24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੈਨਸ਼ਨਰਾਂ ਨਾਲ ਦੋਹਰੇ ਮਾਪਦੰਡ ਕਿਉਂ-ਕੋਹਲੀ

ਸੁਲਤਾਨਪੁਰ ਲੋਧੀ, 23 ਸਤੰਬਰ (ਨਰੇਸ਼ ਹੈਪੀ)-ਮਾਸਟਰ ਕੇਡਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਨਰੇਸ਼ ਕੋਹਲੀ, ਮਾਸਟਰ ਸੰਦੀਪ ਦੁਰਗਾਪੁਰ ਅਤੇ ਮਾਸਟਰ ਗਣੇਸ਼ ਭਗਤ ਜਲੰਧਰ ਨੇ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਸਬੰਧੀ ਨੀਤੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੇਵਾ ਮੁਕਤ ਮੁਲਾਜ਼ਮਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੋਹਰਾ ਮਾਪਦੰਡ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਡੀ. ਏ.

Ad Position 21
No active advertisement
ਅਜੀਤ ਡੈਸਕ 24-09-2026
ਸੁਲਤਾਨਪੁਰ ਲੋਧੀ, 23 ਸਤੰਬਰ (ਨਰੇਸ਼ ਹੈਪੀ)-ਮਾਸਟਰ ਕੇਡਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਨਰੇਸ਼ ਕੋਹਲੀ, ਮਾਸਟਰ ਸੰਦੀਪ ਦੁਰਗਾਪੁਰ ਅਤੇ ਮਾਸਟਰ ਗਣੇਸ਼ ਭਗਤ ਜਲੰਧਰ ਨੇ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਸਬੰਧੀ ਨੀਤੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੇਵਾ ਮੁਕਤ ਮੁਲਾਜ਼ਮਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੋਹਰਾ ਮਾਪਦੰਡ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਡੀ.ਏ., ਬਕਾਇਆ ਰਕਮਾਂ ਅਤੇ ਹੋਰ ਵਿੱਤੀ ਲਾਭਾਂ ਸਬੰਧੀ ਸਥਿਤੀ ਸਪਸ਼ਟ ਕੀਤੀ ਜਾਵੇ ਅਤੇ ਜਿਹੜੇ ਲਾਭ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ ਹਨ, ਉਨ੍ਹਾਂ ਸਬੰਧੀ ਪੈਨਸ਼ਨਰਾਂ ਨਾਲ ਵੀ ਨਿਆਂਪੂਰਨ ਅਤੇ ਸਪਸ਼ਟ ਨੀਤੀ ਅਪਣਾਈ ਜਾਵੇ | ਮਾਸਟਰ ਨਰੇਸ਼ ਕੋਹਲੀ ਨੇ ਕਿਹਾ ਕਿ ਜੇ ਪੈਨਸ਼ਨਰਾਂ ਦੇ ਜਾਇਜ਼ ਹੱਕਾਂ ਸਬੰਧੀ ਸਰਕਾਰ ਵੱਲੋਂ ਠੋਸ ਕਦਮ ਨਾ ਚੁੱਕੇ ਗਏ ਤਾਂ ਜਥੇਬੰਦੀ ਵੱਲੋਂ ਪੈਨਸ਼ਨਰਾਂ ਦੇ ਹੱਕ ਵਿਚ ਆਵਾਜ਼ ਹੋਰ ਵੀ ਬੁਲੰਦ ਕੀਤੀ ਜਾਵੇਗੀ | ਤਾਜ਼ਾ ਜਾਣਕਾਰੀ ਮੁਤਾਬਿਕ ਸਰਕਾਰ ਨੇ 8% ਡੀ.ਏ. ਵਾਧੇ ਨੂੰ ਦੋ 4% ਕਿਸ਼ਤਾਂ ਵਿਚ ਦੇਣ ਅਤੇ ਇਸ ਨੂੰ ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਲਜਿੰਦਰ ਸਿੰਘ ਠੇਕੇਦਾਰ ਬਣੇ ਸ਼੍ਰੋਮਣੀ ਅਕਾਲੀ ਦਲ ਦੀ 31 ਮੈਂਬਰੀ ਸੂਬਾ ਡੈਲੀਗੇਸ਼ਨ ਕਮੇਟੀ ਦੇ ਮੈਂਬਰ ਅਗਲੀ ਖ਼ਬਰ ਹਨੇਰਾ ਹੁੰਦਿਆਂ ਹੀ ਭੁਲੱਥ ਪੁਲਿਸ ਉੱਤਰੀ ਸੜਕਾਂ ’ਤੇ, ਰਾਤ ਦੀ ਗਸ਼ਤ ਵਿਚ ਕੀਤਾ ਵਾਧਾ ਸ਼ਰਾਰਤੀ ਅਨਸਰਾਂ ’ਤੇ ਰਹੇਗੀ ਪੁ...
Ad Position 24