24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਨੇ ਮੰਤਰੀ ਡਾ. ਬਲਜੀਤ ਕੌਰ ਨਾਲ ਕੀਤੀ ਪੈਨਲ ਮੀਟਿੰਗ 1013 ਲੈਕਚਰਾਰਾਂ ਦੀ ਭਰਤੀ ਵਿਚ ਰਾਖਵੇਂਕਰਨ ਨੂੰ ਅਣਗੋਲਿਆ ਕਰਨ ਦਾ ਮੁੱਦਾ ਉਠਾਇਆ

ਕਪੂਰਥਲਾ, 23 ਸਤੰਬਰ (ਸਡਾਨਾ)-ਐਸ. ਸੀ.

Ad Position 21
No active advertisement
ਅਜੀਤ ਡੈਸਕ 24-09-2026
ਕਪੂਰਥਲਾ, 23 ਸਤੰਬਰ (ਸਡਾਨਾ)-ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾ ਦੀ ਅਗਵਾਈ ਹੇਠ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਤੇ ਹੋਰ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਕੀਤੀ ਗਈ | ਜਿਸ ਵਿਚ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜ ਪੀ.ਸੀ . ਸ੍ਰੀਵਾਸਤਵਾ, ਡਾਇਰੈਕਟਰ ਵਿੰਮੀ ਭੁੱਲਰ, ਵਿਸ਼ੇਸ਼ ਸਕੱਤਰ ਰਵਿੰਦਰ ਸਿੰਘ, ਡਾਇਰੈਕਟਰ ਸਕੂਲ ਸਿੱਖਿਆ ਸਕੱਤਰ ਸਿੰਘ ਬੱਲ, ਵਿਜੇ ਕੁਮਾਰ ਏ.ਡੀ., ਸੰਜੀਵ ਕੁਮਾਰ ਭਰਤੀ ਬੋਰਡ, ਡਿਪਟੀ ਡਾਇਰੈਕਟਰ ਸੰਜੀਵ ਕੁਮਾਰ ਮੰਨਣ, ਸੁਸ਼ੀਲ ਨਾਥ ਏ.ਡੀ., ਸ਼ਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਤੋਂ ਇਲਾਵਾ ਰੋਸਟਰ ਚੈੱਕ ਕਮੇਟੀਆਂ ਦੇ ਅਧਿਕਾਰੀ ਤੇ ਮੈਂਬਰ ਸ਼ਾਮਲ ਹੋਏ | ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾ ਨੇ 1013 ਲੈਕਚਰਾਰ ਦੀ ਸਿੱਧੀ ਭਰਤੀ ਵਿਚ ਰਾਖਵੀਆਂ ਸ਼੍ਰੇਣੀਆਂ ਦਾ ਸਾਰੇ ਵਿਸ਼ਿਆਂ ਵਿਚ ਬਣਦਾ ਹਿੱਸਾ ਨਾ ਦੇਣ ਅਤੇ ਸਿੱਖਿਆ ਵਿਭਾਗ ਕੋਲ ਅਧੂਰਾ ਰਿਕਾਰਡ ਹੋਣ ਦੇ ਬਾਵਜੂਦ ਕੋਟਾ ਘੱਟ ਤੇ ਜ਼ੀਰੋ ਕਰਨ ਦਾ ਮੁੱਦਾ ਮੰਤਰੀ ਸਾਹਮਣੇ ਰੱਖਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਭਾਰਤੀ ਨੇ ਤੱਥਾਂ ਦੇ ਆਧਾਰ ‘ਤੇ ਸਿੱਖਿਆ ਵਿਭਾਗ ਦੇ ਰੋਸਟਰ ਸਹੀ ਹੋਣ ਦੇ ਦਾਅਵੇ ਨੂੰ ਝੂਠਾ ਸਾਬਤ ਕੀਤਾ | ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਨੇ ਕਿਹਾ ਕਿ ਰੋਸਟਰ ਰਜਿਸਟਰਾਂ ਵਿਚ ਓਪਨ ਮੈਰਿਟ ਵਿਚ ਚੁਣੇ ਉਮੀਦਵਾਰਾਂ ਨੂੰ ਰਾਖਵੇਂ ਨੁਕਤਿਆਂ ‘ਤੇ ਦਰਜ ਕਰਕੇ ਰਾਖਵਾਂਕਰਨ ਦਾ ਘਾਣ ਕੀਤਾ ਗਿਆ ਹੈ | ਇਸਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਸਿਰ ਕੁੱਝ ਵਿਸ਼ਿਆਂ ਦੀਆਂ ਕਿਤਾਬਾਂ ਨਾ ਮਿਲਣ, ਪ੍ਰੀ ਅਤੇ ਪੋਸਟ ਮੈਟਿ੍ਕ ਸਕਾਲਰਸ਼ਿਪ ਅਪਲਾਈ ਕਰਨ ਤੇ ਮੁਸ਼ਕਲਾਂ ਦੂਰ ਕਰਨ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ | ਜਨਰਲ ਸਕੱਤਰ ਬਲਵਿੰਦਰ ਸਿੰਘ ਨੇ ਰੋਸਟਰ ਚੈੱਕ ਕਮੇਟੀਆਂ ਵਲੋਂ ਗਲਤ ਰੋਸਟਰ ਰਜਿਸਟਰਾਂ ਨੂੰ ਪ੍ਰਵਾਨ ਕਰਨ ਦਾ ਮੁੱਦਾ ਉਠਾਇਆ | ਇਸਤੋਂ ਇਲਾਵਾ ਗੁਰਸੇਵਕ ਸਿੰਘ ਕਲੇਰ, ਗੁਰਪ੍ਰੀਤ ਸਿੰਘ ਗੁਰੂ ਨੇ ਵੀ ਸਮੱਸਿਆਵਾਂ ਸਬੰਧੀ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ | ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ ਉਪਰੰਤ ਡਾ. ਬਲਜੀਤ ਕੌਰ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਰਾਖਵਾਂਕਰਨ ਦੀ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਐਸ.ਸੀ.ਬੀ.ਸੀ. ਵਰਗ ਦਾ 1013 ਲੈਕਚਰਾਰ ਵਿਚ ਬਣਦਾ ਰਾਖਵਾਂ ਕੋਟਾਂ ਦਿੱਤਾ ਜਾਵੇਗਾ ਤੇ ਜਿੰਨੀ ਦੇਰ ਤੱਕ ਮਸਲੇ ਹੱਲ ਨਹੀਂ ਹੋ ਜਾਂਦੇ ਭਰਤੀ ਨੂੰ ਰੋਕਿਆ ਜਾਵੇਗਾ | ਉਨ੍ਹਾਂ ਬਾਕੀ ਮੰਗਾਂ ਸਬੰਧੀ ਵੀ ਜਲਦੀ ਹੱਲ ਦਾ ਭਰੋਸਾ ਦਿੱਤਾ | ਇਸ ਮੌਕੇ ਪਰਮਿੰਦਰ ਸਿੰਘ, ਵੀਰ ਸਿੰਘ, ਬਲਵਿੰਦਰ ਸਿੰਘ, ਗੁਰਟੇਕ ਸਿੰਘ, ਰਣਦੀਪ ਸਿੰਘ, ਗੁਰਜੰਟ ਸਿੰਘ, ਦਰਸ਼ਨ ਸਿੰਘ, ਦੇਸ ਰਾਜ, ਗੁਰਜੇਪਾਲ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ, ਕੁਸ਼ਲ ਕੁਮਾਰ, ਗੁਰਜੀਤ ਸਿੰਘ ਰੰਧਾਵਾ, ਲਾਲ ਸਿੰਘ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਸੁਰਿੰਦਰ ਸਿੰਘ ਸਵਿੰਦਰ ਸਿੰਘ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਅਰਸ਼ਦੀਪ ਸਿੰਘ, ਧਰਮਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਛੱਜ ਕਾਲੋਨੀ ’ਚ ਪੁਲਿਸ ਦੀ ਅਚਨਚੇਤ ਚੈਕਿੰਗ, 7 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਬਲਾਕ ਢਿਲਵਾਂ ਨੂੰ ਫਾਇਰ ਬਿ੍ਗੇਡ ਗੱਡੀ ਮੁਹੱਈਆ ਕਰਵਾਏ ਜਾਣ ਦੀ ਮੰਗ
Ad Position 24