ਫਾਸ਼ੀ ਹਮਲਿਆਂ ਖ਼ਿਲਾਫ਼ 26 ਦੀ ਮੋਗਾ ਰੈਲੀ ਦਾ ਸੁਨੇਹਾ ਦੇਣ ਲਈ ਪਿੰਡ ਬੂਲੇਵਾਲ ’ਚ ਕੱਢੀ ਜਾਗੋ
ਨਡਾਲਾ, 22 ਸਤੰਬਰ (ਰਘਬਿੰਦਰ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵੱਲੋਂ ਭਾਜਪਾ-ਆਰ. ਐਸ.
ਨਡਾਲਾ, 22 ਸਤੰਬਰ (ਰਘਬਿੰਦਰ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵੱਲੋਂ ਭਾਜਪਾ-ਆਰ.ਐਸ.ਐਸ. ਦੇ ਫਾਸ਼ੀ ਹਮਲਿਆਂ ਖ਼ਿਲਾਫ਼ 26 ਸਤੰਬਰ ਨੂੰ ਦਾਣਾ ਮੰਡੀ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਤਿਆਰੀ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪਿੰਡ ਬੂਲੇਵਾਲ ਅਤੇ ਪਸੀਏਵਾਲ ਵਿਖੇ ਜਾਗੋ ਕੱਢੀ ਗਈ | ਇਸ ਮੌਕੇ ਕਿਰਤੀਆਂ ਕਾਮਿਆਂ ਨੂੰ ਰੈਲੀ ਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਯੂਥ ਵਿੰਗ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਭਾਜਪਾ-ਆਰ.ਐਸ.ਐਸ. ਦੀ ਮੋਦੀ ਸਰਕਾਰ ਦੇਸ਼ ਦਾ ਸੰਵਿਧਾਨ ਅਤੇ ਜਮਹੂਰੀਅਤ ਖ਼ਤਮ ਕਰਕੇ ਦੇਸ਼ ਵਿਚ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ | ਉਨ੍ਹਾਂ ਮੋਗਾ ਰੈਲੀ ਵਿਚ ਮਿਹਨਤੀ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ |ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਤਹਿਸੀਲ ਆਗੂ ਅਮਰੀਕ ਸਿੰਘ ਬੂਲੇਵਾਲ ਆਦਿ ਨੇ ਵੀ ਸੰਬੋਧਨ ਕੀਤਾ |