਸਰਕਾਰੀ ਰੇਟ 2461 ਦੀ ਜਗ੍ਹਾ ਪ੍ਰਾਈਵੇਟ ਖਰੀਦਦਾਰਾਂ ਵਲੋਂ 1700 ਤੋਂ ਲੈ ਕੇ 2000 ਰੁਪਏ ਤੱਕ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਦੌਰਾਨ ਉਕਤ ਕਿਸਾਨ ਆਗੂਆਂ ਅਤੇ ਇਲਾਕੇ ਭਰ ਦੇ ਕਿਸਾਨਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਕੇ ਕਿਸਾਨਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਰੋਕਿਆ ਜਾ ਸਕੇ ਅਤੇ ਕਿਸਾਨਾਂ ਨੂੰ ਝੋਨੇ ਦਾ ਪੂਰਾ ਮੁੱਲ ਪ੍ਰਾਪਤ ਹੋ ਸਕੇ | ਇਸ ਸਬੰਧੀ ਜਦੋਂ ਜਸਜੀਤ ਕੌਰ ਡੀ.ਐਫ.ਐਸ.ਸੀ. ਕਪੂਰਥਲਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ ਇਕ ਅਕਤੂਬਰ ਨੂੰ ਸ਼ੁਰੂ ਹੋ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਵਿਚ ਮਿਡ-ਡੇ-ਮੀਲ ਦੀ ਰਾਸ਼ੀ ਜਲਦ ਨਾ ਭੇਜੀ ਤਾਂ ਇੱਕ ਹਫ਼ਤੇ ਬਾਅਦ ਇਸ ਦਾ ਬਾਈਕਾਟ ਹੋਵੇਗਾ-ਜੀ.ਟੀ.ਯੂ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਭਾਜਪਾ ਦੀ ਯਾਤਰਾ 28 ਨੂੰ ਨਡਾਲਾ ਪੁੱਜੇਗੀ
Ad Position 24