22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕਾ ਇੰਦਰਜੀਤ ਕੌਰ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਨਕੋਦਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ

ਨਕੋਦਰ, 22 ਸਤੰਬਰ (ਗੁਰਵਿੰਦਰ ਸਿੰਘ)-‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਨਕੋਦਰ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਯੋਜਨਾਵਾਂ ਤੋਂ ਜਾਣੂ ਕਰਵਾਇਆ। ਵਿਧਾਇਕਾ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਪੱਖੀ ਫੈਸਲਿਆਂ ਅਤੇ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਨਕੋਦਰ, 22 ਸਤੰਬਰ (ਗੁਰਵਿੰਦਰ ਸਿੰਘ)-‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਨਕੋਦਰ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਯੋਜਨਾਵਾਂ ਤੋਂ ਜਾਣੂ ਕਰਵਾਇਆ। ਵਿਧਾਇਕਾ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਪੱਖੀ ਫੈਸਲਿਆਂ ਅਤੇ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੇ ਜ਼ਰੂਰੀ ਸੇਵਾਵਾਂ ’ਤੇ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਘਟਾਇਆ ਹੈ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਸਦਕਾ ਇੱਕ ਆਮ ਪਰਿਵਾਰ ਨੂੰ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਹਲਕਾ ਭੁਲੱਥ ਡੱਲੇਵਾਲ ਦੀ ਮੀਟਿੰਗ ਅਗਲੀ ਖ਼ਬਰ ਮੋਰੋਂ ਵਿਖੇ ਕਰਵਾਇਆ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ
Ad Position 24