24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਿਆਸੀ ਪਾਰਟੀਆਂ ਦੇ ਨੁਮਾਇੰਦੇ ਤਰਕਸੰਗਤ ਖਾਮੀ ਵਾਲੀ ਸ਼੍ਰੇਣੀ ਦੇ ਵੋਟਰਾਂ ਦੇ ਲੋੜੀਂਦੇ ਦਸਤਾਵੇਜ਼ 30 ਤੱਕ ਜਮ੍ਹਾਂ ਕਰਵਾਉਣ-ਅਕਾਸ਼ ਬਾਂਸਲ ਸਰਕਾਰੀ ਕਾਲਜ ਵਿਖੇ ਲੇਖਕ ਪਾਸ਼ ਤੇ ਰੰਗਕਰਮੀ ਗੁਰਸ਼ਰਨ ਸਿੰਘ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਏ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ)-ਸਿਆਸੀ ਪਾਰਟੀਆਂ ਦੇ ਨੁਮਾਇੰਦੇ ਆਪਣੇ ਪਾਰਟੀ ਵਰਕਰਾਂ ਅਤੇ ਬੂਥ ਲੈਵਲ ਏਜੰਟਾਂ (ਬੀ. ਐਲ.

Ad Position 21
No active advertisement
ਅਜੀਤ ਡੈਸਕ 24-09-2026
ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ)-ਸਿਆਸੀ ਪਾਰਟੀਆਂ ਦੇ ਨੁਮਾਇੰਦੇ ਆਪਣੇ ਪਾਰਟੀ ਵਰਕਰਾਂ ਅਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਰਾਹੀਂ ਤੇ ਤਰਕਸੰਗਤ ਖਾਮੀਆਂ ਵਾਲੀ ਸ਼ੇ੍ਰਣੀ ਵਿਚ ਆਉਂਦੇ ਉਨ੍ਹਾਂ ਦੇ ਵੋਟਰਾਂ ਵਲੋਂ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਣ ਵਿਚ ਪੂਰਾ ਸਹਿਯੋਗ ਦੇਣ, ਜਿਨ੍ਹਾਂ ਨੇ ਅਜੇ ਤੱਕ ਬੀ.ਐਲ.ਓਜ਼ ਤੇ ਚੋਣ ਰਜਿਸਟਰੇਸ਼ਨ ਅਫ਼ਸਰਾਂ ਕੋਲ ਲੋੜੀਂਦੇ ਦਸਤਾਵੇਜ਼ ਜਮਾਂ ਨਹੀਂ ਕਰਵਾਏ | ਇਹ ਗੱਲ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਾਂਸਲ ਨੇ ਅੱਜ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ ਦਾ ਜਾਇਜ਼ਾ ਲੈਣ ਲਈ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੌਰਾਨ ਕਹੀ | ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਅਜਿਹੇ ਵੋਟਰਾਂ ਦੀ ਹਰ ਸੰਭਵ ਮਦਦ ਕਰਨ ਤੇ ਇਹ ਯਕੀਨੀ ਬਣਾਉਣ ਕਿ ਲੋੜੀਂਦੇ ਦਸਤਾਵੇਜ਼ 30 ਸਤੰਬਰ ਤੱਕ ਸਬੰਧਿਤ ਬੀ.ਐਲ.ਓਜ਼ ਕੋਲ ਜਮਾਂ ਕਰਵਾਏ ਜਾਣ ਤਾਂ ਜੋ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕੀਤਾ ਜਾ ਸਕੇ | ਉਨ੍ਹਾਂ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਤੇ ਉਨ੍ਹਾਂ ਨੂੰ ਉਨ੍ਹਾਂ ਵੋਟਰਾਂ ਦੀਆਂ ਸੂਚੀਆਂ ਵੀ ਸੌਂਪੀਆਂ ਜੋ ਆਪਣੇ ਨੋਟਿਸ ਸੁਣਵਾਈ ਲਈ ਹਾਜ਼ਰ ਨਹੀਂ ਹੋਏ | ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਸਬੰਧਿਤ ਲੋਕਾਂ ਲਈ ਇਹ ਸੂਚੀਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ kapurthala.gov.in ‘ ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਬਾਰੇ ਕਿਸੇ ਹੋਰ ਸਹਾਇਤਾ ਜਾਂ ਜਾਣਕਾਰੀ ਲਈ ਵੋਟਰ 1950 ਟੋਲ ਫਰੀ ਹੈਲਪ ਲਾਈਨ ਨੰਬਰ ਨਾਲ ਜ਼ਿਲ੍ਹਾ ਚੋਣ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ | ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਵਿਰਾਸਤੀ ਸੰਗਠਨ ਦੇ ਪ੍ਰਧਾਨ ਪਰਵਿੰਦਰ ਸਿੰਘ ਢੋਟ, ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਕਾਂਗਰਸ ਦੇ ਨੁਮਾਇੰਦੇ ਬਲਜੀਤ ਸਿੰਘ, ਬਹੁਜਨ ਸਮਾਜ ਪਾਰਟੀ ਵਲੋਂ ਜਸਵੰਤ ਸਿੰਘ, ਰਕੇਸ਼ ਕੁਮਾਰ ਦਾਤਾਰਪੁਰੀ ਤੇ ਬਲਦੇਵ ਸਿੰਘ, ਸੀ.ਪੀ.ਆਈ. (ਐਮ) ਵਲੋਂ ਬਲਦੇਵ ਸਿੰਘ, ਸੀ.ਆਈ. ਵਲੋਂ ਕਾਮਰੇਡ ਕੇ.ਐਲ. ਕੌਸ਼ਲ ਸ਼ਾਮਲ ਸਨ | ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਵਿਰੁੱਧ ਕੇਸ ਦਰਜ ਭੁਲੱਥ, 23 ਸਤੰਬਰ (ਪੱਤਰ ਪ੍ਰੇਰਕ)-ਕਾਰ ਪਾਰਕਿੰਗ ਸਬੰਧੀ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ ਦੋ ਵਿਰੁੱਧ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਨਿਸ਼ਾਨ ਸਿੰਘ ਪੁੱਤਰ ਜੱਗਣ ਸਿੰਘ ਵਾਸੀ ਭੁਲੱਥ ਜ਼ਿਲ੍ਹਾ ਕਪੂਰਥਲਾ ਨੇ ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਵਾਰਡ ਨੰਬਰ 9 ਤੇ ਹੈਰੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮੇਤਲਾ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਨੇ ਉਸ ਦੇ ਨਾਲ ਕਾਰ ਪਾਰਕ ਨੂੰ ਲੈ ਕੇ ਝਗੜਾ ਕੀਤਾ ਤੇ ਸੱਟਾਂ ਮਾਰੀਆਂ ਗਈਆਂ, ਜਿਸ ‘ਤੇ ਉਕਤ ਦੋਵਾਂ ਵਿਰੁੱਧ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਪਾਰਟੀ ’ਤੇ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ, ਇਕ ਕਾਬੂ ਅਗਲੀ ਖ਼ਬਰ ਪਿੰਡ ਬਜਾਜ ਵਿਖੇ ਖੇਡ ਗਰਾਊਂਡ ਦੇ ਨਿਰਮਾਣ ਲਈ ਐਨ.ਆਰ.ਆਈ. ਭਰਾਵਾਂ ਨੇ 15 ਲੱਖ ਦਾ ਯੋਗਦਾਨ ਪਾਇਆ
Ad Position 24